ETV Bharat / state

ਢੀਂਡਸਾ ਪਰਿਵਾਰ ‘ਤੇ ਸੁਖਬੀਰ ਬਾਦਲ ਦਾ ਨਿਸ਼ਾਨਾ, 'ਪਿੱਠ ‘ਚ ਛੁਰਾ ਮਾਰਨ ਵਾਲੇ ਟਕਸਾਲੀ ਨਹੀਂ ਹੁੰਦੇ'

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਘੀ ਮੇਲੇ ‘ਤੇ ਸਿਆਸੀ ਕਾਨਫ਼ਰੰਸ ਦੌਰਾਨ ਢੀਂਡਸਾ ਪਰਿਵਾਰ ‘ਤੇ ਨਿਸ਼ਾਨੇ ਸਾਧੇ। ਇਸ ਮੌਕੇ ਵੱਖ-ਵੱਖ ਦਿੱਗਜ ਆਗੂ ਰੈਲੀ ‘ਚ ਪਹੁੰਚੇ ਅਤੇ ਲੋਕਾਂ ਨੂੰ ਸੰਬੋਧਨ ਕੀਤਾ।

ਫ਼ੋਟੋ
ਫ਼ੋਟੋ
author img

By

Published : Jan 14, 2020, 4:51 PM IST

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਘੀ ਮੇਲੇ ‘ਤੇ ਸਿਆਸੀ ਕਾਨਫ਼ਰੰਸ ਦੌਰਾਨ ਢੀਂਡਸਾ ਪਰਿਵਾਰ ‘ਤੇ ਨਿਸ਼ਾਨੇ ਸਾਧੇ। ਇਸ ਮੌਕੇ ਵੱਖ-ਵੱਖ ਦਿੱਗਜ ਆਗੂ ਰੈਲੀ ‘ਚ ਪਹੁੰਚੇ ਅਤੇ ਲੋਕਾਂ ਨੂੰ ਸੰਬੋਧਨ ਕੀਤਾ।

ਅਕਾਲੀ ਦਲ ਪ੍ਰਧਾਨ ਨੇ ਢੀਂਡਸਾ ਪਰਿਵਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿੱਠ ‘ਚ ਛੁਰਾ ਮਾਰਨ ਵਾਲੇ ਟਕਸਾਲੀ ਨਹੀਂ ਹੁੰਦੇ। ਉਨ੍ਹਾਂ ਲੋਕਾਂ ਨੂੰ ਯਾਦ ਕਰਵਾਇਆ ਕਿ 30 ਸਾਲ ‘ਚ ਢੀਂਡਸਾ ਇੱਕ ਵਾਰ ਹੀ ਜਿੱਤੇ ਹਨ, ਫਿਰ ਵੀ ਪਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ‘ਚ ਵੱਡੀ ਜ਼ਿੰਮੇਵਾਰੀ ਸੌਂਪੀ। ਪਰ ਆਪਣੇ ਆਪ ਨੂੰ ਟਕਸਾਲੀ ਕਹਿਣ ਵਾਲੇ ਸੇਖਵਾਂ ਸਾਹਿਬ 30 ਸਾਲ ਤੋਂ ਲਗਾਤਾਰ ਹਾਰੇ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਆਜ਼ਾਦੀ ਮੌਕੇ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਸਨ ਤੇ ਦੂਸਰੇ ਸੂਬਿਆਂ ਨੂੰ ਕੋਈ ਫਰਕ ਨਹੀਂ ਪਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ‘ਚ ਸਭ ਤੋਂ ਵੱਧ ਯੋਗਦਾਨ ਸ਼੍ਰੋਮਣੀ ਅਕਾਲੀ ਦਲ ਨੇ ਪਾਇਆ ਅਤੇ ਸ਼੍ਰੋਮਣੀ ਅਕਾਲੀ ਦਲ ਸਭ ਤੋਂ ਪੁਰਾਣੀ ਪਾਰਟੀ ਹੈ। ਉਨ੍ਹਾਂ ਵੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬਾਕੀ ਪਾਰਟੀਆਂ ਜਾਂ ਤਾਂ 20 ਸਾਲ ਪੁਰਾਣੀਆਂ ਹਨ ਜਾਂ ਫਿਰ 40 ਸਾਲ, ਪਰ ਸ਼੍ਰੋਮਣੀ ਅਕਾਲੀ 100 ਸਾਲ ਪੁਰਾਣੀ ਪਾਰਟੀ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਬਾਰੇ ਗੱਲ ਕਰਦਿਆਂ ਸੁਖਬੀਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਲਗਾਤਾਰ 70 ਸਾਲ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕੀਤੀ ਹੈ। ਉਨ੍ਹਾਂ ਛੋਟੇ ਵਰਕਰ ਬਣ ਕੇ ਪਿੰਡ ਦੇ ਸਰਪੰਚ ਤੋਂ ਸ਼ੁਰੂ ਹੋਕੇ ਬਲਾਕ ਸੰਮਤੀ ਦੇ ਮੈਬਰ ਬਣੇ, ਚੈਅਰਮੈਨ ਬਣੇ, ਐਮ.ਐਲ.ਏ. ਬਣੇ, ਐਮ.ਪੀ ਬਣੇ ਤੇ ਆਪਣੀ ਮਿਹਨਤ ਸਦਕਾ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅਗਵਾਈ ਦਿੱਤੀ। ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਇਕੱਲੇ ਅਜਿਹੇ ਮੁੱਖ ਮੰਤਰੀ ਹਨ, ਜੋ 5 ਵਾਰ ਮੁੱਖ ਮੰਤਰੀ ਬਣੇ ਹਨ ਤੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ।

