ਸ੍ਰੀ ਮੁਕਤਸਰ ਸਾਹਿਬ: ਪਿਛਲੀ ਰਾਤ ਨੂੰ ਹਰੀਕੇ ਕਲਾਂ ਦੇ ਪਿੰਡ ਵਾਸੀਆਂ ਨੇ 2 ਅਜਿਹੇ ਵਿਅਕਤੀਆਂ ਨੂੰ ਪੁਲਿਸ ਦੇ ਹਵਾਲੇ ਕੀਤਾ ਹੈ ਜੋ ਕਿ ਪਿੰਡ ਵਿੱਚ ਚੋਰੀ ਕਰਨ ਲਈ ਆਏ ਸੀ। ਥਾਣਾ ਬਰੀਵਾਲਾ ਦੀ ਪੁਲਿਸ ਨੇ ਉਨ੍ਹਾਂ ਕਥਿਤ ਚੋਰਾਂ ਦੀ ਗੰਭੀਰ ਹਾਲਾਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫ਼ਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਹੈ।
ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਸਮੇਤ ਥਾਣਾ ਬਰੀਵਾਲਾ ਅਧੀਨ ਪੈਂਦੇ ਬਹੁਤ ਸਾਰੇ ਪਿੰਡ ਵਿੱਚ ਰਾਤ ਦੇ ਕਰਫਿਊ ਦੌਰਾਨ ਪਿਛਲੇ ਬੀਤੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਇਸ ਤੋਂ ਬਾਅਦ ਹੀ ਉਨ੍ਹਾਂ ਦੇ ਪਿੰਡ ਦੇ ਮੁੰਡਿਆਂ ਨੇ ਪਿੰਡ ਵਿੱਚ ਠੀਕਰੀ ਪਹਿਰਾ ਲਗਾਇਆ। ਉਨ੍ਹਾਂ ਕਿਹਾ ਕਿ ਜਦੋਂ ਇਹ ਕਥਿਤ ਚੋਰ ਪਿੰਡ ਦੇ ਕਿਸੇ ਘਰ ਪੁੱਜੇ ਤਾਂ ਉਨ੍ਹਾਂ ਨੇ ਰੋਲਾ ਪਾ ਦਿੱਤਾ ਜਿਸ ਤੋਂ ਬਾਅਦ ਮੁੰਡਿਆਂ ਨੇ 2 ਕਥਿਤ ਚੋਰਾਂ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਚੋਰਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਰਾਤ ਕਰਫਿਊ ਵਿੱਚ ਪੁਲਿਸ ਦੀ ਗਸ਼ਤ ਹੋਣ ਦੇ ਬਾਵਜੂਦ ਵੀ ਚੋਰ ਪਿੰਡਾਂ ਵਿੱਚ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ। ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਉਨ੍ਹਾਂ ਚੋਰਾਂ ਦੇ ਗਿਰੋਹ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਤਾਂ ਜੋ ਪਿੰਡਾਂ ਵਿੱਚ ਹੋ ਰਹੀ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ।
ਥਾਣਾ ਬਰੀਵਾਲਾ ਦੇ ਸਬ-ਇੰਸਪੈਕਟਰ ਪ੍ਰੀਤਮ ਸਿੰਘ ਨੇ ਕਿਹਾ ਕਿ ਚੋਰ ਡਿੱਗ ਕੇ ਜ਼ਖਮੀਂ ਹੋਏ ਹਨ। ਜਿਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ 'ਚ ਇਲਾਜ ਲਈ ਰੈਫ਼ਰ ਕੀਤਾ ਹੈ। ਪ੍ਰੀਤਮ ਸਿੰਘ ਨੇ ਆਖਿਆ ਕਿ ਇਸ ਮਾਮਲੇ 'ਚ ਪਿੰਡ ਵਾਸੀਆਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਫਾਈਨਾਂਸ ਕੰਪਨੀ ਦੇ ਪੈਸਿਆਂ ਦੀ ਖੋਹ ਹੋਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ 3 ਦੋਸ਼ੀ ਕਾਬੂ