ETV Bharat / state

ਕਾਂਗਰਸ ਅਤੇ ਅਕਾਲੀਆਂ ਕਾਰਨ ਤਬਾਹੀ ਦੀ ਕਗਾਰ ਤੇ ਪੰਜਾਬ : ਸਿਮਰਜੀਤ ਬੈਂਸ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪਾਣੀ ਦੀ ਕੀਮਤ ਵਸੂਲੀ ਸਬੰਧੀ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਜੇ। ਸਿਮਰਜੀਤ ਬੈਂਸ ਵੱਲੋਂ ਹੋਰਨਾਂ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਅੰਦੋਲਨ ਸ਼ੁਰੂ ਕੀਤਾ ਗਿਆ ਹੈ।

ਤਬਾਹੀ ਦੀ ਕਗਾਰ ਤੇ ਪੰਜਾਬ
author img

By

Published : Jul 17, 2019, 7:05 AM IST

ਸ੍ਰੀ ਮੁਕਤਸਰ ਸਾਹਿਬ : ਪਾਣੀ ਦੀ ਕੀਮਤ ਵਸੂਲੀ ਅੰਦੋਲਨ ਤਹਿਤ ਸਿਮਰਜੀਤ ਬੈਂਸ ਨੇ ਜ਼ਿਲ੍ਹੇ ਵਿੱਚ ਪਹੁੰਚ ਕੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ।

ਇਥੇ ਉਨ੍ਹਾਂ ਨੇ ਜਨਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੌਜ਼ੂਦਾ ਸਮੇਂ ਵਿੱਚ ਪੰਜਾਬ ਤਬਾਹੀ ਦੀ ਕਗਾਰ ਉੱਤੇ ਖੜ੍ਹਾ ਹੈ। ਇਸ ਦੇ ਲਈ ਉਨ੍ਹਾਂ ਨੇ ਪਿਛਲੀ ਬਾਦਲ ਸਰਕਾਰ ਵੱਲੋਂ 10 ਸਾਲ ਅਤੇ ਸੂਬੇ ਦੀ ਮੌਜ਼ੂਦਾ ਕਾਂਗਰਸ ਸਰਕਾਰ ਦੇ 2 ਸਾਲਾਂ ਦੇ ਰਾਜ ਨੂੰ ਜ਼ਿੰਮੇਵਾਰ ਦੱਸਿਆ।

ਵੀਡੀਓ

ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨਾਲੋਂ ਚਾਰ ਕਦਮ ਹੋਰ ਵੱਧ ਕੇ ਮੌਜ਼ੂਦਾ ਕਾਂਗਰਸ ਸਰਕਾਰ ਸੂਬੇ ਨੂੰ ਲੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਹੱਕ ਦਿਵਾਉਣੇ ਹਨ ਤਾਂ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਪੰਜਾਬ ਦਾ ਕੀਮਤੀ ਪਾਣੀ ਦੂਜੇ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਜੋ ਕਿ ਪੰਜਾਬੀਆਂ ਦਾ ਕਾਨੂੰਨੀ ਹੱਕ ਹੈ। ਜੇਕਰ ਸਾਡੇ ਸੂਬੇ ਦਾ ਪਾਣੀ ਹੋਰਨਾਂ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਤਾਂ ਇਹ ਜ਼ਰੂਰੀ ਹੈ ਕਿ ਉਸ ਦੀ ਕੀਮਤ ਵਸੂਲੀ ਜਾਵੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਬੈਂਸ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਮਾਮਲੇ ਉੱਤੇ ਬੋਲਦਿਆਂ ਕਿਹਾ ਕਿ ਸਿੱਧੂ ਨੂੰ ਕਾਂਗਰਸ ਪਾਰਟੀ ਤੁਰੰਤ ਛੱਡ ਦੇਣੀ ਚਾਹੀਦੀ ਹੈ।

Download link 
ਬਾਦਲ ਟੱਬਰ ਅਤੇ ਕਾਂਗਰਸ ਨੇ ਪੰਜਾਬ ਤਬਾਹੀ ਦੇ ਕੰਡੇ ਤੇ ਖੜ੍ਹਾ ਕੀਤਾ-ਬੈਂਸ
ਨਵਜੋਤ ਸਿੱਧੂ ਕਾਂਗਰਸ ਛੱਡ ਕੇ ਵਾਪਸ ਆਉਣ

ਸ੍ਰੀ ਮੁਕਤਸਰ ਸਾਹਿਬ, ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੂਜੇ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲੀ ਸਬੰਧੀ ਸ਼ੁਰੂ ਕੀਤੇ ਅੰਦੋਲਨ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਨੇ 10 ਸਾਲ ਅਤੇ ਹੁਣ ਢਾਈ ਸਾਲ ਤੋਂ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਤਬਾਹੀ ਦੇ ਕੰਡੇ ਤੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨਾਲੋਂ ਚਾਰ ਰੱਤੀਆਂ ਵੱਧ ਕੇ ਕਾਂਗਰਸ ਸਰਕਾਰ ਲੁੱਟ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਹੱਕ ਦਿਵਾਉਣੇ ਹਨ ਤਾਂ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕੀਮਤੀ ਪਾਣੀ ਦੂਜੇ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ ਅਤੇ ਸਾਡਾ ਕਾਨੂੰਨੀ ਹੱਕ ਬਣਦਾ ਹੈ ਕਿ ਉਸਦੀ ਕੀਮਤ ਵਸੂਲੀਏ। ਇਸ ਉਪਰੰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਬੈਂਸ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਪਾਰਟੀ ਨੂੰ ਤੁਰੰਤ ਛੱਡ ਕੇ ਪੰਜਾਬ ਦੇ ਹੱਕਾਂ ਲਈ ਵਾਪਸ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਦਲ ਟੱਬਰ ਅਤੇ ਕਾਂਗਰਸ ਨੇ ਰਾਜਨੀਤੀ ਨੂੰ ਧੰਦਾ ਬਣਾ ਕੇ ਰੱਖ ਦਿੱਤਾ। 

ਬਾਈਟ:- ਸਿਮਰਨਜੀਤ ਬੈਂਸ

ETV Bharat Logo

Copyright © 2024 Ushodaya Enterprises Pvt. Ltd., All Rights Reserved.