ETV Bharat / state

ਸ੍ਰੀ ਮੁਕਤਸਰ ਸਾਹਿਬ: ਪਿੰਡ ਦੋਦਾ 'ਚ ਸ਼ਰੇਆਮ ਹੋ ਰਹੀ ਨਾਜਾਇਜ਼ ਸ਼ਰਾਬ ਦੀ ਵਿਕਰੀ - ਪੰਜਾਬ ਸਰਕਾਰ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ 'ਚ ਸ਼ਰੇਆਮ ਸ਼ਰਾਬ ਦੀ ਵਿਕਰੀ ਹੋਣ ਦੀ ਖ਼ਬਰ ਹੈ। ਸਥਾਨਕ ਲੋਕਾਂ ਨੇ ਸ਼ਰਾਬ ਠੇਕੇਦਾਰਾਂ ਵੱਲੋਂ ਨਾਜਾਇਜ਼ ਠੇਕੇ ਖੋਲ੍ਹ ਕੇ ਸ਼ਰਾਬ ਵੇਚਣ ਦੀ ਗੱਲ ਕਹੀ। ਉਨ੍ਹਾਂ ਸਰਕਾਰਾਂ ਅਤੇ ਪੁਲਿਸ ਪ੍ਰਸ਼ਾਸਨ 'ਤੇ ਅਜਿਹੇ ਠੇਕੇਦਾਰਾਂ ਖਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਲਾਏ।

ਨਾਜਾਇਜ਼ ਸ਼ਰਾਬ ਦੀ ਵਿਕਰੀ
ਨਾਜਾਇਜ਼ ਸ਼ਰਾਬ ਦੀ ਵਿਕਰੀ
author img

By

Published : Aug 9, 2020, 12:40 PM IST

ਸ੍ਰੀ ਮੁਕਤਸਰ ਸਾਹਿਬ: ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਪਹਿਲਾਂ ਤੋਂ ਹੀ ਪੰਜਾਬ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ਉੱਤੇ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ 'ਚ ਸ਼ਰੇਆਮ ਸ਼ਰਾਬ ਦੀ ਵਿਕਰੀ ਹੋਣ ਦੀ ਖ਼ਬਰ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਸ਼ਰਾਬ ਠੇਕੇਦਾਰਾਂ ਵੱਲੋਂ ਨਾਜਾਇਜ਼ ਠੇਕੇ ਖੋਲ੍ਹ ਕੇ ਸ਼ਰਾਬ ਵੇਚੀ ਜਾ ਰਹੀ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਅਜੇ ਬੀਤੀ ਦਿਨੀਂ ਮਾਲਵੇ ਦੇ ਕਈ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਨ੍ਹਾਂ ਵੱਡਾ ਹਾਦਸਾ ਹੋਣ ਮਗਰੋਂ ਵੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਉੱਤੇ ਰੋਕ ਨਹੀਂ ਲਗਾਈ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੋਦਾ 'ਚ ਕੁੱਝ ਸ਼ਰਾਬ ਠੇਕੇਦਾਰਾਂ ਵੱਲੋਂ ਸ਼ਰਾਬ ਦੇ ਨਾਜਾਇਜ਼ ਠੇਕੇ ਖੋਲ੍ਹ ਕੇ ਸ਼ਰੇਆਮ ਸ਼ਰਾਬ ਵੇਚੀ ਜਾ ਰਹੀ ਹੈ। ਪਿੰਡ ਵਾਸੀਆਂ ਦੇ ਮੁਤਾਬਕ ਇਨ੍ਹਾਂ ਠੇਕੀਆਂ ਉੱਤੇ ਕੰਮ ਕਰਨ ਵਾਲੇ ਕਰਿੰਦੇ ਬੱਚਿਆਂ ਨੂੰ ਵੀ ਸ਼ਰਾਬ ਪਰੋਸ ਰਹੇ ਹਨ। ਨਿੱਕੀ-ਨਿੱਕੀ ਉਮਰ ਦੇ ਬੱਚੇ ਸ਼ਰਾਬ ਦੇ ਠੇਕੇ ਉੱਤੇ ਜਾਂਦੇ ਹਨ।

ਵੀਡੀਓ

ਇਸ ਬਾਰੇ ਬੋਲਦੇ ਹੋਏ ਆਪ ਆਗੂ ਸੁਖਜਿੰਦਰ ਕਾਉਣੀ ਨੇ ਕਿਹਾ ਕਿ ਪੰਜਾਬ ਸਰਕਾਰ ਖ਼ੁਦ ਨਹੀਂ ਚਾਹੁੰਦੀ ਹੈ ਕਿ ਪੰਜਾਬ 'ਚੋਂ ਨਸ਼ਾ ਖ਼ਤਮ ਹੋਵੇ। ਇਸ ਲਈ ਕੈਪਟਨ ਸਰਕਾਰ ਇਨ੍ਹਾਂ ਠੇਕਿਆਂ 'ਤੇ ਨਕੇਲ ਨਹੀਂ ਕਸ ਰਹੀ। ਉਨ੍ਹਾਂ ਕਿਹਾ ਕਿ ਪਿੰਡ ਦੋਦਾ ਵਿੱਚ ਮਹਿਜ਼ ਇੱਕ ਠੇਕੇ ਦੀ ਮੰਜ਼ੂਰੀ ਮਿਲੀ ਹੈ, ਪਰ ਇਥੇ ਕਈ ਠੇਕੇ ਖੁੱਲ੍ਹੇ ਹਨ ਅਤੇ ਸ਼ਰੇਆਮ ਸ਼ਰਾਬ ਵੇਚੀ ਜਾ ਰਹੀ ਹੈ। ਸੁਖਜਿੰਦਰ ਨੇ ਕਿਹਾ ਕਿ ਸਰਕਾਰ ਨੂੰ ਸ਼ਰਾਬ ਦੇ ਠੇਕਿਆਂ ਅਤੇ ਇਸ ਦੀ ਨਾਜਾਇਜ਼ ਬ੍ਰਾਂਚਾ ਉੱਤੇ ਰੋਕ ਲਾਉਣੀ ਤੇ ਅਜਿਹਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.