ਸ੍ਰੀ ਮੁਕਤਸਰ ਸਾਹਿਬ : ਲੰਬੀ ਦੇ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਦੀ ਦਰੱਖਤ ਨਾਲ ਟੱਕਰ ਹੋਣ ਕਰਕੇ ਕਾਰ ਸਵਾਰ ਦੋ ਵਿਅਕਤੀਆਂ ਮੌਤ ਹੋ ਗਈ। ਮੌਕੇ ਉੱਤੇ ਪੁੱਜੀ ਪੁਲਿਸ ਘਟਨਾ ਵਾਲੀ ਥਾਂ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਲੰਬੀ ਦੇ ਨੇੜੇ ਗਿੱਦੜਬਾਹਾ ਰੋਡ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੀ ਦਰੱਖਤ ਨਾਲ ਟੱਕਰ ਹੋ ਗਈ ਅਤੇ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਚਿੱਥੜੇ ਉੱਡ ਗਏ ਅਤੇ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਸਵਾਰ ਮਰਨ ਵਾਲੇ ਦੋਵੇਂ ਵਿਅਕਤੀ ਪਿੰਡ ਮੱਲ੍ਹਣ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਨੇ ਕੀਤੀ ਖ਼ੁਦਕੁਸ਼ੀ
ਥਾਣਾ ਲੰਬੀ ਪੁਲਿਸ ਦੇ ਏਐਸਆਈ ਹਰਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਲੰਬੀ ਤੋਂ ਗਿੱਦੜਬਾਹਾ ਵੱਲ ਜਾ ਰਹੀ ਸੀ ਅਤੇ ਲੰਬੀ-ਗਿੱਦੜਬਾਹਾ ਰੋਡ ਉੱਤੇ ਇਹ ਹਾਦਸਾ ਵਾਪਰ ਗਿਆ ਜਿਸ ਵਿਚ ਦੋ ਕਾਰ ਸਵਾਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗਹਿਰਾਈ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।