ETV Bharat / state

ਮਾਮਲਾ ਸੁਲਝਾਉਣ ਗਏ ਪੁਲਿਸ ਵਾਲਿਆਂ ’ਤੇ ਹੋਇਆ ਹਮਲਾ - ਮੁਲਾਜ਼ਮ ਦੀ ਵਰਦੀ

ਅੱਜ ਦੇ ਸਮੇਂ ’ਚ ਲੋਕ ਕਾਨੂੰਨ ਨੂੰ ਹੱਥ ’ਚ ਲੈਣ ਲੱਗਿਆਂ ਦੇਰ ਨਹੀਂ ਲਗਾਉਂਦੇ। ਕੁਝ ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ ਤੋਂ ਜਿੱਥੇ ਸੁਖਮੰਦਰ ਸਿੰਘ ਨਾਮ ਦੇ ਵਿਅਕਤੀ ਤੇ ਉਸ ਦੇ ਸਾਥੀਆਂ ਨੇ ਪੁਲਸ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ।

ਪੁਲਿਸ ਟੀਮ ’ਤੇ ਹੋਇਆ ਹਮਲਾ
ਪੁਲਿਸ ਟੀਮ ’ਤੇ ਹੋਇਆ ਹਮਲਾ
author img

By

Published : May 23, 2021, 4:16 PM IST

ਸ੍ਰੀ ਮੁਕਤਸਰ ਸਾਹਿਬ: ਪਿੰਡ ਦੋਦਾ ਦੇ ਵਿਖੇ ਪੁਲਸ ਉਪਰ ਟਰੈਕਟਰ ਚੜ੍ਹਾਉਣ, ਵਰਦੀ ਪਾੜਨ ਅਤੇ ਪਿਸਤੌਲ ਦਿਖਾਉਣ ਦੇ ਕਥਿਤ ਦੋਸ਼ਾਂ ਤਹਿਤ ਕੋਟਭਾਈ ਪੁਲਿਸ ਸਟੇਸ਼ਨ ਵਿੱਚ ਵੱਖ ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

ਪੁਲਿਸ ਟੀਮ ’ਤੇ ਹੋਇਆ ਹਮਲਾ

ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਕੋਟਭਾਈ ਪੁਲੀਸ ਸਟੇਸ਼ਨ ਵਿੱਚ ਤਾਇਨਾਤ ਐਸਐਚਓ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਇਕ ਦਰਖਾਸਤ ਪੁਲਿਸ ਚੌਂਕੀ ਦੋਦਾ ਵਿਖੇ ਸੁਖਪਾਲ ਸਿੰਘ ਪੁੱਤਰ ਗੁਰਦੇਵ ਸਿੰਘ ਵੱਲੋਂ ਦਿੱਤੀ ਗਈ ਸੀ ਕਿ ਉਸ ਦੀ ਜ਼ਮੀਨ ’ਤੇ ਕੁਝ ਲੋਕ ਨਜਾਇਜ਼ ਕਬਜ਼ਾ ਕਰ ਰਹੇ ਹਨ।

ਜਦੋਂ ਇਸ ਮਾਮਲੇ ’ਚ ਕਾਰਵਾਈ ਕਰਦੇ ਹੋਏ ਏਐਸਆਈ ਬਲਦੇਵ ਸਿੰਘ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਤਾਂ ਸੁਖਮੰਦਰ ਸਿੰਘ ਤੇ ਉਸ ਦੇ ਸਾਥੀਆਂ ਨੇ ਪੁਲਸ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ। ਇਸ ਤੋਂ ਬਾਅਦ ਉਸਨੇ ਪੁਲਸ ਦੀ ਕਾਰ ’ਤੇ ਟਰੈਕਟਰ ਚੜ੍ਹਾ ਦਿੱਤਾ ਤੇ ਮੌਕੇ ਤੋਂ ਟਰੈਕਟਰ ਲੈ ਕੇ ਫ਼ਰਾਰ ਹੋ ਗਏ।

ਇਸ ਦੌਰਾਨ ਜਦੋਂ ਪੁਲਸ ਪਾਰਟੀ ਉਨ੍ਹਾਂ ਨੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਉਨ੍ਹਾਂ ਘਰ ਗਈ ਤਾਂ ਉਨ੍ਹਾਂ ਨੇ ਪੁਲਿਸ ਵਾਲਿਆਂ ਨੂੰ ਪਿਸਤੌਲ ਦਿਖਾਇਆ ਅਤੇ ਧਮਕੀਆਂ ਦਿੱਤੀਆਂ।

ਇਸ ’ਤੇ ਕਾਰਵਾਈ ਕਰਦੇ ਹੋਏ ਏਐਸਆਈ ਬਲਦੇਵ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਚਾਰ ਵਿਅਕਤੀਆਂ ਅਤੇ ਤਿੰਨ ਚਾਰ ਅਣਪਛਾਤਿਆਂ ਵਿਰੁੱਧ ਕੋਟਭਾਈ ਪੁਲੀਸ ਸਟੇਸ਼ਨ ਵਿੱਚ ਧਾਰਾ 307, 353, 186, 148, 49, 506, 25, 54, 59 ਆਰਮਜ਼ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਦੋ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਹਵਾਈ ਜਹਾਜਾਂ ’ਚ ਘੁੰਮਣ ਵਾਲਾ, ਅੱਜ ਆਟੋ ਚਲਾਉਣ ਲਈ ਮਜ਼ਬੂਰ

ETV Bharat Logo

Copyright © 2025 Ushodaya Enterprises Pvt. Ltd., All Rights Reserved.