ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਸ੍ਰੋਮਣੀ ਅਕਾਲੀ ਦਲ ਵੱਲੋਂ 14 ਜਨਵਰੀ ਨੂੰ ਕੀਤੀ ਜਾ ਰਹੀ ਕਾਨਫਰੰਸ ਦੇ ਸਬੰਧ ਵਿੱਚ ਅੱਜ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ਨੇ ਕਾਨਫਰੰਸ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਪੰਜਾਬ ਵਿਚ ਜਿਸ ਤਰ੍ਹਾਂ ਢਾਂਚਾ ਹਿੱਲ ਰਿਹਾ ਹੈ। ਇਹ ਡਰ ਬਣਿਆ ਹੋਇਆ ਹੈ ਕਿ ਪੰਜਾਬ ਵਿਚ ਸਿਵਲ ਵਾਰ ਦੇ ਵਰਗਾ ਮਾਹੌਲ ਨਾ ਹੋ ਜਾਵੇ।
ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਉੱਤੇ ਸਵਾਲ:- ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 14 ਜਨਵਰੀ ਦੀ ਮਾਘੀ ਦੀ ਵਿਸ਼ਾਲ ਕਾਨਫਰੰਸ ਕੀਤੀ ਜਾ ਰਹੀ ਹੈ। ਇਹ ਕਾਨਫਰੰਸ ਸਾਬਿਤ ਕਰ ਦੇਵੇਗੀ ਕਿ ਪੰਜਾਬ ਦੀ ਵਾਰਿਸ ਪਾਰਟੀ ਇਕੱਲੀ ਸ਼੍ਰੋਮਣੀ ਅਕਾਲੀ ਦਲ ਹੈ। ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਉੱਤੇ ਸਵਾਲ ਚੁੱਕਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦਾ ਸਭ ਤੋਂ ਵੱਡਾ ਨੁਕਸਾਨ ਕੀਤਾ ਹੈ। ਹੁਣ ਤੱਕ ਸਭ ਤੋਂ ਵੱਡੇ ਦੰਗੇ ਕਾਂਗਰਸ ਨੇ ਕਰਵਾਏ ਹਨ।
ਪੰਜਾਬ ਵਿਚ ਸਿਵਲ ਵਾਰ ਦੇ ਵਰਗਾ ਮਾਹੌਲ:- ਇਸ ਦੌਰਾਨ ਹੀ ਪੀ.ਸੀ.ਐਸ ਅਫ਼ਸਰਾਂ ਦੀ ਹੜਤਾਲ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਜਿਸ ਤਰ੍ਹਾਂ ਢਾਂਚਾ ਹਿੱਲ ਰਿਹਾ ਹੈ। ਇਹ ਡਰ ਬਣਿਆ ਹੋਇਆ ਹੈ ਕਿ ਪੰਜਾਬ ਵਿਚ ਸਿਵਲ ਵਾਰ ਦੇ ਵਰਗਾ ਮਾਹੌਲ ਨਾ ਹੋ ਜਾਵੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪੰਜਾਬ ਸੰਭਾਲਿਆ ਹੀ ਨਹੀਂ ਜਾ ਰਿਹਾ। ਲਤੀਫ਼ਪੁਰਾ ਅਤੇ ਜ਼ੀਰਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਿਲਚਸਪੀ ਹੈ ਜਿਸ ਕਾਰਨ ਉੱਥੇ ਲੋਕਾਂ ਨਾਲ ਧੱਕਾ ਹੋ ਰਿਹਾ ਹੈ।
ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਵਕੀਲਾਂ ਦੀ ਨਿਯੁਕਤੀ ਉੱਤੇ ਸਵਾਲ:- ਇਸ ਦੌਰਾਨ ਹੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਵਕੀਲਾਂ ਦੀ ਨਿਯੁਕਤੀ ਉੱਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਇਹਨਾਂ ਵਿੱਚੋਂ ਜ਼ਿਆਦਾਤਰ ਦਿੱਲੀ ਨਾਲ ਸਬੰਧਿਤ ਹਨ। ਹੌਲੀ-ਹੌਲੀ ਸਭ ਕੁੱਝ ਦਿੱਲੀ ਦੇ ਅਧੀਨ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਅਤੇ ਜਗਮੀਤ ਸਿੰਘ ਬਰਾੜ ਨੂੰ ਸ੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਜਾਣ ਉੱਤੇ ਵਧਾਈ ਦਿੱਤੀ।
ਇਹ ਵੀ ਪੜੋ:- ਖੰਨੇ ਪਹੁੰਚੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ, ਸਵੇਰੇ ਮੱਲ੍ਹੀਪੁਰ ਕਸ਼ਮੀਰ ਗਾਰਡਨ ਤੋਂ ਮੁੜ ਹੋਵੇਗੀ ਸ਼ੁਰੂ