ETV Bharat / state

ਵਿਜੀਲੈਂਸ ਵਿਭਾਗ ਦੀ ਟੀਮ ਨੇ ਐੱਸਆਈ ਤੇ ਉਸ ਦੇ ਸਾਥੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕੀਤਾ ਕਾਬੂ - ਵਿਜੀਲੈਂਸ ਵਿਭਾਗ

ਸ੍ਰੀ ਮੁਕਤਸਰ ਸਾਹਿਬ ਵਿਖੇ ਵਿਜੀਲੈਂਸ ਵਿਭਾਗ ਦੀ ਟੀਮ ਨੇ ਇੱਕ ਐੱਸਆਈ ਅਤੇ ਉਸ ਦੇ ਸਾਥੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥ ਕਾਬੂ ਕੀਤਾ ਹੈ। ਥਾਣਾ ਇੰਚਾਰਜ ਨੇ ਸ਼ਿਕਾਇਤ ਕਰਤਾ ਦੇ ਜ਼ਬਤ ਮੋਟਰਸਾਈਕਲ ਨੂੰ ਵਾਪਸ ਦੇਣ ਲਈ 15 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਵਿਜੀਲੈਂਸ ਟੀਮ ਨੇ ਮੌਕੇ 'ਤੇ ਮੁਲਜ਼ਮ ਅਤੇ ਉਸ ਦੇ ਸਾਥੀ ਕੋਲੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਵੀ ਬਰਾਮਦ ਕੀਤੇ।

ਵਿਜੀਲੈਂਸ ਵਿਭਾਗ ਨੇ ਐੱਸਆਈ ਤੇ ਉਸ ਦੇ ਸਾਥੀ ਨੂੰ ਰਿਸ਼ਵਤ ਮਾਮਲੇ 'ਚ ਕੀਤਾ ਕਾਬੂ

author img

By

Published : Jan 13, 2020, 11:45 PM IST

ਸ੍ਰੀ ਮੁਕਤਸਰ ਸਾਹਿਬ : ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਦੇ ਭੁੱਚੋ ਮੰਡੀ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਅਤੇ ਉਸ ਦੇ ਸਾਥੀ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ।

ਵਿਜੀਲੈਂਸ ਵਿਭਾਗ ਨੇ ਐੱਸਆਈ ਤੇ ਉਸ ਦੇ ਸਾਥੀ ਨੂੰ ਰਿਸ਼ਵਤ ਮਾਮਲੇ 'ਚ ਕੀਤਾ ਕਾਬੂ

ਇਸ ਵਿਜੀਲੈਂਸ ਵਿਭਾਗ ਦੇ ਡੀਐਸਪੀ ਰਾਜ ਕੁਮਾਰ ਸਾਮਾ ਨੇ ਦੱਸਿਆ ਕਿ ਭ੍ਰਿਸ਼ਟਾਚਾਰ 'ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ, ਪਰ ਅਜੇ ਵੀ ਕਈ ਅਧਿਕਾਰੀ ਰਿਸ਼ਵਤ ਖੋਰੀ ਤੋਂ ਪਿਛੇ ਨਹੀਂ ਹੱਟ ਰਹੇ। ਵਿਜੀਲੈਂਸ ਵਿਭਾਗ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਭੁੱਚੋ ਮੰਡੀ ਦੀ ਪੁਲਿਸ ਚੌਕੀ ਦੇ ਇੰਚਾਰਜ ਐੱਸਆਈ ਹਰਗੋਬਿੰਦ ਸਿੰਘ ਅਤੇ ਉਸ ਦੇ ਇੱਕ ਪ੍ਰਾਈਵੇਟ ਸਾਥੀ ਰਾਮਜੀ ਲਾਲ ਨੂੰ ਇੱਕ ਵਿਅਕਤੀ ਕੋਲੋਂ ਦੱਸ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਥਾਣਾ ਇੰਚਾਰਜ 'ਤੇ ਉਸ ਦੇ ਜ਼ਬਤ ਕੀਤੇ ਗਏ ਮੋਟਰਸਾਈਕਲ ਨੂੰ ਰਿਲੀਜ਼ ਕਰਨ ਤੇ ਅਦਾਲਤ 'ਤੇ ਸਪੁਰਦਗੀ ਸਬੰਧੀ ਰਿਪੋਰਟ ਪੇਸ਼ ਕੀਤੇ ਜਾਣ ਲਈ 15 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ। ਬਾਅਦ 'ਚ ਇਹ ਸੌਦਾ 10 ਹਜ਼ਾਰ ਰੁਪਏ 'ਚ ਤੈਅ ਹੋਇਆ। ਜਿਸ ਦੇ ਚੱਲਦੇ ਵਿਜੀਲੈਂਸ ਵਿਭਾਗ ਵੱਲੋਂ ਪੜਤਾਲ ਕਰਕੇ ਉਕਤ ਮੁਲਜ਼ਮ ਸਬ-ਇੰਸਪੈਕਟਰ ਤੇ ਉਸ ਦੇ ਸਾਥੀ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ 'ਚ ਰਿਸ਼ਵਤ ਲੈਂਦੇ ਹੋਏ ਰੰਗੀ ਹਾਥੀ ਕਾਬੂ ਕੀਤਾ ਗਿਆ ਹੈ। ਇਸ ਮੌਕੇ ਮੁਲਜ਼ਮਾਂ ਕੋਲੋਂ ਮੌਕੇ 'ਤੇ ਰਿਸ਼ਵਤ 'ਚ ਲਏ ਗਏ 10 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ।

