ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹੇ ਦੇ ਨੇੜਲੇ ਪਿੰਡ ਦੋਦਾ ਵਿਖੇ ਪਿੰਡ ਵਾਸੀਆਂ ਵੱਲੋਂ ਪੁਲਿਸ ਟੀਮ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ਹੈ। ਇਹ ਹਮਲਾ ਉਦੋਂ ਕੀਤਾ ਗਿਆ ਜਦੋਂ ਪੰਜਾਬ ਪੁਲਿਸ ਦੀ ਟੀਮ ਪਿੰਡ ਵਿੱਚ ਰੇਡ ਕਰਨ ਪੁੱਜੀ।
ਜਾਣਕਾਰੀ ਮੁਤਾਬਕ ਪੁਲਿਸ ਟੀਮ ਪਿੰਡ ਦੋਦਾ ਵਿਖੇ ਨਜਾਇਜ਼ ਸ਼ਰਾਬ ਵੇਚਣ ਵਾਲੇ ਮਾਫੀਆ ਨਾਲ ਸਬੰਧਤ ਲੋਕਾਂ ਦੇ ਘਰ ਰੇਡ ਕਰਨ ਪੁੱਜੀ ਸੀ। ਇਸ ਦੌਰਾਨ ਪਿੰਡ ਵਾਸੀਆਂ ਨੇ ਪੁਲਿਸ ਮੁਲਾਜ਼ਮਾਂ 'ਤੇ ਇੱਟਾਂ, ਪੱਥਰਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਇਸ ਹਮਲੇ 'ਚ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਜ਼ਖਮੀ ਹੋ ਗਏ। ਪੁਲਿਸ ਵੱਲੋਂ ਉਕਤ ਮਾਫੀਆ ਨਾਲ ਸਬੰਧਤ ਲੋਕਾਂ ਤੇ ਹਮਲਾ ਕਰਨ ਵਾਲਿਆਂ ਦੇ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।