ETV Bharat / state

ਪੁੱਤ ਬਣੇ ਕਪੁੱਤ, ਮਾਪਿਆਂ ਨੂੰ ਘਰੋਂ ਕੱਢਿਆ ਬਾਹਰ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥੇੜੀ ਤੋਂ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਤਿੰਨ ਪੁੱਤਰਾਂ ਨੇ ਆਪਣੇ ਮਾਪਿਆਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਘਰ ਤੋਂ ਬਾਹਰ ਕੱਢ ਦਿੱਤਾ ਹੈ।

ਫ਼ੋਟੋ
ਫ਼ੋਟੋ
author img

By

Published : Aug 26, 2020, 4:27 PM IST

ਸ੍ਰੀ ਮੁਕਤਸਰ ਸਾਹਿਬ: ਪਿੰਡ ਥੇੜੀ ਤੋਂ ਇੱਕ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗੁਰਮੀਤ ਸਿੰਘ ਤੇ ਉਸ ਦੀ ਪਤਨੀ ਨੇ ਆਪਣੇ ਹੀ 3 ਪੁੱਤਰਾਂ 'ਤੇ ਕੁੱਟਮਾਰ ਕਰਕੇ ਘਰੋਂ ਬਾਹਰ ਕੱਢਣ ਦੇ ਇਲਜ਼ਾਮ ਲਾਏ ਹਨ।

ਵੀਡੀਓ

ਪੁੱਤਰਾਂ ਨੇ ਕੁੱਟ ਕੇ ਘਰੋਂ ਕੱਢਿਆ ਬਾਹਰ

ਬਜ਼ੁਰਗ ਪਿਉ ਦਾ ਕਹਿਣਾ ਹੈ ਕਿ ਉਸ ਨੂੰ ਕਾਲਾ ਪੀਲੀਆ ਹੈ ਤੇ ਉਹ ਧਰਮਸ਼ਾਲਾ ਵਿੱਚ ਰਹਿ ਰਹੇ ਹਨ ਤੇ ਉਨ੍ਹਾਂ ਦੇ 3 ਪੁੱਤਰਾਂ ਨੇ ਉਨ੍ਹਾਂ ਨੂੰ ਕੁੱਟ ਕੇ ਘਰ ਤੋਂ ਬਾਹਰ ਕੱਢ ਦਿੱਤਾ ਹੈ। ਹੁਣ ਉਹ ਸਾਰ ਵੀ ਨਹੀਂ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਉਸ ਦੇ ਪੁੱਤਰਾਂ ਨੇ ਉਸ ਦੀ ਜ਼ਮੀਨ ਵੀ ਖੋਹ ਲਈ ਹੈ।

ਦੁਖੀ ਮਾਂ ਨੇ ਦੱਸੀ ਆਪਣੀ ਹੱਡਬੀਤੀ

ਕਲਯੁੱਗੀ ਪੁੱਤਾਂ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰਾਂ ਵੱਲੋਂ ਉਨ੍ਹਾਂ ਨੂੰ ਗੁਜ਼ਾਰੇ ਵਾਸਤੇ ਕੋਈ ਪੈਸਾ ਵੀ ਨਹੀਂ ਦਿੱਤਾ ਜਾਂਦਾ। ਉਨ੍ਹਾਂ ਦੀ ਕੁੱਟਮਾਰ ਕਰ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਗਿੱਦੜਬਾਹਾ ਦੇ ਐਸਡੀਐਮ ਨੂੰ ਇਸ ਸਬੰਧੀ ਦਰਖ਼ਾਸਤ ਦਿੱਤੀ ਹੈ ਅਤੇ ਆਪਣੇ ਪੁੱਤਰਾਂ 'ਤੇ ਕਾਰਵਾਈ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਰਹਿਣ ਦਾ ਕੋਈ ਪ੍ਰਬੰਧ ਕੀਤਾ ਜਾਵੇ ਤੇ ਗੁਜ਼ਾਰੇ ਭੱਤੇ ਲਈ ਵੀ ਮਹੀਨੇ ਵਾਰ ਖਰਚਾ ਦਿਵਾਇਆ ਜਾਵੇ ਤਾਂ ਕਿ ਉਹ ਆਪਣੀ ਬਾਕੀ ਦੀ ਜ਼ਿੰਦਗੀ ਚੰਗੀ ਤਰ੍ਹਾਂ ਗੁਜ਼ਾਰ ਸਕਣ।

ਇਸ ਮਾਮਲੇ ਦੇ ਸਬੰਧ ਵਿੱਚ ਜਦੋਂ ਸਮਾਜ ਸੇਵੀ ਅਤੇ ਐਡਵੋਕੇਟ ਨਰਾਇਣ ਸਿੰਗਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਸਾਨੂੰ ਇਸ ਬਜ਼ੁਰਗ ਜੋੜੇ ਬਾਰੇ ਪਤਾ ਲੱਗਿਆ। ਜਿਸ ਤੋਂ ਬਾਅਦ ਤੁਰੰਤ ਹੀ ਕਾਰਵਾਈ ਕਰਦੇ ਹੋਏ ਮਾਣਯੋਗ ਐਸਡੀਐਮ ਨੂੰ ਇਸ ਸਬੰਧੀ ਦਰਖਾਸਤ ਦਿੱਤੀ। ਐਸਡੀਐਮ ਵੱਲੋਂ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.