ਸ੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਨੂੰ ਸੱਤ ਮਹੀਨਿਆਂ ਦਾ ਸਮਾਂ ਪੂਰਾ ਹੋ ਚੁੱਕਿਆ ਹੈ। ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿਚ ਚੰਡੀਗੜ੍ਹ ਰਾਜ ਭਵਨ ਜਾ ਕੇ ਮੰਗ ਪੱਤਰ ਵੀ ਦਿੱਤਾ ਗਿਆ।
ਪਹਿਲੇ ਦਿਨ ਤੋਂ ਹੀ ਕਿਸਾਨਾਂ ਵੱਲੋਂ ਸਮੁੱਚੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਬਾਈਕਾਟ ਕੀਤਾ ਗਿਆ ਹੈ ਪੰਜਾਬ ਭਰ ਦੇ ਵਿੱਚ ਆਉਂਦੀਆਂ ਦੋ ਹਜ਼ਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਫੈਸਲੇ ਕੀਤੇ ਜਾ ਰਹੇ ਹਨ ਕਿ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰ ਨੂੰ ਪਿੰਡ ਵਿਚ ਵੜਨ ਨਹੀਂ ਦਿੱਤਾ ਜਾਵੇਗਾ।
ਇਸ ਤਰ੍ਹਾਂ ਦਾ ਮਾਮਲਾ ਗਿੱਦੜਬਾਹਾ ਹਲਕੇ ਦੇ ਪਿੰਡ ਫਕਰਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕਿਸਾਨਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਪਿੰਡ ਵਿਚ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰ ਨੂੰ ਆਉਣ ਦੀ ਮਨਾਹੀ ਹੈ ਜੇਕਰ ਕੋਈ ਵੀ ਸਿਆਸੀ ਪਾਰਟੀ ਦਾ ਲੀਡਰ ਪਿੰਡ ਵਿਚ ਆਵੇਗਾ ਤਾਂ ਉਸ ਦਾ ਅਸੀਂ ਕਾਲੀਆਂ ਝੰਡੀਆਂ ਲੈ ਕੇ ਭਰਵਾਂ ਵਿਰੋਧ ਕਰਾਂਗੇ।
ਉਨ੍ਹਾਂ ਕਿਹਾ ਕਿ ਜਦੋਂ ਅਸੀਂ ਆਪਣੇ ਹੱਕ ਮੰਗਣ ਜਾਂਦੇ ਹਾਂ ਤਾਂ ਇਹ ਸਾਡੇ ਤੇ ਪਾਣੀ ਦੀਆਂ ਬੁਛਾੜਾਂ ਲਾਠੀਚਾਰਜ ਤੱਕ ਕਰਵਾਉਂਦੇ ਹਨ ਜੇਕਰ ਇਹ ਵੀ ਸਾਡੇ ਪਿੰਡ ਵਿੱਚ ਆਉਣਗੇ ਤਾਂ ਅਸੀਂ ਵੀ ਇਨ੍ਹਾਂ ਨੂੰ ਉਸੇ ਤਰ੍ਹਾਂ ਦਾ ਮੋੜਵਾਂ ਜਵਾਬ ਦੇਵਾਂਗੇ ਜਿਵੇਂ ਇਹ ਸਾਡੇ ਨਾਲ ਕਰਦੇ ਨੇ ਅਸੀਂ ਵੀ ਇਨ੍ਹਾਂ ਨਾਲ ਹੀ ਉਸੇ ਤਰ੍ਹਾ ਹੀ ਕਰਾਂਗੇ।
ਇਹ ਵੀ ਪੜ੍ਹੋ:-ਵਿਧਾਨ ਸਭਾ ਚੋਣਾਂ 2022: ਕੇਜਰੀਵਾਲ ਕੱਲ੍ਹ ਕਰ ਸਕਦੇ ਨੇ ਵੱਡਾ ਧਮਾਕਾ