ਸ੍ਰੀ ਮੁਕਤਸਰ ਸਾਹਿਬ : ਮਸੀਹ ਭਾਈਚਾਰੇ ਵੱਲੋਂ ਪ੍ਰਭੂ ਯਸੂ ਮਸੀਹ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹਿਰ 'ਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ 'ਚ ਸੰਗਤ ਨੇ ਵੱਧ ਚੜ ਕੇ ਹਿੱਸਾ ਲਿਆ।
ਇਹ ਸ਼ੋਭਾ ਯਾਤਰਾ 'ਚ ਸਮੂਹ ਮਸੀਹ ਭਾਈਚਾਰੇ ਦੇ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਨੌਜਵਾਨਾਂ ਨੇ ਮੋਟਰਸਾਈਕਲਾਂ ਉੱਤੇ ਝੰਡੇ ਲਾ ਕੇ ਸ਼ੋਭਾ ਯਾਤਰਾ ਦੀ ਅਗਵਾਈ ਕੀਤੀ। ਇਸ ਮੌਕੇ ਫੌਜੀ ਬੈਂਡ ਨੇ ਵੀ ਆਪਣੀ ਬੈਂਡ ਦੀਆਂ ਧੁਨਾਂ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸ਼ੋਭਾ ਯਾਤਰਾ ਵਿੱਚ ਮਸੀਹ ਭਾਈਚਾਰੇ ਦੇ ਲੋਕਾਂ ਨੇ ਪ੍ਰਭੂ ਯਸੂ ਮਸੀਹ ਦੇ ਭਜਨ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਸੰਗਤ ਵੱਲੋਂ ਪ੍ਰਭੂ ਯਸੂ ਮਸੀਹ ਦੇ ਭਜਨ ਗਾਏ ਗਏ ਅਤੇ ਸ਼ਹਿਰ ਵਾਸੀਆਂ ਦੇ ਸੁੱਖ ਅਤੇ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਹੋਰ ਪੜ੍ਹੋ : ਗੁੜ/ਸ਼ੱਕਰ ਦੀ ਗੁਣਵੱਤਾ ਵਧਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰ ਰਿਹਾ ਪੰਜਾਬ ਖੇਤੀਬਾੜੀ ਵਿਭਾਗ
ਇਸ ਮੌਕੇ ਪਾਸਟਰ ਕਰਮਜੀਤ ਜੋਸ਼ਨ ਨੇ ਸ਼ਹਿਰਵਾਸੀਆਂ ਅਤੇ ਦੇਸ਼ ਵਾਸੀਆਂ ਨੂੰ ਪ੍ਰਭੂ ਯਸੂ ਮਸੀਹ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤਿਆ ਅਤੇ ਸ਼ਹਿਰ ਵਾਸੀਆਂ ਨੂੰ ਪ੍ਰਭੂ ਯਸੂ ਮਸੀਹ ਵੱਲੋਂ ਦਿੱਤੇ ਗਏ ਇੱਕਜੁਟਤਾ ਨਾਲ ਰਹਿਣ ਅਤੇ ਅਮਨ-ਸ਼ਾਂਤੀ ਦੇ ਸੁਨੇਹੇ ਨੂੰ ਅਪਣਾਉਣ ਦੀ ਅਪੀਲ ਕੀਤੀ।