ਸ੍ਰੀ ਮੁਕਤਸਰ ਸਾਹਿਬ: ਕਿਸਾਨ ਇੱਕ ਪਾਸੇ ਬਿਜਲੀ ਦੇ ਕੱਟਾਂ ਤੋਂ ਕਾਫੀ ਪ੍ਰੇਸ਼ਾਨ ਹਨ ਤਾਂ ਦੂਜੇ ਪਾਸੇ ਵਾਰਬੰਦੀਆਂ ਕਾਰਨ ਖੇਤੀ ਲਈ ਪਾਣੀ ਦੀ ਸਮੱਸਿਆ ਵੀ ਆ ਰਹੀ ਹੈ। ਇਸ ਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡਾਂ ਦੇ ਕਿਸਾਨ ਜਿੰਨਾਂ ਨੂੰ ਪਾਣੀ ਦੀ ਸਪਲਾਈ ਮੁਕਤਸਰ ਮਾਇਨਰ ਰਾਹੀ ਹੁੰਦੀ ਹੈ, ਉਨ੍ਹਾਂ ਲਈ ਬੀਤੇ ਦੋ ਦਿਨਾਂ ਤੋਂ ਹੋਰ ਸਮੱਸਿਆ ਖੜੀ ਹੋ ਗਈ ਹੈ।
ਬਕਸਰ ਮਾਇਨਰ 'ਚ ਸ੍ਰੀ ਮੁਕਤਸਰ ਸਾਹਿਬ ਬਾਈਪਾਸ ਨਜ਼ਦੀਕ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪਾੜ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਵਿਭਾਗ ਇਸ ਵੱਲ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਦਾ ਕਹਿਣਾ ਕਿ ਬੀਤੇ ਦਿਨ ਵੀ ਕਿਸਾਨਾਂ ਨੇ ਆਪ ਹੀ ਮਾਈਨਰ 'ਚ ਪਏ ਪਾੜ ਨੂੰ ਪੂਰਿਆ ਹੈ ਅਤੇ ਹੁਣ ਵੀ ਜਿਨਾਂ ਪਿੰਡਾਂ ਨੂੰ ਮਾਈਨਰ ਰਾਹੀ ਪਾਣੀ ਸਪਲਾਈ ਹੁੰਦਾ ਹੈ, ਉਨ੍ਹਾਂ ਪਿੰਡਾਂ ਦੇ ਕਿਸਾਨ ਇਸ ਨੂੰ ਭਰਨ ਲਈ ਮੁਸ਼ੱਕਤ ਕਰ ਰਹੇ ਹਨ।
ਕਿਸਾਨਾਂ ਦਾ ਕਹਿਣਾ ਕਿ ਮਾਈਨਰ 'ਚ ਲਗਾਤਾਰ ਦੋ ਦਿਨ ਪਾੜ ਪੈਣ ਕਾਰਨ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਦਾ ਕਹਿਣਾ ਕਿ ਕਿਸੇ ਵੀ ਵਿਭਾਗੀ ਅਧਿਕਾਰੀ ਵਲੋਂ ਮੌਕੇ 'ਤੇ ਪਹੁੰਚ ਕੇ ਇਸ ਦਾ ਜਾਇਜ਼ਾ ਨਹੀਂ ਲਿਆ ਗਿਆ। ਜਿਸ ਕਾਰਨ ਕਿਸਾਨਾਂ 'ਚ ਭਾਰੀ ਨਿਰਾਸ਼ਾ ਹੈ।
ਇਹ ਵੀ ਪੜ੍ਹੋ:ਗੁਰਦਾਸਪੁਰ: ਰਜਬਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਝੋਨਾ ਖ਼ਰਾਬ