ETV Bharat / state

ਕਿਸਾਨ ਸਮੱਰਥਕਾਂ ਦੀ ਕਿਸਾਨ ਆਗੂਆਂ ਨਾਲ ਹੋਈ ਮੀਟਿੰਗ

author img

By

Published : Jun 22, 2021, 2:36 PM IST

ਮੋਹਾਲੀ: ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਬਾਰਡਰ ਵਿਖੇ ਤਿੰਨ ਕਾਲੇ ਕਿਸਾਨ ਵਿਰੋਧੀ ਕਾਨੂੰਨ ਨੂੰ ਵਾਪਸ ਕਰਾਉਣ ਲਈ ਧਰਨਾ ਤੇ ਕੇ ਬੈਠੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ 26 ਜੂਨ ਨੂੰ ਦੇਸ਼ ਦੇ ਸਾਰੇ ਰਾਜਪਾਲਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਰੋਸ ਪੱਤਰ ਦੇਣ ਲਈ ਹੋਣ ਵਾਲੇ ਇਕੱਠ ਦੇ ਪ੍ਰਬੰਧ ਲਈ ਬਣਾਈ ਗਈ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਕਿਸਾਨ ਆਗੂਆਂ ਨਾਲ ਗੁਰਦੁਆਰਾ ਅੰਬ ਸਾਹਿਬ ਫੇਜ਼ ਅੱਠ ਵਿਖੇ ਮੀਟਿੰਗ ਕੀਤੀ ਗਈ। ਜਿਸ ਦੌਰਾਨ 26 ਜੂਨ ਨੂੰ ਕੀਤੇ ਜਾਣ ਵਾਲੇ ਆਯੋਜਨ ਦੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ, ਕਮੇਟੀ ਦੇ ਮੈਂਬਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ, ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮਿਲਣ ਲਈ 26 ਜੂਨ ਨੂੰ ਹੋਣ ਵਾਲ਼ੇ ਇਕੱਠ ਦੇ ਪ੍ਰਬੰਧ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਮੈਂਬਰਾਂ ਨੇ ਸਥਾਨਕ ਕਿਸਾਨ ਆਗੂਆਂ ਨਾਲ ਮਿਲ ਕੇ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਹੈ, ਅਤੇ 26 ਜੂਨ ਨੂੰ ਕਿਸਾਨ ਜੱਥੇਬਦੀਆਂ ਵੱਲੋਂ ਮਾਨਯੋਗ ਰਾਜਪਾਲ ਨੂੰ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਕੇਂਦਰ ਸਰਕਾਰ ਦੇ ਖ਼ਿਲਾਫ਼ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰੋਸ ਪੱਤਰ ਦਿੱਤਾ ਜਾਵੇਗਾ, ਉਨ੍ਹਾਂ ਕਿਹਾ ਕਿ, ਇਹ ਰੋਸ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਤਰੀਕੇ ਨਾਲ ਪੈਦਲ ਚੰਡੀਗੜ੍ਹ ਵੱਲ ਰਵਾਨਾ ਹੋਏਗਾ।

ਕਿਸਾਨ ਸਮੱਰਥਕਾ ਦੀ ਕਿਸਾਨ ਆਗੂਆਂ ਨਾਲ ਹੋਈ ਮੀਟਿੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.