ਨਵੀ ਦਿੱਲੀ: DSGMC ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਦੀ ਗੁਰੂ ਗੋਬਿੰਦ ਸਿੰਘ ਨਾਲ ਤੁਲਨਾ ਕਰਨ ਤੇ ਸਖ਼ਤ ਅਲੋਚਨਾ ਕੀਤੀ ਹੈ ਮਨਜੀਤ ਸਿੰਘ ਜੀਕੇ ਨੇ ਕਿਹਾ ਜਿਸ ਵਿਅਕਤੀ ਨੇ ਫੇਸਬੁੱਕ ਤੇ ਪੋਸਟ ਪਾਈ ਸੀ ਉਸਦੀ ਜਾਂਚ ਮੱਧ ਪ੍ਰਦੇਸ਼ ਤੋਂ ਬਾਹਰ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਲੋਕਾਂ ਨੂੰ ਮਹਿੰਗੇ ਪੈ ਰਹੇ ਕੈਪਟਨ ਦੇ ਸਿਆਸੀ ਦਾਅ'
ਦੱਸ ਦੇਈਏ ਕਿ ਫੇਸਬੁੱਕ ‘ਤੇ ਇੱਕ ਪੇਜ ਤੇ ਪੋਸਟ ਪਾਈ ਹੈ, ਜਿਸ ਵਿਚ ਗੁਰੂ ਗੋਬਿੰਦ ਸਿੰਘ ਨਾਲ ਸਬੰਧਤ ਗੁਰਬਾਣੀ ਦੀਆਂ ਤੁਕਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਸੀ, ਗੁਰੂ ਗੋਬਿੰਦ ਸਿੰਘ ਦੀ ਥਾਂ ਕਮਲ ਨਾਥ ਨਾਂ ਵਰਤਿਆ ਹੈ। ਉਸ ਦੀ ਇਹ ਪੋਸਟ ਵੱਡੇ ਪੱਧਰ ‘ਤੇ ਵਾਇਰਲ ਹੋਈ ਹੈ ਅਤੇ ਵਿਸ਼ਵ ਭਰ ਵਿਚ ਸਿੱਖ ਭਾਈਚਾਰੇ ਵਲੋਂ ਇਸ ‘ਤੇ ਇਤਰਾਜ਼ ਕੀਤਾ ਜਾ ਰਿਹਾ ਹੈ।