ETV Bharat / state

ਪ੍ਰਕਾਸ਼ ਸਿੰਘ ਬਾਦਲ ਦਾ ਵਿਰੋਧੀਆਂ ’ਤੇ ਵਾਰ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋੋਂ ਚੋਣ ਮੈਦਾਨ ਚ ਹਨ। ਉਨ੍ਹਾਂ ਆਪਣੇ ਚੋਣ ਪ੍ਰਚਾਰ ਦੌਰਾਨ ਦਾਅਵਾ ਕੀਤਾ ਹੈ ਕਿ ਜੇ ਉਹ ਚੋਣ ਪ੍ਰਚਾਰ ਨਹੀਂ ਵੀ ਕਰਦੇ ਤਾਂ ਵੀ ਲੋਕਾਂ ਨੇ ਉਨ੍ਹਾਂ ਨੂੰ ਵੋਟਾਂ ਪਾ ਦੇਣੀਆਂ ਸਨ।

ਪ੍ਰਕਾਸ਼ ਸਿੰਘ ਬਾਦਲ ਦਾ ਵਿਰੋਧੀਆਂ ’ਤੇ ਵਾਰ
ਪ੍ਰਕਾਸ਼ ਸਿੰਘ ਬਾਦਲ ਦਾ ਵਿਰੋਧੀਆਂ ’ਤੇ ਵਾਰ
author img

By

Published : Feb 2, 2022, 10:36 PM IST

ਸ੍ਰੀ ਮੁਕਤਸਰ ਸਾਹਿਬ: ਵਿਧਾਨ ਸਭਾ ਦੀਆ ਚੋਣਾਂ (Punjab Assembly Elections) ਦੀ ਜਿਵੇਂ ਜਿਵੇਂ ਤਰੀਕ ਨੇੜੇ ਆ ਰਹੀ ਹੈ ਤਿਉਂ ਤਿਉਂ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ। ਇਸ ਦੇ ਚੱਲਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਕਾਸ ਸਿੰਘ ਬਾਦਲ ਨੇ ਹਲਕੇ ਦੇ ਪਿੰਡਾਂ ਵਿੱਚ ਦੌਰੇ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਸਿਆਸਤ ਵਿਚ ਲੰਮਾ ਤਜ਼ਰਬਾ ਹੈ ਕੇ ਇਸ ਵਾਰ ਵੀ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ।

ਚੋਣ ਪ੍ਰਚਾਰ ਚ ਡਟੇ ਪ੍ਰਕਾਸ਼ ਸਿੰਘ ਬਾਦਲ

ਪੰਜਾਬ ਦੀ ਹੌਟ ਸੀਟ ਮੰਨੀ ਜਾਂਦੀ ਵਿਧਾਨ ਸਭਾ ਹਲਕਾਂ ਲੰਬੀ ਜਿੱਥੋਂ ਪੰਜ ਵਾਰ ਵਿਧਾਇਕ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਵੀ ਚੋਣ ਮੈਦਾਨ ਵਿਚ ਹਨ। ਉਨ੍ਹਾਂ ਵੱਲੋਂ ਲਗਾਤਾਰ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਚੋਣਾਂ ਦੇ ਚੱਲਦੇ ਉਹ ਲਗਾਤਾਰ ਹਲਕੇ ਦੇ ਪਿੰਡਾਂ ਵਿੱਚ ਵਿਚਰ ਰਹੇ ਹਨ।

