ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਸਿਹਤ ਵਿਭਾਗ ਅਤੇ ਮੁਕਤਸਰ ਵੈਲਫੇਅਰ ਕਲੱਬ ਵੱਲੋਂ ਐਤਵਾਰ ਨੂੰ ਜ਼ਿਲ੍ਹਾ ਪੱਧਰ 'ਤੇ ਪਲਸ ਪੋਲੀਓ ਅਭਿਆਨ ਤਹਿਤ 5 ਸਾਲ ਤੱਕ ਦੇ ਬੱਚਿਆਂ ਨੂੰ 2 ਬੂੰਦਾਂ ਪਿਆਈਆਂ ਗਈਆਂ।
'ਆਓ ਪੋਲੀਓ ਦੇ ਖ਼ਾਤਮੇ ਦੀ ਜਿੱਤ ਨੂੰ ਬਣਾਈ ਰੱਖੀਏ ਦੋ ਬੂੰਦਾਂ ਜੀਵਨ ਨਾਲ' ਦੇ ਨਾਅਰੇ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ 10, 11 ਤੇ 12 ਮਾਰਚ ਤੱਕ ਬੂੰਦਾਂ ਪਿਆਈਆਂ ਜਾਣਗੀਆਂ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐਮ ਕੇ ਅਰਵਿੰਦ ਕੁਮਾਰ ਵਿਸ਼ੇਸ਼ ਤੌਰ 'ਤੇ ਪਹੁੰਚੇ।
ਇਸ ਸਬੰਧੀ ਸਿਵਲ ਸਰਜਨ ਸੁਖਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 5 ਸਾਲ ਤੱਕ ਦੇ ਲਗਭਗ 1 ਲੱਖ ਬਚਿਆਂ ਨੂੰ ਪੋਲੀਓ ਬੂੰਦਾਂ ਪਿਆਈਆਂ ਜਾਣਗੀਆਂ ਜਿਸ ਤਹਿਤ 443 ਬੂਥ ਬਣਾਏ ਗਏ ਹਨ ਅਤੇ 8 ਟੀਮਾਂ ਦਾ ਗਠਨ ਕੀਤਾ ਗਿਆ ਹੈ।