ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪਿੰਡ ਜੱਸੇਆਣਾ ’ਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਨੌਜਵਾਨ ਦੀ ਸ਼ੱਕੀ ਹਲਾਤਾਂ ’ਚ ਲਾਸ਼ ਮਿਲੀ। ਸ਼ੁਰੂਆਤੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮ੍ਰਿਤਕ ਨੌਜਵਾਨ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਨੇੜਲੇ ਪਿੰਡ ਬੁੱੜਾ ਗੁੱਜਰਾਂ ਦੇ ਸਰਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ’ਚ ਮਿਲੀ ਹੈ, ਜਦੋ ਉਨ੍ਹਾਂ ਨੇ ਨੌਜਵਾਨ ਦੀ ਲਾਸ਼ ਦੇਖੀ ਉਸ ਸਮੇਂ ਤੱਕ ਉਸਦੀ ਮੌਤ ਹੋ ਚੁੱਕੀ ਸੀ, ਉਸਦਾ ਗਲਾ ਕੱਟਿਆ ਹੋਈਆ ਸੀ।
ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਨੂੰ ਜਨਤਕ ਤੌਰ ’ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸੀ, ਜਿਸ ਤੋਂ ਬਾਅਦ ਉਹ ਮਾਮਲਾ ਸਾਹਮਣੇ ਆਇਆ ਹੈ।
ਦੂਜੇ ਪਾਸੇ ਇਸ ਸਬੰਧ ’ਚ ਜਾਂਚ ਅਧਿਕਾਰੀ ਨੇ ਦਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇੱਕ ਨੌਜਵਾਨ ਦੀ ਲਾਸ਼ ਰਾਜਬਾਹੇ ਚ ਬੇੜੀ ਨੇੜੇ ਪਈ ਹੈ ਜਿਸ ਦੀ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਦੇਖਿਆ ਕਿ ਮ੍ਰਿਤਕ ਨੌਜਵਾਨ ਦਾ ਗਲਾ ਕੱਟਿਆ ਹੋਇਆ ਸੀ। ਫਿਲਹਾਲ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਕੋਰੋਨਾ ਤੋਂ ਬਾਅਦ Hypertension ਦੇ ਨਾਲ ਹੋ ਰਹੀ ਹੈ ਲੋਕਾਂ ਦੀ ਮੌਤ