ਵਿਜੀਲੈਂਸ ਵਿਭਾਗ ਵੱਲੋਂ ਉਕਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Intro:ਮੁਕਤਸਰ ਦੀ ਵਿਜੀਲੈਂਸ ਵਿਭਾਗ ਟੀਮ ਨੇ ਭੁੱਚੋ ਮੰਡੀ ਦੇ ਪੁਲਿਸ ਚੌਕੀ ਦਾ ਇੰਚਾਰਜ ਰਿਸ਼ਵਤ ਲੈਂਦਾ ਉਸਦੇ ਸਾਥੀ ਸਮੇਤ ਕੀਤਾ ਕਾਬੂ

ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਜ਼ਿਲ੍ਹਾ ਬਠਿੰਡਾ ਦੇ ਭੁੱਚੋ ਮੰਡੀ ਦੀ ਪੁਲੀਸ ਚੌਕੀ ਦੇ ਇੰਚਾਰਜ ਐੱਸ ਆਈ ਹਰਗੋਬਿੰਦ ਸਿੰਘ ਅਤੇ ਉਸ ਦੇ ਇੱਕ ਪ੍ਰਾਈਵੇਟ ਸਾਥੀ ਰਾਮਜੀ ਲਾਲ ਨੂੰ ਦਸ ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗਿਆ ਕਾਬੂ

Body:

ਭ੍ਰਿਸ਼ਟਾਚਾਰ ਦੇ ਉੱਪਰ ਠੱਲ੍ਹ ਪਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੇ ਯਤਨ ਕੀਤੇ ਜਾ ਰਹੇ ਹਨ ਪਰ ਅਜੇ ਵੀ ਬਹੁਤ ਸਾਰੇ ਅਫ਼ਸਰ ਰਿਸ਼ਵਤ ਖੋਰੀ ਤੋਂ ਬਾਅਦ ਨਹੀਂ ਹੁੰਦੇ ਇਸੇ ਹੀ ਤਹਿਤ ਜ਼ਿਲ੍ਹਾ ਬਠਿੰਡਾ ਦੇ ਭੁੱਚੋ ਮੰਡੀ ਦੇ ਪੁਲਸ ਚੌਕੀ ਦੇ ਇੰਚਾਰਜ ਐੱਸ ਆਈ ਹਰਗੋਬਿੰਦ ਸਿੰਘ ਅਤੇ ਉਸ ਦਾ ਇੱਕ ਪ੍ਰਾਈਵੇਟ ਸਾਥੀ ਰਾਮਜੀ ਲਾਲ ਨੂੰ ਵਿਜੀਲੈਂਸ ਵਿਭਾਗ ਵੱਲੋਂ ਦਸ ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਵਿਜੀਲੈਂਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਡੀਐੱਸਪੀ ਰਾਜ ਕੁਮਾਰ ਸਾਮਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਉਕਤ ਸਬ ਇੰਸਪੈਕਟਰ ਦੁਆਰਾ ਉਸ ਦੇ ਜ਼ਬਤ ਕੀਤੇ ਮੋਟਰਸਾਈਕਲ ਨੂੰ ਰਿਲੀਜ਼ ਕਰਨ ਅਤੇ ਅਦਾਲਤ ਵਿੱਚ ਸਪੁਰਦਦਾਰੀ ਸੰਬੰਧੀ ਰਿਪੋਰਟ ਪੇਸ਼ ਕਰਨ ਬਦਲੇ ਪੰਦਰਾਂ ਹਜ਼ਾਰ ਦੀ ਮੰਗ ਕੀਤੀ ਸੀ ਪਰ ਸੌਦਾ ਦਸ ਹਜ਼ਾਰ ਦੇ ਵਿੱਚ ਤੈਅ ਹੋਇਆ ਸੀ ਜਿਸ ਦੇ ਚੱਲਦੇ ਵਿਜੀਲੈਸ ਵਿਭਾਗ ਦੁਆਰਾ ਜਾਂਚ ਪੜਤਾਲ ਕਰਕੇ ਉਕਤ ਦੋਸ਼ੀ ਸਬ ਇੰਸਪੈਕਟਰ ਅਤੇ ਅਹੁਦੇ ਸਾਥੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤਾਂ ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ ਡੀਪੀਸੀ ਰਾਜ ਕੁਮਾਰ ਸਾਮਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਵਿਜੀਲੈਸ ਪੀਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਵੱਖ ਵੱਖ ਧਾਰਾਵਾਂ ਦੇ ਤਹਿਤ ਦੋਨਾਂ ਦੋਸ਼ੀਆਂ ਖਿਲਾਫ ਬਠਿੰਡਾ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ
ਬਾਈਟ ਰਾਜਕੁਮਾਰ ਸਾਮਾ ਡੀਐੱਸਪੀ ਵਿਜੀਲੈਂਸ ਮੁਕਤਸਰ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.