ਇਸ ਸ਼ਬਦ ਗੁਰੂ ਯਾਤਰਾ ਦੇ ਸ੍ਰੀ ਮੁਕਤਸਰ ਸਾਹਿਬ ਪੁੱਜਣ 'ਤੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾ ਨੇ ਨਿੱਘਾ ਸਵਾਗਤ ਕੀਤਾ ਅਤੇ ਗੁਰੂ ਜੀ ਦੇ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ। ਇਹ ਯਾਤਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰਨ ਤੋਂ ਬਾਅਦ ਅਗਲੇ ਪੜਾਅ ਲਈ ਰਵਾਨਾ ਹੋਵੇਗੀ।
ਇਸ ਯਾਤਰਾ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।