ਸ੍ਰੀ ਮੁਕਤਸਰ ਸਾਹਿਬ: ਉੱਤਰ ਭਾਰਤ ਦੇ ਕਈ ਸੂਬਿਆਂ 'ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ 'ਚ ਰਾਹਤ ਮਿਲੀ ਹੈ। ਮੌਸਮ ਵਿੱਚ ਤਬਦੀਲੀ ਦੇ ਚਲਦੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈ ਰਿਹਾ ਹੈ।
ਸ੍ਰੀ ਮੁਕਤਸਰ ਸਾਹਿਬ ਵਿਖੇ ਮੀਂਹ ਪੈਣ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਵੱਖ-ਵੱਖ ਪਿੰਡਾਂ 'ਚ ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਬੀਜੀ ਗਈ ਹੈ ਤੇ ਇਸ ਫਸਲ ਨੂੰ ਸਿੰਚਾਈ ਦੀ ਵੱਧ ਲੋੜ ਹੁੰਦੀ ਹੈ। ਮੀਂਹ ਪੈਣ ਨਾਲ ਕਿਸਾਨਾਂ ਦੀ ਫਸਲ ਨੂੰ ਕੁਦਰਤੀ ਤੌਰ 'ਤੇ ਪਾਣੀ ਮਿਲੇਗਾ। ਇਸ ਨਾਲ ਕਿਸਾਨਾਂ ਨੂੰ ਬਿਜਲੀ ਕੱਟਾਂ ਤੇ ਡੀਜ਼ਲ ਖਰਚ ਤੋਂ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਤੋਂ ਖੁੱਲ੍ਹਣਗੇ ਸਕੂਲ