ETV Bharat / state

ਮੋਹਾਲੀ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ ਕੋਵਿਡ ਹਸਪਤਾਲ: ਮੁੱਖ ਸਕੱਤਰ

author img

By

Published : May 2, 2021, 9:32 AM IST

ਪੰਜਾਬ ਸਰਕਾਰ ਵਲੋਂ ਮੁਹਾਲੀ ਅਤੇ ਬਠਿੰਡਾ ਵਿੱਚ ਵਿਸ਼ੇਸ਼ ਤੌਰ 'ਤੇ ਕੋਵਿਡ ਦੇ ਮਰੀਜ਼ਾਂ ਲਈ ਆਈ.ਸੀ.ਯੂ. ਸਹੂਲਤਾਂ ਨਾਲ ਲੈਸ ਦੋ ਅਸਥਾਈ ਹਸਪਤਾਲ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ 9 ਨਵੇਂ ਛੋਟੇ ਹਸਪਤਾਲ ਸੂਬੇ ਵਿੱਚ ਵੱਖ-ਵੱਖ ਜਿਲ੍ਹਾ ਹਸਪਤਾਲਾਂ ਵਿੱਚ ਸਥਾਪਤ ਕੀਤੇ ਜਾ ਰਹੇ ਹਨ।

ਮੋਹਾਲੀ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ ਕੋਵਿਡ ਹਸਪਤਾਲ: ਮੁੱਖ ਸਕੱਤਰ
ਮੋਹਾਲੀ ਅਤੇ ਬਠਿੰਡਾ ਵਿੱਚ ਬਣਾਏ ਜਾਣਗੇ ਕੋਵਿਡ ਹਸਪਤਾਲ: ਮੁੱਖ ਸਕੱਤਰ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਮੁਹਾਲੀ ਅਤੇ ਬਠਿੰਡਾ ਵਿੱਚ ਵਿਸ਼ੇਸ਼ ਤੌਰ 'ਤੇ ਕੋਵਿਡ ਦੇ ਮਰੀਜ਼ਾਂ ਲਈ ਆਈ.ਸੀ.ਯੂ. ਸਹੂਲਤਾਂ ਨਾਲ ਲੈਸ ਦੋ ਅਸਥਾਈ ਹਸਪਤਾਲ ਸਥਾਪਤ ਕੀਤੇ ਜਾਣਗੇ। ਇਸ ਤੋਂ ਇਲਾਵਾ 9 ਨਵੇਂ ਛੋਟੇ ਹਸਪਤਾਲ ਸੂਬੇ ਵਿੱਚ ਵੱਖ-ਵੱਖ ਜਿਲ੍ਹਾ ਹਸਪਤਾਲਾਂ ਵਿੱਚ ਸਥਾਪਤ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਸਕੱਤਰ, ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਸ਼ਨਿਚਰਵਾਰ ਨੂੰ ਇੱਥੇ ਹੋਈ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਦੋਵੇਂ ਨਵੇਂ ਹਸਪਤਾਲਾਂ ਨੂੰ ਇਸ ਮਹੀਨੇ ਦੇ ਅੰਤ ਤੱਕ ਕਾਰਜਸ਼ੀਲ ਬਣਾਵੇ ਤਾਂ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਕੋਵਿਡ ਮਰੀਜ਼ਾਂ ਦੀ ਬਿਹਤਰ ਸਿਹਤ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ।

ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ (ਪੀ.ਐਸ.ਐਮ.ਈ.ਆਰ.), ਸ੍ਰੀ ਡੀ.ਕੇ ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਸਬੰਧ ਵਿੱਚ ਬਠਿੰਡਾ ਵਿਖੇ ਰਿਫਾਇਨਰੀ ਨੇੜੇ 2.66 ਏਕੜ ਅਤੇ ਮੁਹਾਲੀ ਵਿੱਚ 23000 ਵਰਗ ਫੁੱਟ ਜ਼ਮੀਨ ਦੀ ਪਛਾਣ ਕੀਤੀ ਗਈ ਹੈ ਅਤੇ ਦੋਵੇਂ ਹਸਪਤਾਲਾਂ ਵਿੱਚ 104 ਬੈੱਡਾਂ ਦੀ ਸਮਰੱਥਾ ਹੋਵੇਗੀ। ਇਹ ਹਸਪਤਾਲ 25 ਸਾਲ ਤੱਕ ਕਾਰਜਸ਼ੀਲ ਰਹਿਣਗੇ। ਮੁਹਾਲੀ ਦੇ ਹਸਪਤਾਲ ਨੂੰ ਚਾਲੂ ਕਰਨ ਲਈ ਪੀਐਸਏ-ਪੀਐਮ / ਆਈਆਈਟੀਐਮ ਰਾਹੀਂ ਸੀ.ਐਸ.ਆਰ. ਫੰਡਿੰਗ ਦੁਆਰਾ ਦਾ ਸਹਿਯੋਗ ਹੋਵੇਗਾ ਅਤੇ ਮੁਹਾਲੀ ਮੈਡੀਕਲ ਕਾਲਜ ਵਲੋਂ ਤਾਲਮੇਲ ਅਤੇ ਸਾਜ਼ੋ ਸਾਮਾਨ ਦੀ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ।

ਬਠਿੰਡਾ ਹਸਪਤਾਲ ਲਈ ਇੰਪਲੀਮੈਂਟੇਸ਼ਨ ਪਾਰਟਨਰ ਸੀਐਸਆਈਆਰ / ਸੀ.ਬੀ.ਆਰ.ਆਈ. ਸਾਜ਼ੋ ਸਾਮਾਨ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਐਚ.ਐਮ.ਈ.ਐਲ. ਨਾਲ ਕੰਮ ਕਰੇਗਾ ਜਦੋਂ ਕਿ ਐਚ.ਐਮ.ਈ.ਐਲ. ਦੁਆਰਾ ਫੰਡ ਦਿੱਤੇ ਜਾਣਗੇ ਅਤੇ ਖਰੀਦ ਲਈ ਪੀ.ਐਸ.ਐਮ.ਈ.ਆਰ. ਅਤੇ ਬੀ.ਐਫ.ਯੂ.ਐਚ.ਐਸ. ਵੀਸੀ ਦੁਆਰਾ ਤਾਲਮੇਲ ਕੀਤਾ ਜਾਵੇਗਾ। ਮੁੱਖ ਸਕੱਤਰ ਨੇ ਜ਼ੋਰ ਦੇ ਕੇ ਕਿਹਾ ਕਿ ਲੈਵਲ -2 ਅਤੇ ਲੈਵਲ -3 ਬੈੱਡਾਂ ਨੂੰ ਵਧਾਉਣ ਲਈ ਸਾਰੇ ਬੈਡਾਂ ਲਈ ਆਕਸੀਜਨ ਸਹਾਇਤਾ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਕਮਾਂਡ ਦੇ ਸਹਿਯੋਗ ਨਾਲ ਬੈਡਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ ਅਤੇ ਉਤਪਾਦਾਂ ਦੀ ਆਵਾਜਾਈ ਸਬੰਧੀ ਪ੍ਰਵਾਨਗੀ ਲਈ ਮੈਡੀਕਲ ਸਿੱਖਿਆ ਵਿਭਾਗ ਨਾਲ ਤਾਲਮੇਲ ਕੀਤਾ ਜਾਵੇਗਾ

ETV Bharat Logo

Copyright © 2024 Ushodaya Enterprises Pvt. Ltd., All Rights Reserved.