ਲੰਬੀ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ (2022 Punjab Assembly Election) ਤੋਂ ਪਹਿਲਾਂ ਪੰਜਾਬ ਅੰਦਰ ਸਿਆਸਤ ਪੂਰੀ ਤਰ੍ਹਾਂ ਭਖ ਚੁੱਕੀ ਹੈ। ਇੱਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਅਤੇ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਪੰਜਾਬ ਅੰਦਰ ਦੌਰੇ ਕੀਤੇ ਜਾ ਰਹੇ ਹਨ, ਉੱਥੇ ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਵੀ ਇਨੀ ਦਿਨੀਂ ਸਰਗਰਮ ਨਜ਼ਰ ਆ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਹਲਕੇ ਲੰਬੇ ਦੇ ਪਿੰਡਾਂ ਦਾ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾ ਵੀ ਸੁਣੀਆ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਨੇ 5 ਜਨਵਰੀ ਨੂੰ ਫ਼ਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਦੀ ਸੁਰੱਖਿਆ ਨੂੰ ਲੈਕੇ ਹੋਈ ਕਤਾਹੀ ‘ਤੇ ਤੰਜ ਕੱਸਿਆ ਹੈ। ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਬਿਲਕੁਲ ਫੇਲ੍ਹ ਹੋ ਚੁੱਕੀ ਹੈ ਅਤੇ ਇਸ ਪੂਰੇ ਘਟਨਾਕ੍ਰਮ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।
ਉਨ੍ਹਾਂ ਕਿਹਾ ਕਿ 5 ਜਨਵਰੀ ਨੂੰ ਫ਼ਿਰੋਜ਼ਪੁਰ ਹੋਣ ਵਾਲੀ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ (Prime Minister Modi's rally) ਵਿੱਚ ਇੱਕਠ ਨਹੀਂ ਸੀ, ਜਿਸ ਕਰਕੇ ਉਨ੍ਹਾਂ ਵੱਲੋਂ ਖੁਦ ਇਸ ਰੈਲੀ ਨੂੰ ਰੱਦ ਕੀਤਾ ਗਿਆ ਸੀ, ਪਰ ਇਸ ‘ਤੇ ਹੋਣ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਜੋ ਸਰਾ-ਸਰ ਗਲਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਪੰਜਾਬ ਅੰਦਰ ਕੋਈ ਵਜ਼ੂਦ ਨਹੀਂ ਹੈ। ਉਨ੍ਹਾ ਨੇ ਭਾਜਪਾ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਪਾਰਟੀ ਦੱਸਿਆ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਬੋਲਦਿਆ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਿਛਲੇ 5 ਸਾਲਾਂ ਵਿੱਚ ਕੋਈ ਵਿਕਾਸ ਨਹੀਂ ਹੋਇਆ। ਜਿਸ ਕਰਕੇ ਪੰਜਾਬ ਦੇ ਲੋਕਾਂ ਕਾਂਗਰਸ ਦੀ ਸਰਕਾਰ ਤੋਂ ਦੁੱਖੀ ਹੋ ਚੁੱਕੇ ਹਨ।
2022 ਦੀਆਂ ਵਿਧਾਨ ਸਭਾ ਚੋਣਾ ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਨ੍ਹਾਂ ਚੋਣਾ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ ਵੀ ਜਮ ਕੇ ਨਿਸ਼ਾਨੇ ਸਾਧੇ ਹਨ।
ਇਹ ਵੀ ਪੜ੍ਹੋ: 5 ਜਨਵਰੀ 2022 ਦੇ ਦਿਨ ਨੂੰ ਲਿਖਿਆ ਜਾਵੇਗਾ ਕਾਲੇ ਅੱਖਰਾਂ ਨਾਲ- ਭਾਜਪਾ ਪ੍ਰਧਾਨ