ETV Bharat / state

ਸਮਾਜ ਸੇਵੀ ਸੰਸਥਾ ਦਾ ਦਿਵਿਆਂਗ ਲੋਕਾਂ ਲਈ ਵਿਸ਼ੇਸ਼ ਕੈਂਪ - ਸਮਾਜ ਸੇਵੀ ਸੰਸਥਾ

ਜ਼ਿਲ੍ਹਾਂ ਪ੍ਰਸਾਸ਼ਨ (District Administration) ਵੱਲੋਂ ਸਮਾਜ ਸੇਵੀ ਸੰਸਥਾਵਾਂ (NGOs) ਦੇ ਸਹਿਯੋਗ ਨਾਲ ਮਲੋਟ ਵਿੱਚ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 500 ਦੇ ਕਰੀਬ ਦਿਵਿਆਂਗ ਲੋਕਾਂ ਦੇ ਯੂ.ਡੀ.ਆਈ.ਡੀ. ਕਾਰਡ, ਮੁਫਤ ਬੱਸ ਪਾਸ ਅਤੇ ਪੈਨਸ਼ਨ ਸਬੰਧੀ ਕੰਮਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ।

ਸਮਾਜ ਸੇਵੀ ਸੰਸਥਾ ਦਾ ਦਿਵਿਆਂਗ ਲੋਕਾਂ ਲਈ ਵਿਸ਼ੇਸ਼ ਕੈਂਪ

author img

By

Published : Oct 11, 2021, 9:13 AM IST

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾਂ ਪ੍ਰਸਾਸ਼ਨ (District Administration) ਵੱਲੋਂ ਸਮਾਜ ਸੇਵੀ ਸੰਸਥਾਵਾਂ (NGOs) ਦੇ ਸਹਿਯੋਗ ਨਾਲ ਮਲੋਟ ਵਿੱਚ ਦਿਵਿਆਂਗ ਵਿਅਕਤੀਆਂ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 500 ਦੇ ਕਰੀਬ ਦਿਵਿਆਂਗ ਲੋਕਾਂ ਦੇ ਯੂ.ਡੀ.ਆਈ.ਡੀ. ਕਾਰਡ, ਮੁਫਤ ਬੱਸ ਪਾਸ ਅਤੇ ਪੈਨਸ਼ਨ ਸਬੰਧੀ ਕੰਮਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ। ਇਸ ਮੌਕੇ ਸੀ.ਡੀ.ਪੀ.ਉ. ਪੰਕਜ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੱਖ-ਵੱਖ ਮਾਹਿਰ ਡਾਕਟਰਾਂ (Doctors) ਦੀ ਟੀਮ ਜਾਂਚ ਲਈ ਪੁੱਜੀ ਹੋਈ ਸੀ। ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵਲੰਟੀਅਰ (Volunteer) ਅਤੇ ਲੰਗਰ ਦੀ ਸੇਵਾ ਕੀਤੀ ਗਈ।

ਉੱਥੇ ਹੀ ਕੈਂਪ ਵਿੱਚ ਆਪਣੇ ਦਿਵਿਆਂਗ ਪੁੱਤਰ ਨੂੰ ਲੈਕੇ ਪਹੁੰਚੀ ਅਮਨਦੀਪ ਕੌਰ ਨੇ ਕਿਹਾ ਕਿ ਇਸ ਕੈਂਪ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੰਮ ਬਹੁਤ ਵੀ ਵਧੀਆ ਢੰਗ ਨਾਲ ਹੋਇਆ ਹੈ। ਅਤੇ ਉਨ੍ਹਾਂ ਨੂੰ ਇਸ ਕੰਮ ਲਈ ਕੋਈ ਫੀਸ ਵੀ ਨਹੀਂ ਦੇਣੀ ਪਾਈ।

ਸਮਾਜ ਸੇਵੀ ਸੰਸਥਾ ਦਾ ਦਿਵਿਆਂਗ ਲੋਕਾਂ ਲਈ ਵਿਸ਼ੇਸ਼ ਕੈਂਪ

ਉਨ੍ਹਾਂ ਕਿਹਾ ਕਿ ਜੇਕਰ ਇਹ ਕੰਮ ਲਈ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ (Government offices) ਵਿੱਚ ਜਾਣਾ ਪੈਂਦਾ ਤਾਂ ਉਨ੍ਹਾਂ ਨੂੰ ਬਹੁਤ ਖੱਜਲ-ਖੁਆਰ ਹੋਣਾ ਪੈਣਾ ਸੀ, ਪਰ ਇੱਥੇ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਉਨ੍ਹਾਂ ਦਾ ਕੰਮ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਅਜਿਹੇ ਕੈਂਪ ਲੱਗਣੇ ਚਾਹੀਦੇ ਹਨ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ (Government offices) ਵਿੱਚ ਖੱਜਲ-ਖੁਆਰ ਨਾ ਹੋਣ ਦਿੱਤਾ ਜਾ ਸਕੇ। ਅਤੇ ਲੋਕਾਂ ਦੇ ਘਰ ਬੈਠੇ ਹੀ ਵਧੀਆਂ ਢੰਗ ਨਾਲ ਕੰਮ ਕੀਤੇ ਜਾ ਸਕਣ।

ਇਹ ਵੀ ਪੜ੍ਹੋ:ਕੋਰੋਨਾ ਵਾਇਰਸ ਤੋਂ ਬਚਾਓ ਲਈ ਟੀਕਾ ਲਗਵਾਉਣਾ ਜ਼ਰੂਰੀ: ਸੁਰਭੀ ਮਲਿਕ

ETV Bharat Logo

Copyright © 2025 Ushodaya Enterprises Pvt. Ltd., All Rights Reserved.