ਪ੍ਰਕਾਸ਼ ਸਿੰਘ ਬਾਦਲ ਦਾ ਵਿਰੋਧੀਆਂ ’ਤੇ ਵਾਰ

ਪਿੰਡ ਪਿੰਡ ਕੀਤਾ ਜਾ ਰਿਹਾ ਪ੍ਰਚਾਰ

ਉਨ੍ਹਾਂ ਦੱਸਿਆ ਕਿ ਲਗਭਗ ਸਾਰੇ ਪਿੰਡਾਂ ਵਿੱਚ ਉਨ੍ਹਾਂ ਵੱਲੋਂ ਦੌਰਾ ਕੀਤਾ ਜਾ ਚੁੱਕਾ ਹੈ ਕੁਝ ਕੁ ਪਿੰਡ ਰਹਿੰਦੇ ਹਨ ਜਿੱਥੇ ਉਹ ਅਜੇ ਨਹੀਂ ਗਏ। ਪ੍ਰਕਾਸ਼ ਸਿੰਘ ਬਾਦਲ ਨੇ ਦੱਸਿਆ ਕਿ ਚੋਣਾਂ ਦੌਰਾਨ ਪਿੰਡਾਂ ਦਾ ਦੌਰਾਨ ਉਹ ਕਰਨਾ ਚਾਹੁੰਦੇ ਸਨ। ਉਨ੍ਹਾਂ ਇਸ ਦੌਰਾਨ ਇਹ ਵੀ ਦਾਅਵਾ ਕੀਤਾ ਕਿ ਜੇ ਉਹ ਚੋਣਾਂ ਵਿੱਚ ਲੋਕਾਂ ਕੋਲ ਨਾ ਜਾਂਦੇ ਉਨ੍ਹਾਂ ਤਾਂ ਵੀ ਵੋਟਾਂ ਉਨ੍ਹਾਂ ਨੂੰ ਪਾ ਦੇਣੀਆਂ ਸਨ। ਉਨ੍ਹਾਂ ਕਿਹਾ ਕਿ ਉਹ ਚੋਣਾਂ ਵਿੱਚ ਆਪਣੀ ਡਿਊਟੀ ਸਮਝਦੇ ਹੋਏ ਲੋਕਾਂ ਕੋਲ ਗਏ ਹਨ। ਬਾਦਲ ਨੇ ਕਿਹਾ ਕਿ ਜੇ ਉਹ ਨਾ ਜਾਂਦੇ ਤਾਂ ਉਨ੍ਹਾਂ ਨੂੰ ਖੁਸ਼ੀ ਨਹੀਂ ਮਿਲਣੀ ਸੀ।

ਪਾਰਟੀ ਨੇ ਚੋਣ ਲੜਨ ਲਈ ਡਿਊਟੀ ਲਗਾਈ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੀਡੀਆ ਵੱਲੋਂ ਪੁੱਛੇ ਜਾਣ ’ਤੇ ਕਿ ਤੁਹਾਡਾ ਵੱਡੀ ਉਮਰ ਵਿੱਚ ਨੌਜਵਾਨ ਨਾਲ ਮੁਕਾਬਲਾ ਹੈ ਤਾਂ ਉਨ੍ਹਾਂ ਜਵਾਬ ਵਿੱਚ ਕਿਹਾ ਕਿ ਇਸ ਵਿੱਚ ਬਜ਼ੁਰਗ ਅਤੇ ਨੌਜਵਾਨਾਂ ਦਾ ਕੋਈ ਸਵਾਲ ਨਹੀਂ ਹੈ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਚੋਣ ਲੜਨ ਦੀ ਡਿਊਟੀ ਲਗਾਈ ਹੈ ਅਤੇ ਉਹ ਆਪਣੀ ਡਿਊਟੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਜਦੋਂ ਵੀ ਅਤੇ ਜਿੱਥੇ ਵੀ ਪਾਰਟੀ ਨੇ ਉਨ੍ਹਾਂ ਦੀ ਡਿਊਟੀ ਲਗਾਈ ਉਨ੍ਹਾਂ ਨੇ ਹਮੇਸ਼ਾ ਆਪਣੀ ਡਿਊਟੀ ਨਿਭਾਈ ਹੈ।

ਲੰਬੀ ਹਲਕੇ ਨਾਲ 70 ਸਾਲਾਂ ਦਾ ਦੱਸਿਆ ਲਗਾਵ

ਇਸ ਦੌਰਾਨ ਉਨ੍ਹਾਂ ਕਿਹਾ ਕਿ ਲੰਬੀ ਹਲਕੇ ਨਾਲ ਉਨ੍ਹਾਂ ਦਾ 70 ਸਾਲਾਂ ਤੋਂ ਲਗਾਵ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਾਰੀਆਂ ਹੀ ਪਾਰਟੀਆਂ ਦਿੱਲੀ ਤੋਂ ਚੱਲਦੀਆਂ ਹਨ ਤੇ ਸਾਰੇ ਫੈਸਲੇ ਉੱਥੋਂ ਹੀ ਹੁੰਦੇ ਹਨ। ਇਸ ਮੌਕੇ ਉਨ੍ਹਾਂ ਦਾਅਦਾ ਕੀਤਾ ਹੈ ਕਿ ਇਕੱਲੀ ਅਕਾਲੀ ਦਲ ਹੈ ਜਿਸਨੇ ਸੂਬੇ ਦੇ ਲਈ ਲੜਾਈਆਂ ਲੜੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਲਈ 15 ਸਾਲ ਜੇਲ੍ਹ ਵੀ ਕੱਟ ਕੇ ਆਏ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਕੱਟਣਾ ਉਨ੍ਹਾਂ ਦਾ ਕੋਈ ਸ਼ੌਕ ਨਹੀਂ ਸੀ।

ਇਹ ਵੀ ਪੜ੍ਹੋ: ਕਾਂਗਰਸ ਵਲੋਂ ਉੱਤਰਾਖੰਡ ਲਈ ਸਟਾਰ ਪ੍ਰਚਾਰਕ ਦੀ ਸੂਚੀ 'ਚ ਸੀਐਮ ਚੰਨੀ ਵੀ ਸ਼ਾਮਲ

ETV Bharat Logo

Copyright © 2024 Ushodaya Enterprises Pvt. Ltd., All Rights Reserved.