ਸ੍ਰੀ ਮੁਕਤਸਰ ਸਾਹਿਬ: ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਚੋਂ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਲੋਕਾਂ ਨੇ ਨਵੀਂ ਬਣ ਰਹੀ ਦੁਕਾਨ ’ਤੇ ਚੋਰੀ ਕਰਦੇ ਹੋਈ ਚੋਰ ਨੂੰ ਕਾਬੂ ਕੀਤਾ।
ਮਿਲੀ ਜਾਣਕਾਰੀ ਮੁਤਾਬਿਕ ਇੱਕ ਵਿਅਕਤੀ ਵੱਲੋਂ ਨਵੀਂ ਬਣ ਰਹੀ ਦੁਕਾਨ ’ਤੇ ਬਿਜਲੀ ਦੀਆਂ ਤਾਰਾਂ ਦੀ ਚੋਰੀ ਕਰਦੇ ਨੂੰ ਲੋਕਾਂ ਨੇ ਕਾਬੂ ਕਰ ਲਿਆ। ਇਸ ਦੌਰਾਨ ਚੋਰ ਨੇ ਦੱਸਿਆ ਕਿ ਉਹ ਨਸ਼ਾ ਕਰਦਾ ਹੈ ਅਤੇ ਨਸ਼ੇ ਜੋਗੇ ਪੈਸੇ ਨਾ ਹੋਣ ਕਾਰਨ ਉਸਨੇ ਚੋਰੀ ਕੀਤੀ ਹੈ। ਉਸਨੇ ਦੱਸਿਆ ਕਿ ਉਸਨੇ ਇੱਕ ਕਬਾੜੀਏ ਨੂੰ 150 ਰੁਪਏ ਚ ਬਿਜਲੀ ਦੀਆਂ ਤਾਰਾਂ ਵੇਚਣੀਆਂ ਸੀ।
ਮਾਮਲੇ ਸਬੰਧੀ ਦੁਕਾਨਦਾਰ ਨੇ ਦੱਸਿਆ ਕਿ ਕਰੀਬ 10 ਹਜਾਰ ਦੇ ਕਰੀਬ ਦੀ ਬਿਜਲੀ ਦੀਆਂ ਤਾਰਾਂ ਚੋਰੀ ਹੋ ਗਏ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋ ਨਿਰਤੰਰ ਨਜਰ ਰੱਖੀ ਜਾ ਰਹੀ ਸੀ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਨੌਜਵਾਨ ਨੂੰ ਕਾਬੂ ਕਰ ਲਿਆ। ਇਸ ਤੋਂ ਇਲਾਵਾ ਦੁਕਾਨਦਾਰ ਨੇ ਮੰਗ ਕੀਤੀ ਹੈ ਕਿ ਚੋਰੀ ਦੀਆਂ ਤਾਰਾਂ ਖਰੀਦਣ ਵਾਲੇ ਕਬਾੜੀਏ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇ।