ETV Bharat / state

ਪੁਲਿਸ ਮੁਖੀ ਨੇ ਸਕੂਲੀ ਬੱਚਿਆਂ ਨਾਲ ਮਨਾਈ ਗ੍ਰੀਨ ਦਿਵਾਲੀ, ਸ਼ਹਿਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦਾ ਦਿੱਤਾ ਸੁਨੇਹਾ

author img

By

Published : Oct 25, 2019, 9:46 AM IST

ਜ਼ਿਲ੍ਹਾ ਪੁਲਿਸ ਮੁਖੀ ਨੇ ਸਕੂਲੀ ਬੱਚਿਆਂ ਦੇ ਨਾਲ ਆਪਣੇ ਦਫਤਰ ਵਿੱਚ ਗ੍ਰੀਨ ਦਿਵਾਲੀ ਮਨਾਈ ਤੇ ਸ਼ਹਿਰ ਵਾਸੀਆਂ ਨੂੰ ਵੀ ਗ੍ਰੀਨ ਦਿਵਾਲੀ ਮਨਾਉਣ ਦਾ ਸੁਨੇਹਾ ਦਿੱਤਾ।

ਗ੍ਰੀਨ ਦੀਵਾਲੀ

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਵੱਲੋਂ ਸਕੂਲੀ ਬੱਚਿਆਂ ਦੇ ਨਾਲ ਆਪਣੇ ਦਫ਼ਤਰ ਵਿੱਚ ਗ੍ਰੀਨ ਦਿਵਾਲੀ ਮਨਾਈ ਗਈ ਤੇ ਸ਼ਹਿਰ ਵਾਸੀਆਂ ਨੂੰ ਵੀ ਗ੍ਰੀਨ ਦਿਵਾਲੀ ਮਨਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਖੁਸ਼ੀਆਂ ਦੇ ਖੇੜਿਆਂ ਦਾ ਸਰੋਤ ਹਨ ਪਰ ਸਮੇਂ ਦੇ ਨਾਲ-ਨਾਲ ਮਨੁੱਖ ਨੇ ਇਨ੍ਹਾਂ ਨੂੰ ਪ੍ਰਦੂਸ਼ਣ ਦਾ ਕਾਰਨ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਵਾਤਾਵਰਨ ਵੀ ਗੰਦਲਾ ਹੋ ਰਿਹਾ ਹੈ ਤੇ ਤਿਉਹਾਰਾਂ ਦੀ ਵਿਰਾਸਤੀ ਦਿੱਖ ਵੀ ਵਿਗੜਦੀ ਜਾ ਰਹੀ ਹੈ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਦਿਵਾਲੀ ਰੋਸ਼ਨੀ ਦਾ ਤਿਉਹਾਰ ਹੈ ਨਾ ਕਿ ਪਟਾਕਿਆਂ ਦਾ। ਪਟਾਕਿਆਂ ਨਾਲ ਹਵਾ ਪ੍ਰਦੂਸ਼ਣ ਅਤੇ ਸ਼ੋਰ ਪ੍ਰਦੂਸ਼ਣ ਹੁੰਦਾ ਹੈ ਅਤੇ ਕਈ ਵਾਰ ਇਨ੍ਹਾਂ ਪਟਾਕਿਆਂ ਕਾਰਨ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਵਿੱਚ ਮਨੁੱਖੀ ਜਾਨਾਂ ਜਾਣ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਇਸ ਦੇ ਨਾਲ ਹੀ ਐਸਐਸਪੀ ਰਾਜ ਬਚਨ ਸਿੰਘ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਨੂੰ ਪ੍ਰਦੂਸ਼ਣ ਮੁਕਤ ਨਾਲ ਮਨਾਉਣ ਤਾਂ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਸ ਮੌਕੇ ਐਸਐਸਪੀ ਰਾਜ ਬਚਨ ਸਿੰਘ ਸੰਧੂ ਨੇ ਆਪਣੇ ਦਫ਼ਤਰ ਵਿੱਚ ਆਏ ਸ਼ਿਵਾਲਿਕ ਗਰੁੱਪ ਆਫ਼ ਆਈਕੋਨਿਕ ਅਤੇ ਐਡਵਾਂਸ ਲਰਨਿੰਗ ਸਕੂਲਾਂ ਦੇ ਵਿਦਿਆਰਥੀਆਂ ਨਾਲ ਦਿਵਾਲੀ ਮਨਾਈ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਤੋਹਫ਼ੇ ਵੀ ਭੇਟ ਕੀਤੇ ਅਤੇ ਇਨ੍ਹਾਂ ਵਿਦਿਆਰਥੀਆਂ ਰਾਹੀਂ ਹੋਰਾਂ ਲੋਕਾਂ ਨੂੰ ਹਰੀ ਦਿਵਾਲੀ ਮਨਾਉਣ ਦਾ ਸੁਨੇਹਾ ਵੀ ਦਿੱਤਾ।

