ETV Bharat / state

ਹੁਸ਼ਿਆਰਪੁਰ: ਡੀਸੀ ਨੇ ਕੀਤਾ ਮੰਡੀਆਂ ਦਾ ਦੌਰਾ, ਕਿਸਾਨਾਂ ਲਈ ਜਾਰੀ ਕੀਤਾ ਸ਼ਿਕਾਇਤ ਨੰਬਰ

ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸ਼ਨੀਵਾਰ ਨੂੰ ਮੇਨ ਮੰਡੀ, ਹਰਿਆਣਾ ਅਤੇ ਕੰਗ ਮਾਈ ਸਮੇਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਜਿੱਥੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।  ਇਸ ਦੌਰਾਨ ਉਨ੍ਹਾਂ ਖਰੀਦ ਕੇਂਦਰਾਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਮੁਆਇਨਾ ਵੀ ਕੀਤਾ

ਫ਼ੋਟੋ।
author img

By

Published : Oct 12, 2019, 3:16 PM IST

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸ਼ਨੀਵਾਰ ਨੂੰ ਮੇਨ ਮੰਡੀ, ਹਰਿਆਣਾ ਅਤੇ ਕੰਗ ਮਾਈ ਸਮੇਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਜਿੱਥੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਖਰੀਦ ਕੇਂਦਰਾਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਮੁਆਇਨਾ ਵੀ ਕੀਤਾ। ਉਨ੍ਹਾਂ ਨਾਲ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਰਜਨੀਸ਼ ਕੁਮਾਰੀ, ਜ਼ਿਲ੍ਹਾ ਮੰਡੀ ਅਫ਼ਸਰ ਤੇਜਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਫ਼ੋਟੋ।
ਫ਼ੋਟੋ।

ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ, ਬਲਕਿ ਸਮੇਂ-ਸਿਰ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿਚੋਂ ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ।

ਫ਼ੋਟੋ।
ਫ਼ੋਟੋ।

ਅਕਾਲੀ ਦਲ ਤੇ ਭਾਜਪਾ ਪੰਜਾਬ ਵਿੱਚ ਇਕੱਠੇ ਰਹਿਣਗੇ: ਸੁਖਬੀਰ ਬਾਦਲ

ਕਿਸਾਨ ਲਈ ਈਸ਼ਾ ਕਾਲੀਆ ਨੇ ਇੱਕ ਸ਼ਿਕਾਇਤ ਨੰਬਰ ਜਾਰੀ ਕੀਤਾ ਹੈ। ਜਿਸ 'ਚ ਉਨ੍ਹਾਂ ਕਿਸਾਨਾ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਹੋਣ 'ਤੇ ਜ਼ਿਲ੍ਹਾ ਫੂਡ ਸਪਲਾਈ ਦਫ਼ਤਰ ਦੇ ਕੰਟਰੋਲ ਰੂਮ ਦੇ ਫੋਨ ਨੰਬਰ 01882-222663 ’ਤੇ ਸ਼ਿਕਾਇਤ ਦੇਣ ਲਈ ਆਖਿਆ ਹੈ। ਈਸ਼ਾ ਕਾਲੀਆ ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖਰੀਦ ਐਮ.ਐਸ.ਪੀ. 1835 ਰੁਪਏ ਪ੍ਰਤੀ ਕੁਇੰਟਲ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਫਸਲ ਨੂੰ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਨਮੀ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ।

ਫ਼ੋਟੋ।
ਫ਼ੋਟੋ।

ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਤੋਂ ਲੈਕੇ ਸਫ਼ਾਈ ਆਦਿ ਪ੍ਰਬੰਧ ਸੁੱਚਜੇ ਤਰੀਕੇ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ/ ਫਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਬਲਕਿ ਇਸ ਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ/ਸੰਦ ਸਬਸਿਡੀ ’ਤੇ ਮੁਹੱਈਆ ਕਰਵਾਏ ਜਾ ਰਹੇ ਹਨ।

