ਸ੍ਰੀ ਮੁਕਤਸਰ ਸਾਹਿਬ: ਕੋਰੋਨਾ ਵਾਇਰਸ ਦੇ ਬਹੁਤ ਸਾਰੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ, ਇਸੇ ਦੇ ਚੱਲਦੇ ਹਲਕਾ ਮਲੋਟ ਵਿੱਚ ਵੀ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਪਰਿਵਾਰ ਦਾ ਮਾਮਲਾ ਸਾਹਮਣੇ ਆਇਆ ਹੈ।
ਸਿਹਤ ਵਿਭਾਗ ਦੀ ਟੀਮ ਨੇ ਬੀਤੀ ਸ਼ਾਮ ਇਨ੍ਹਾਂ ਸ਼ੱਕੀ ਮਾਮਲਿਆਂ ਦੀ ਪੂਰੀ ਜਾਂਚ ਪੜਤਾਲ ਕੀਤੀ ਤੇ ਸਾਰੇ ਹੀ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈ ਕੇ ਆਧੁਨਿਕ ਜਾਂਚ ਕਰਨ ਲਈ ਪਟਿਆਲੇ ਭੇਜ ਦਿੱਤੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣ ਮੁਤਾਬਕ ਹੀ ਸਿਹਤ ਵਿਭਾਗ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਲੁਧਿਆਣਾ 'ਚ ਇੱਕ ਹੋਰ ਕੋਰੋਨਾ ਵਾਇਰਸ ਦਾ ਪੌਜ਼ੀਟਿਵ ਮਾਮਲਾ ਆਇਆ ਸਾਹਮਣੇ
ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਤੋਂ ਪੀੜਤ ਲੋਕਾਂ ਦੀ ਗਿਣਤੀ 1397 ਤੱਕ ਪਹੁੰਚ ਗਈ ਹੈ ਅਤੇ ਹੁਣ ਤੱਕ ਭਾਰਤ ਵਿੱਚ 35 ਮੌਤਾਂ ਹੋ ਚੁੱਕੀਆਂ ਹਨ। ਉੱਥੇ ਹੀ ਪੰਜਾਬ ਵਿੱਚ ਪੀੜਤ ਲੋਕਾਂ ਦੀ ਗਿਣਤੀ 42 ਹੋ ਗਈ ਹੈ ਅਤੇ ਹੁਣ ਤੱਕ 4 ਮੌਤਾਂ ਹੋ ਚੁੱਕੀਆਂ ਹਨ।