ਸ੍ਰੀ ਮੁਕਤਸਰ ਸਾਹਿਬ: ਸਥਾਨਕ ਸਰਕਾਰੀ ਹਸਪਤਾਲ 'ਚ ਬੀਤੀ ਰਾਤ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਦਾਖ਼ਲ ਹੋਣ ਦੀ ਸੂਚਨਾ ਮਿਲੀ ਹੈ। ਮਰੀਜ਼ ਦੀ ਮਾਹਿਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਸਿਵਲ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਇੱਕ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ ਆਇਆ ਸੀ ਜਿਸ ਨੂੰ ਬੁਖ਼ਾਰ ਦੀ ਸ਼ਿਕਾਇਤ ਹੈ। ਉਨ੍ਹਾਂ ਨੇ ਕਿਹਾ ਕਿ ਉਹ ਨੌਜਵਾਨ ਮਲੇਸ਼ੀਆ ਤੋਂ ਇੱਕ ਹਫ਼ਤੇ ਪਹਿਲਾ ਹੀ ਭਾਰਤ ਪਰਤਿਆ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਸ ਨੌਜਵਾਨ ਨੂੰ ਹਸਪਤਾਲ 'ਚ ਚੈਕਅਪ ਲਈ ਲਿਆਂਦਾ ਗਿਆ ਸੀ ਜਿਸ ਦੀ ਮਾਹਿਰ ਡਾਕਟਰਾਂ ਵੱਲੋਂ ਜਾਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਸ ਦੇ ਸੈਂਪਲ ਲਏ ਗਏ ਹਨ ਤੇ ਹੁਣ ਰਿਪਰੋਟ ਆਉਣ ਤੋਂ ਬਾਅਦ ਹੀ ਕੁੱਝ ਦੱਸਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਚੀਨ 'ਚ ਕੋਰੋਨਾ ਵਾਇਰਸ ਬਹੁਤ ਬੂਰੀ ਤਰ੍ਹਾਂ ਫੈਲ ਚੁੱਕਾ ਹੈ ਤੇ ਹੁਣ ਇਸ ਵਾਇਰਸ ਦੇ ਸ਼ੱਕੀ ਮਰੀਜ਼ ਭਾਰਤ 'ਚ ਵੀ ਦੇਖਣ ਨੂੰ ਮਿਲ ਰਹੇ ਹਨ। ਖ਼ਾਸਕਰ ਉਹ ਵਿਅਕਤੀ ਕੋਰੋਨਾ ਵਾਇਰਸ ਦੇ ਸ਼ੱਕੀ ਹਨ ਜੋ ਕਿ ਵਿਦੇਸ਼ਾਂ ਤੋਂ ਵਾਪਿਸ ਭਾਰਤ ਪਰਤ ਰਹੇ ਹਨ।
ਇਸ ਤਰ੍ਹਾਂ ਦਾ ਹੀ ਇੱਕ ਸ਼ੱਕੀ ਮਰੀਜ਼ ਬੀਤੀ ਰਾਤ ਸਿਵਲ ਹਸਪਤਾਲ 'ਚ ਦੇਖਣ ਨੂੰ ਮਿਲਿਆ ਹੈ ਜਿਸ ਦੇ ਇਲਾਜ ਲਈ ਹਸਪਤਾਲ ਪ੍ਰਸ਼ਾਸਨ ਵੱਲੋਂ ਪੁਲਿਸ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।