ਘਰ ਘਰ ਰੁਜ਼ਗਾਰ ਦੇ ਵਾਅਦੇ ‘ਤੇ ਕੈਪਟਨ ਨੂੰ ਘੇਰਿਦਿਆਂ ਸੁਖਬੀਰ ਨੇ ਕਿਹਾ ਕਿ ਕੈਪਟਨ ਸਰਕਾਰ ਵਾਅਦਾ ਕਰਕੇ ਮੁੱਕਰੀ ਹੈ। ਸਾਡੀ ਸਰਕਾਰ ਨੇ 40 ਹਜ਼ਾਰ ਪੁਲਿਸ ਕਰਮੀਆਂ ਦੀ ਭਰਤੀ ਕੀਤੀ ਸੀ। ਬਿਜਲੀ ਮੁੱਦੇ ‘ਤੇ ਗੱਲ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਨੂੰ ਪਾਵਰ ਸਰਪਲਸ ਕੀਤਾ, ਪਰ ਪਿਛਲੇ ਸਾਲਾਂ ‘ਚ ਸੂਬਾ ਸਰਕਾਰ ਨੇ ਬਿਜਲੀ ਮਹਿਕਮੇ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਲਾਂਟ 2.86 ਪੈਸੇ ਯੂਨਿਟ ਦਿੰਦਾ ਹੈ ਤੇ ਰਾਜਪੁਰਾ ਪਲਾਂਟ ਵੀ 2.86 ਪੈਸੇ ਪ੍ਰਤੀ ਯੂਨਿਟ ਬਿਜਲੀ ਦਿੰਦਾ ਹੈ। ਕਾਂਗਰਸ ਦੇ ਮਾੜੇ ਪ੍ਰਬੰਧਾਂ ਕਰਕੇ ਸਰਕਾਰੀ ਥਰਮਲ ਪਲਾਂਟ ਤੋਂ ਮਿਲਣ ਵਾਲੀ ਬਿਜਲੀ 7 ਰੁਪਏ ਪ੍ਰਤੀ ਯੂਨਿਟ ਪਹੁੰਚੀ ਹੈ।

Intro:Body:

navneet

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.