ETV Bharat / state

ਪਨਸਪ ਦਫ਼ਤਰ 'ਚ ਸਫਾਈ ਸੇਵਿਕਾ ਮਹਿਲਾ ਦੀ ਕਰੰਟ ਲੱਗਣ ਨਾਲ ਹੋਈ ਮੌਤ - ਪਨਸਪ ਦਫ਼ਤਰ

ਸ੍ਰੀ ਮੁਕਤਸਰ ਸਾਹਿਬ ਦੇ ਪਨਸਪ ਏਜੰਸੀ ਦਫ਼ਤਰ ਦੇ ਪਿੱਛੇ ਟਾਵਰ ਦੀ ਅਰਥ ਵਾਲੀ ਤਾਰ ਤੋਂ ਕਰੰਟ ਲੱਗਣ ਕਾਰਨ ਇੱਕ 55 ਸਾਲਾ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਪਨਸਪ ਦਫ਼ਤਰ ਵਿੱਚ ਪਿਛਲੇ ਕਈ ਸਾਲਾਂ ਤੋਂ ਸਫਾਈ ਦਾ ਕੰਮ ਕਰਦੀ ਸੀ।

ਫ਼ੋਟੋ
ਫ਼ੋਟੋ
author img

By

Published : Apr 26, 2020, 11:00 AM IST

ਸ੍ਰੀ ਮੁਕਤਸਰ ਸਾਹਿਬ: ਸ਼ਹਿਰ ਦੇ ਅਬੋਹਰ ਰੋਡ 'ਤੇ ਸਥਿਤ ਪਨਸਪ ਏਜੰਸੀ ਦੇ ਦਫ਼ਤਰ ਦੇ ਪਿੱਛੇ ਟਾਵਰ ਦੀ ਅਰਥ ਵਾਲੀ ਤਾਰ ਤੋਂ ਕਰੰਟ ਲੱਗਣ ਕਾਰਨ ਇੱਕ 55 ਸਾਲਾ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਪਨਸਪ ਦਫ਼ਤਰ ਵਿੱਚ ਪਿਛਲੇ ਕਈ ਸਾਲਾਂ ਤੋਂ ਸਫਾਈ ਦਾ ਕੰਮ ਕਰਦੀ ਸੀ। ਮ੍ਰਿਤਕ ਦੀ ਮੌਤ ਪਨਸਪ ਦਫ਼ਤਰ ਦੀ ਛੱਤ 'ਤੇ ਲੱਗੇ ਹੋਏ ਮੋਬਾਈਲ ਟਾਵਰ 'ਚੋਂ ਨਿਕਲ ਰਹੀ ਅਰਥ ਵਾਲੀ ਤਾਰ ਵਿੱਚ ਕਰੰਟ ਆਉਣ ਕਰਕੇ ਹੋਈ ਹੈ।

ਵੀਡੀਓ

ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਦੀ ਪਛਾਣ ਅਮਰਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਭੁੱਖੇ ਮਰਨ ਦੀ ਕਗਾਰ 'ਤੇ ਪ੍ਰਵਾਸੀ ਕਾਰੀਗਰ, ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਔਖਾ

ਇਸ ਮਾਮਲੇ ਬਾਰੇ ਏਐਸਆਈ ਸੁਖਪਾਲ ਸਿੰਘ ਮੱਕੜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਬੋਹਰ ਰੋਡ ਸਥਿਤ ਪਨਸਪ ਦਫ਼ਤਰ ਵਿਖੇ ਇੱਕ ਮਹਿਲਾ ਦੀ ਲਾਸ਼ ਪਈ ਹੈ ਜੋ ਕਿ ਦਫ਼ਤਰ ਦੇ ਵਿੱਚ ਹੀ ਸਫਾਈ ਸੇਵਿਕਾਂ ਦਾ ਕੰਮ ਕਰਦੀ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਹੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.