ETV Bharat / state

ਸ੍ਰੀ ਮੁਕਤਸਰ ਸਾਹਿਬ ਵਿੱਚ ਲੱਗੀ ਧਾਰਾ 144, ਲੋਕਾਂ ਵਿੱਚ ਖ਼ੌਫ਼ - 78 ਵਿਅਕਤੀ ਗ੍ਰਿਫ਼ਤਾਰ

ਸ਼ਨੀਵਾਰ ਨੂੰ 'ਵਾਰਿਸ ਪੰਜਾਬ' ਦੇ ਜਥੇਬੰਦੀ ਦੇ ਸਮਰਥਕਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਦੇ ਕਈ ਜ਼ਿਿਲ੍ਹਆਂ ਵਿੱਚ ਧਾਰਾ 144 ਲਗਾਈ ਗਈ ਹੈ।

ਮੁਕਤਸਰ ਸਾਹਿਬ ਵਿੱਚ 144 ਧਾਰਾ ਦਾ ਖੌਫ਼!
ਮੁਕਤਸਰ ਸਾਹਿਬ ਵਿੱਚ 144 ਧਾਰਾ ਦਾ ਖੌਫ਼!
author img

By

Published : Mar 19, 2023, 8:17 PM IST

ਸ੍ਰੀ ਮੁਕਤਸਰ ਸਾਹਿਬ ਵਿੱਚ ਲੱਗੀ ਧਾਰਾ 144

ਸ੍ਰੀ ਮੁਕਤਸਰ ਸਾਹਿਬ: ਗੁਰਦੁਆਰਾ ਟਿੱਬੀ ਸਾਹਿਬ 'ਚ ਹੋਣ ਵਾਲਾ ਖਾਲਸਾ ਵਹੀਰ ਪ੍ਰੋਗਰਾਮ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਰੱਦ ਕੀਤਾ ਗਿਆ ਹੈ। ਦੱਸ ਦਈਏ ਕਿ ਕੱਲ੍ਹ ਅੰਮ੍ਰਿਤਪਾਲ ਦੇ ਭਗੌੜਾ ਹੋਣ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਲਈ ਪੁਲਿਸ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਧਾਰਾ 144 ਲਗਾਈ ਗਈ ਹੈ। ਕਾਬਲੇਜ਼ਿਕਰ ਹੈ ਕਿ ਪੁੁਲਿਸ ਵੱਲੋਂ ਲਗਾਤਾਰ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਉਸ ਨਾਲ ਜੁੜੇ ਸਾਰੇ ਪ੍ਰੋਗਰਾਮ ਰੱਦ ਕੀਤੇ ਜਾ ਰਹੇ ਹਨ।

ਅੰਮ੍ਰਿਤਪਾਲ 'ਤੇ ਕਈ ਮਾਮਲੇ ਦਰਜ: ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਦੇ ਖਿਲਾਫ ਸੂਬੇ ਵਿੱਚ ਇੱਕ ਵਿਸ਼ਾਲ ਰਾਜ-ਵਿਆਪੀ ਘੇਰਾਬੰਦੀ ਅਤੇ ਖੋਜ ਅਪ੍ਰੇਸ਼ਨ (ਸੀਏਐਸਓ) ਸ਼ੁਰੂ ਕੀਤਾ ਸੀ। ਜਿਨ੍ਹਾਂ ਵਿਰੁੱਧ ਕਈ ਅਪਰਾਧਿਕ ਮਾਮਲੇ ਦਰਜ ਹਨ। ਅਪਰੇਸ਼ਨ ਦੌਰਾਨ ਹੁਣ ਤੱਕ ਕੁੱਲ 78 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ ਕਈਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ।

ਡੀ.ਐੱਸ.ਪੀ. ਡੀ. ਦਾ ਬਿਆਨ: ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਨੇ ਦੱਸਿਆ ਕਿ ਸ਼ਨੀਵਾਰ ਦੁਪਹਿਰ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ-ਮਲਸੀਆਂ ਰੋਡ 'ਤੇ ਪੁਲਿਸ ਵੱਲੋਂ (ਵਾਰਿਸ ਪੰਜਾਬ ਦੇ) ਦੀਆਂ ਕਈ ਗਤੀਵਿਧੀਆਂ ਨੂੰ ਰੋਕਿਆ ਗਿਆ ਅਤੇ 7 ਵਿਅਕਤੀਆਂ ਨੂੰ ਮੌਕੇ 'ਤੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਸਮੇਤ ਕਈ ਹੋਰ ਫ਼ਰਾਰ ਹਨ ਅਤੇ ਉਨ੍ਹਾਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ ਐਸ ਪੀ ਅਵਤਾਰ ਨੇ ਗੱਲਬਾਤ ਕਰਦੀਆਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੱਢਿਆ ਗਿਆ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ । ਇਸ 'ਚ ਲੋਕ ਵੀ ਪੁਲਿਸ ਦਾ ਪੂਰਾ ਸਾਥ ਦੇ ਰਹੇ ਹਨ। ਪੁਲਿਸ ਵੱਲੋਂ ਵਾਰ ਵਾਰ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।

ਸੋਸ਼ਲ ਮੀਡੀਆ ਦੀਆਂ ਅਫ਼ਵਾਹਾਂ ਤੋਂ ਦੂਰੀ: ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆਂ ਉੱਤੇ ਬਹੁਤ ਸਾਰੀਆਂ ਅਫ਼ਵਾਹਾਂ ਚੱਲ ਰਹੀਆਂ ਹਨ। ਅਜਿਹੀਆਂ ਅਫ਼ਵਾਹਾਂ ਤੋਂ ਲੋਕ ਦੂਰ ਰਹਿਣ ਅਤੇ ਕਿਸੇ ਵੀ ਗੱਲ 'ਤੇ ਯਕੀਨ ਨਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਪੰਜਾਬ ਦਾ ਮਾਹੌਲ ਪੂਰੀ ਤਰਾਂ੍ਹ ਨਾਲ ਠੀਕ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ਼ ਕੀਤੀ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਤੁਹਾਨੂੰ ਨਜ਼ਰ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ: Amritpal's 4 companions in assam: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਭੇਜਿਆ ਅਸਾਮ ਜੇਲ੍ਹ

ETV Bharat Logo

Copyright © 2024 Ushodaya Enterprises Pvt. Ltd., All Rights Reserved.