ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਿਹਾ ਕਿ ਸੰਦੀਪ ਸਿੰਘ ਮਾਨ ਬਹੁਤ ਹੀ ਕਾਬਿਲ ਵਕੀਲ ਸਨ ਅਤੇ ਉਨ੍ਹਾਂ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਸਗੋਂ ਉਨ੍ਹਾਂ ਦੇ ਦਫ਼ਤਰ ਨੇ ਵੀ ਇਕ ਹੋਣਹਾਰ ਸਾਥੀ ਗੁਆ ਲਿਆ ਹੈ। ਇਸ ਦੇ ਨਾਲ ਹੀ ਦਫ਼ਤਰ ਵੱਲੋਂ ਵੀ ਪਰਿਵਾਰ ਨੂੰ 25 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ।
ਦੱਸ ਦਈਏ, ਜਨਰਲ ਅਤੁਲ ਨੰਦਾ ਨੇ ਸੰਦੀਪ ਸਿੰਘ ਮਾਨ ਦੇ ਘਰ ਜਾਣ ਤੋਂ ਪਹਿਲਾਂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਰਾਜਪਾਲ ਸਿੰਘ, ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਤੇ ਨੀਲਮ ਗਿਰਧਰ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪਿੱਛਲੇ ਦਿਨੀਂ ਇਕ ਸੜਕ ਹਾਦਸੇ ਵਿੱਚ ਉਹ ਅਕਾਲ ਚਲਾਣਾ ਕਰ ਗਏ ਸਨ।