ਸ੍ਰੀ ਮੁਕਤਸਰ ਸਾਹਿਬ: ਸ਼ਹਿਰ ਦੀ ਹਕੀਮਾਂ ਵਾਲੀ ਗਲੀ ’ਚ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ ਗਿਆ। ਸਾਬਕਾ ਵਿਧਾਇਕ ਬੀਬੀ ਕਰਨ ਕੌਰ ਬਰਾੜ ਨੇ ਟੱਕ ਲਗਾ ਕੇ ਇਹ ਕੰਮ ਸ਼ੁਰੂ ਕਰਵਾਇਆ।
ਪਿਛਲੇ ਲੰਮੇ ਸਮੇਂ ਤੋਂ ਦੁਕਾਨਦਾਰਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਸਾਡੇ ਬਾਜ਼ਾਰ ਵਿੱਚ ਸੀਵਰੇਜ ਦੀ ਸਮੱਸਿਆ ਸਭ ਤੋਂ ਵੱਡੀ ਸਮੱਸਿਆ ਹੈ ਤੇ ਬਾਜ਼ਾਰ ਨੂੰ ਉੱਚਾ ਕੀਤਾ ਜਾਵੇ। ਉਸ ਸਮੱਸਿਆ ਨੂੰ ਦੇਖਦੇ ਹੋਏ ਬੀਬੀ ਕਰਨ ਕੌਰ ਬਰਾੜ ਨੇ ਟੱਕ ਲਗਾ ਕੇ ਕੰਮ ਸ਼ੁਰੂ ਕਰਵਾਇਆ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਸਾਡੀ ਕਾਂਗਰਸ ਦੀ ਕਮੇਟੀ ਬਣ ਗਈ ਹੈ ਹੁਣ ਕੋਈ ਕੰਮ ਅਧੂਰਾ ਨਹੀਂ ਰਹੇਗਾ।
ਇਹ ਵੀ ਪੜੋ: ਵਾਹਨ ਚੋਰ ਗਿਰੋਹ ਦੇ 4 ਮੈਂਬਰ ਵਾਹਨਾਂ ਸਮੇਤ ਕਾਬੂ
ਇਸ ਮੌਕੇ ਉਹਨਾਂ ਨੇ ਕਿਹਾ ਕਿ ਸ਼ਹਿਰ ਨੂੰ ਅੰਮ੍ਰਿਤ ਸਕੀਮ ਵਿੱਚ ਵੀ ਸ਼ਾਮਲ ਕਰ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਹੁਣ ਸ਼ਹਿਰ ਦਾ ਹਰ ਪੱਖੋ ਵਿਕਾਸ ਕੀਤਾ ਜਾਵੇਗਾ ਨਾਲ ਹੀ ਉਹਨਾਂ ਨੇ ਕਿਹਾ ਕਿ ਸਾਫ ਪਾਣੀ ਦੀ ਪਾਈਪ ਲਾਈਨ ਵੀ ਪਾਈ ਜਾ ਰਹੀ ਹੈ ਜਿਸ ਨਾਲ ਹਰ ਘਰ ’ਚ ਸਾਫ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਇਹ ਵੀ ਪੜੋ: ਫਾਜ਼ਿਲਕਾ ਤੋਂ ਕੱਪੜਾ ਚੋਰੀ ਕਰਨ ਵਾਲੇ ਗਿਰੋਹ ਦੀਆਂ 5 ਔਰਤਾਂ ਸਮੇਤ 7 ਕਾਬੂ