ਸ੍ਰੀ ਮੁਕਤਸਰ ਸਾਹਿਬ : ਸ਼ਹਿਰਵਾਸੀਆਂ ਵੱਲੋਂ ਫ਼ਤਿਹਵੀਰ ਨੂੰ ਸ਼ਰਧਾਂਜਲੀ ਦੇਣ ਲਈ ਸ਼ਰਧਾਂਜਲੀ ਸਭਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਲੋਕਾਂ ਵੱਲੋਂ ਫ਼ਤਿਹਵੀਰ ਲਈ ਇਨਸਾਫ ਦੀ ਮੰਗ ਵੀ ਕੀਤੀ ਗਈ।
ਸ਼ਹਿਰ ਦੇ ਕੋਟਕਪੁਰਾ ਚੌਕ ਵਿੱਚ ਸ਼ਰਧਾਂਜਲੀ ਸਭਾ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਆਮ ਲੋਕਾਂ ਸਮੇਤ ਕਈ ਸਿਆਸੀ ਆਗੂਆਂ ਨੇ ਹਿੱਸਾ ਲਿਆ। ਲੋਕਾਂ ਨੇ ਮੋਮਬੱਤੀਆਂ ਜਲਾ ਕੇ ਅਤੇ ਫੁੱਲ ਭੇਂਟ ਕਰਕੇ ਫ਼ਤਿਹਵੀਰ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਸ਼ਰਧਾਂਜਲੀ ਸਭਾ ਵਿੱਚ ਹਿੱਸਾ ਲੈਂਣ ਆਏ ਲੋਕਾਂ ਨੇ ਈਟੀਵੀ ਭਾਰਤ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਸਚੇਤ ਰਹਿਣਾ ਚਾਹੀਦਾ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਬੋਰਵੈਲ ਹੀ ਨਹੀਂ ਸਗੋਂ ਸੜਕਾਂ ਵਿੱਚ ਹੋਏ ਟੋਏ ਅਤੇ ਖ਼ਰਾਬ ਸੜਕਾਂ ਨੂੰ ਵੀ ਠੀਕ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਂਵੀ ਘਟਨਾ ਵਾਪਰੇ। ਲੋਕਾਂ ਵੱਲੋਂ ਫ਼ਤਿਹਵੀਰ ਲਈ ਇਨਸਾਫ ਦੀ ਵੀ ਮੰਗ ਕੀਤੀ ਗਈ ਹੈ।