ETV Bharat / state

ਮੁਕਤਸਰ: ਮੀਂਹ ਪੈਣ ਕਾਰਨ 300 ਏਕੜ ਦੇ ਕਰੀਬ ਕਣਕ ਦੀ ਫ਼ਸਲ ਹੋਈ ਖ਼ਰਾਬ

ਮੁਕਤਸਰ ਦੇ ਪਿੰਡ ਲੱਕੜ ਵਾਲਾ 'ਚ ਪਿਛਲੇ ਦਿਨੀ ਮੀਂਹ ਪੈਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ 300 ਏਕੜ ਦੇ ਕਰੀਬ ਕਣਕ ਦੀ ਫ਼ਸਲ ਖ਼ਰਾਬ ਹੋ ਗਈ ਹੈ।

ਮੁਕਤਸਰ ਵਿੱਚ ਮੀਂਹ ਨਾਲ ਫ਼ਸਲ ਖ਼ਰਾਬ
ਮੁਕਤਸਰ ਵਿੱਚ ਮੀਂਹ ਨਾਲ ਫ਼ਸਲ ਖ਼ਰਾਬ
author img

By

Published : Mar 14, 2020, 10:49 PM IST

ਮੁਕਤਸਰ: ਪੰਜਾਬ ਦੇ ਵਿੱਚ ਪੈ ਰਹੇ ਮੀਂਹ ਕਰਕੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ, ਜਿਥੇ ਕਿ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋਣ ਨੂੰ ਹੈ, ਉਥੇ ਹੀ ਕਿਸਾਨ ਬੇਮੌਸਮੇ ਪੈ ਰਹੇ ਮੀਂਹ ਅਤੇ ਨਾਲ ਹੀ ਹੋ ਰਹੀ ਗੜੇਮਾਰੀ ਤੋਂ ਪਰੇਸ਼ਾਨ ਹਨ। ਮੁਕਤਸਰ ਦੇ ਪਿੰਡ ਲੱਕੜ ਵਾਲਾ 'ਚ ਪਿਛਲੇ ਦਿਨੀ ਮੀਂਹ ਪੈਣ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ 300 ਏਕੜ ਦੇ ਕਰੀਬ ਕਣਕ ਦੀ ਫ਼ਸਲ ਖ਼ਰਾਬ ਹੋ ਗਈ ਹੈ।

ਮੀਂਹ ਦੇ ਪਾਣੀ ਨੇ ਕਿਸਾਨਾਂ ਦੀਆਂ ਆਸਾਂ ਉਮੀਦਾਂ ਉੱਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ। ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਖਰਾਬ ਹੋ ਚੁੱਕੀ ਹੈ, ਜਿਸ ਕਰਕੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ।

ਕਿਸਾਨਾਂ ਨੇ ਦੱਸਿਆਂ ਕਿ ਉਨ੍ਹਾਂ ਦੇ ਪਿੰਡ ਵਿੱਚ ਕਈ ਸਾਲਾਂ ਤੋਂ ਹੀ ਇਸ ਤਰ੍ਹਾਂ ਹੁੰਦਾ ਆ ਰਿਹਾ ਹੈ ਪਰ ਅਜੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਉਨ੍ਹਾਂ ਦੀ ਕੋਈ ਸਾਰ ਨਹੀ ਲਈ ਗਈ। ਉਨ੍ਹਾਂ ਨੇ ਕਿਹਾ ਕਿ ਉਹ ਬਹੁਤ ਵਾਰੀ ਸਰਕਾਰੇ ਦਰਬਾਰੇ ਆਪਣੀਆਂ ਇਸ ਮਸਲੇ ਲਈ ਬੇਨਤੀਆਂ ਵੀ ਕੀਤੀਆਂ ਪਰ ਕੋਈ ਹੱਲ ਨਹੀ ਹੋਇਆਂ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਕਰੀਬ 300 ਏਕੜ ਦਾ ਕਣਕ ਰਕਬਾ ਮੀਂਹ ਦੇ ਪਾਣੀ ਕਰਕੇ ਖ਼ਰਾਬ ਹੋ ਚੁੱਕਾ ਹੈ। ਉਨ੍ਹਾਂ ਨੇ ਸਰਕਾਰ ਅੱਗੇ ਮੰਗ ਕੀਤੀ ਹੈ ਕਿ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਨੁਕਸਾਨ ਦੀ ਭਰਪਾਈ ਹੋ ਸਕੇ। ਕਿਸਾਨਾਂ ਨੇ ਦੱਸਿਆਂ ਕਿ ਉਨ੍ਹਾਂ ਦੇ ਪਿੰਡ ਦਾ ਡਰੇਨੇਜ਼ ਸਿਸਟਮ ਵੀ ਖ਼ਰਾਬ ਹੈ, ਇਸ ਦਾ ਵੀ ਹੱਲ ਜਲਦ ਤੋਂ ਜਲਦ ਕੀਤਾ ਜਾਵੇ।

ਇਹ ਵੀ ਪੜੋ: ਖੰਡ ਦੀ ਥਾਂ 'ਤੇ ਵਰਤੇ ਜਾਂਦੇ ਹਨ ਇਸ ਫ਼ਸਲ ਦੇ ਪੱਤੇ, ਵਿੱਤੀ ਫ਼ਾਇਦਾ ਵੱਧ ਤੇ ਲਾਗਤ ਘੱਟ

ਜਦੋ ਇਸ ਮਾਮਲੇ ਬਾਰੇ ਡੀਸੀ ਮੁਕਤਸਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾਂ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਖ਼ਰਾਬ ਹੋਈ ਫਸਲ ਦੇ ਅੰਕੜੇ ਇਕੱਠੇ ਕੀਤੇ ਜਾਣ ਤਾਂ ਕਿਸਾਨਾਂ ਨੂੰ ਮੁਆਵਜ਼ਾ ਮਿਲ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.