Intro:ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਆਪਣੇ ਦਫਤਰ ਵਿੱਚ ਸਕੂਲੀ ਬੱਚਿਆਂ ਨਾਲ ਮਨਾਈ ਗ੍ਰੀਨ ਦੀਵਾਲੀ
ਸ਼ਹਿਰ ਵਾਸੀਆਂ ਨੂੰ ਦਿੱਤਾ ਹੈ ਗ੍ਰੀਨ ਦਿਵਾਲੀ ਮਨਾਉਣ ਦਾ ਸੁਨੇਹਾ

Body:ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਆਪਣੇ ਦਫਤਰ ਵਿੱਚ ਸਕੂਲੀ ਬੱਚਿਆਂ ਨਾਲ ਮਨਾਈ ਗ੍ਰੀਨ ਦੀਵਾਲੀ
ਸ਼ਹਿਰ ਵਾਸੀਆਂ ਨੂੰ ਦਿੱਤਾ ਹੈ ਗ੍ਰੀਨ ਦਿਵਾਲੀ ਮਨਾਉਣ ਦਾ ਸੁਨੇਹਾ

ਅੱਜ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਰਾਜ ਬਚਨ ਸਿੰਘ ਸੰਧੂ ਵੱਲੋਂ ਸਕੂਲੀ ਬੱਚਿਆਂ ਦੇ ਨਾਲ ਆਪਣੇ ਦਫਤਰ ਦੇ ਵਿੱਚ ਗ੍ਰੀਨ ਦੀਵਾਲੀ ਮਨਾਈ ਗਈ ਤੇ ਸ਼ਹਿਰ ਵਾਸੀਆਂ ਨੂੰ ਵੀ ਗਰੀਨ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਅਤੇ ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਖੁਸ਼ੀਆਂ ਦੇ ਖੇੜਿਆਂ ਦਾ ਸਰੋਤ ਹਨ ਪਰ ਵਕਤ ਦੇ ਨਾਲ ਨਾਲ ਮਨੁੱਖ ਨੇ ਇਨ੍ਹਾਂ ਨੂੰ ਪ੍ਰਦੂਸ਼ਣ ਦਾ ਕਾਰਨ ਬਣਾ ਕੇ ਰੱਖ ਦਿੱਤਾ ਹੈ ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਵਾਤਾਵਰਨ ਵੀ ਗੰਦਲਾ ਹੋ ਰਿਹਾ ਹੈ ਇਸ ਨਾਲ ਤਿਉਹਾਰਾਂ ਦੀ ਵਿਰਾਸਤੀ ਦਿੱਖ ਵੀ ਵਿਗੜ ਗਈ ਹੈ
ਉਨ੍ਹਾਂ ਕਿਹਾ ਕਿ ਇਸ ਲਈ ਜ਼ਰੂਰੀ ਹੈ ਕਿ ਮਨੁੱਖ ਵਿਰਾਸਤ ਦੇ ਨਾਲ ਟੁੱਟੀ ਹੋਈ ਆਪਣੀ ਸਾਂਝ ਨੂੰ ਮੁੜ ਤੋਂ ਜੋੜੇ ਅਤੇ ਤਿਉਹਾਰਾਂ ਨੂੰ ਵਿਰਾਸਤੀ ਤਰੀਕੇ ਨਾਲ ਬਣਾਇਆ ਜਾਵੇ ਜੇਕਰ ਅਸੀਂ ਆਪਣੀਆਂ ਵਿਰਾਸਤੀ ਤੰਦਾਂ ਨਾਲ ਜੋੜਾਂਗੇ ਤਾਂ ਹੀ ਕੁਦਰਤ ਨਾਲ ਸਾਡੀ ਨੇੜਤਾ ਆਪਣੇ ਆਪ ਹੀ ਵਧੇਗੀ ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ ਨਾ ਕਿ ਪਟਾਕਿਆਂ ਦਾ ਪਟਾਕੇ ਨਾਲ ਕੇਵਲ ਹਵਾ ਪ੍ਰਦੂਸ਼ਣ ਅਤੇ ਸ਼ੋਰ ਪ੍ਰਦੂਸ਼ਣ ਹੁੰਦਾ ਹੈ ਅਤੇ ਕਈ ਵਾਰ ਇਨ੍ਹਾਂ ਪਟਾਕਿਆਂ ਕਾਰਨ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਵਿੱਚ ਮਨੁੱਖੀ ਜਾਨਾਂ ਜਾਣ ਦਾ ਖਤਰਾ ਬਣਿਆ ਰਹਿੰਦਾ ਹੈ
ਇਸ ਮੌਕੇ ਐਸਐਸਪੀ ਰਾਜ ਬਚਨ ਸਿੰਘ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਨੂੰ ਪ੍ਰਦੂਸ਼ਣ ਮੁਕਤ ਤਰੀਕੇ ਨਾਲ ਮਨਾਉਣ ਤਾਂ ਜੋ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖੀਏ ਅਤੇ ਇਸ ਦੀਵਾਲੀ ਨੂੰ ਆਪਾਂ ਸਾਰੇ ਪਟਾਕਾ ਰਹਿਤ ਅਤੇ ਗਰੀਨ ਦੀਵਾਲੀ ਮਨਾਈਏ ਇਸ ਮੌਕੇ ਐਸਐਸਪੀ ਰਾਜ ਬਚਨ ਸਿੰਘ ਸੰਧੂ ਨੇ ਆਪਣੇ ਦਫ਼ਤਰ ਵਿੱਚ ਆਏ ਸ਼ਿਵਾਲਿਕ ਗਰੁੱਪ ਆਫ਼ ਆਈਕੋਨਿਕ ਅਤੇ ਐਡਵਾਂਸ ਲਰਨਿੰਗ ਸਕੂਲਾਂ ਦੇ ਵਿਦਿਆਰਥੀਆਂ ਨਾਲ ਦੀਵਾਲੀ ਮਨਾਈ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਤੋਹਫ਼ੇ ਵੀ ਭੇਟ ਕੀਤੇ ਅਤੇ ਇਨ੍ਹਾਂ ਵਿਦਿਆਰਥੀਆਂ ਰਾਹੀਂ ਹੋਰਾਂ ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੁਨੇਹਾ ਵੀ ਦਿੱਤਾ
ਬਾਈਟ ਰਾਜ ਬਚਨ ਸਿੰਘ ਐਸਐਸਪੀ ਮੁਕਤਸਰ
ਬਾਈਟ ਜਸਕੀਰਤ ਸਿੰਘ
ਬਾਈਟ ਮਨਮੀਤ ਕੌਰ
ਬਾਈਟ ਪਲਵੀ ਕੁਮਾਰੀ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.