ਸ੍ਰੀ ਮੁਕਤਸਰ ਸਾਹਿਬ: ਪਿਛਲੇ ਕਈ ਦਿਨਾਂ ਤੋਂ ਸ੍ਰੀ ਮੁਕਤਸਰ ਸਾਹਿਬ ਵਿਚ ਗਰਮੀ (Summer) ਪੈ ਰਹੀ ਸੀ। ਗਰਮੀ ਤੋਂ ਲੋਕ ਪਰੇਸ਼ਾਨ ਸਨ, ਅੱਜ ਸਵੇਰੇ ਤੋਂ ਮੀਂਹ (Rain) ਪੈ ਰਿਹਾ ਹੈ। ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਮੌਕੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਾਫੀ ਦਿਨਾਂ ਤੋਂ ਗਰਮੀ ਪੈ ਕਰਕੇ ਬਹੁਤ ਪਰੇਸ਼ਾਨ ਸਨ ਪਰ ਹੁਣ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ।
ਉਧਰ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਝੋਨੇ ਦੀ ਫਸਲ ਲਈ ਲਾਹੇਵੰਦ ਹੈ। ਉਨ੍ਹਾਂ ਦੱਸਿਆ ਹੈ ਕਿ ਮੀਂਹ ਪੈਣ ਨਾਲ ਗਰਮੀ ਤੋਂ ਵੀ ਰਾਹਤ ਮਿਲੀ ਹੈ। ਕਿਸਾਨਾਂ ਦੇ ਚਿਹਰੇ ਉਤੇ ਰੌਣਕਾਂ ਹਨ। ਲਗਾਤਾਰ ਮੀਂਹ ਪੈਣ ਕਾਰਨ ਗਲੀਆਂ ਵਿਚ ਪਾਣੀ ਵਿਚ ਖੜਨਾ ਸ਼ੁਰੂ ਹੋ ਗਿਆ ਹੈ।