Intro:Body:ਡਿਪਟੀ ਕਮਿਸ਼ਨਰ ਨੇ ਕੀਤਾ ਮੰਡੀਆਂ ਦਾ ਦੌਰਾ
-ਕਿਸਾਨਾਂ ਨੂੰ ਮੰਡੀਆਂ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਡਿਪਟੀ ਕਮਿਸ਼ਨਰ
- ਕਿਹਾ, ਕਿਸਾਨ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਕੇ ਖੇਤ ਵਿੱਚ ਹੀ ਪ੍ਰਬੰਧਨ ਕਰਨ ਨੂੰ ਤਰਜ਼ੀਹ ਦੇਣ
-ਕਿਸਾਨਾਂ ਨੂੰ ਝੋਨੇ ਦੀ ਫਸਲ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 11 ਅਕਤੂਬਰ :
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਹੁਸ਼ਿਆਰਪੁਰ ਦੀ ਮੇਨ ਮੰਡੀ, ਹਰਿਆਣਾ ਅਤੇ ਕੰਗ ਮਾਈ ਸਮੇਤ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਜਿੱਥੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਖਰੀਦ ਕੇਂਦਰਾਂ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਮੁਆਇਨਾ ਵੀ ਕੀਤਾ। ਇਸ ਮੌਕੇ ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸ਼੍ਰੀਮਤੀ ਰਜਨੀਸ਼ ਕੁਮਾਰੀ, ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਤੇਜਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਢਿਲਮੱਠ ਦੀ ਨੀਤੀ ਨਾ ਅਪਣਾਈ ਜਾਵੇ, ਬਲਕਿ ਸਮੇਂ-ਸਿਰ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿਚੋਂ ਕਿਸਾਨਾਂ ਦੇ ਝੋਨੇ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਆਉਣ ’ਤੇ ਜ਼ਿਲ੍ਹਾ ਫੂਡ ਸਪਲਾਈ ਦਫ਼ਤਰ ਦੇ ਕੰਟਰੋਲ ਰੂਮ ਦੇ ਫੋਨ ਨੰਬਰ 01882-222663 ’ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਇਸ ਸਾਲ 398224 ਮੀਟ੍ਰਿਕ ਟਨ ਝੋਨੇ ਦੀ ਪੈਦਾਵਾਰ ਹੋਣ ਦੀ ਉਮੀਦ ਹੈ ਅਤੇ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਖਰੀਦ ਐਮ.ਐਸ.ਪੀ. 1835 ਰੁਪਏ ਪ੍ਰਤੀ ਕੁਇੰਟਲ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਫਸਲ ਨੂੰ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਨਮੀ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਖਰੀਦ ਕੇਂਦਰਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਤੋਂ ਲੈਕੇ ਸਫ਼ਾਈ ਆਦਿ ਪ੍ਰਬੰਧ ਸੁੱਚਜੇ ਤਰੀਕੇ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ/ ਫਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ, ਬਲਕਿ ਇਸਦਾ ਖੇਤ ਵਿੱਚ ਹੀ ਪ੍ਰਬੰਧਨ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ/ਸੰਦ ਸਬਸਿਡੀ ’ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸਾਨ ਗਰੁੱਪਾਂ ਵਲੋਂ ਮਸ਼ੀਨਰੀ ਬੈਂਕ ਵੀ ਸਥਾਪਿਤ ਕੀਤੇ ਗਏ ਹਨ, ਜਿੱਥੇ ਵੱਖ-ਵੱਖ ਖੇਤੀ ਸੰਦ ਉਪਲਬੱਧ ਹਨ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੀਤੇ ਦਿਨ ਤੱਕ 30095 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 28902 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਨਗਰੇਨ ਵਲੋਂ 17119, ਮਾਰਕਫੈਡ ਵਲੋਂ 3343, ਪਨਸਪ ਵਲੋਂ 2879, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 2906, ਐਫ.ਸੀ.ਆਈ. ਵਲੋਂ 2135 ਅਤੇ ਵਪਾਰੀਆਂ ਵਲੋਂ 520 ਮੀਟਿ੍ਰਕ ਟਨ ਖਰੀਦ ਕੀਤੀ ਗਈ ਹੈ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.