ETV Bharat / state

ਚੋਰੀ ਦੇ 10 ਮੋਟਰਸਾਈਕਲ ਅਤੇ ਇੱਕ ਟ੍ਰੈਕਟਰ ਬਰਾਮਦ - Police Station Goindwal Sahib

ਬੀਤੇ ਦਿਨੀਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਫੜੇ ਗਏ ਵਾਹਨ ਚੋਰ ਗਿਰੋਹ ਦੇ ਮੈਬਰਾਂ ਕੋਲੋਂ ਵੱਡੇ ਪੱਧਰ ਤੇ ਚੋਰੀ ਕੀਤੇ ਵਾਹਨਾਂ ਦੀ ਬਰਾਮਦਗੀ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐਸਪੀ ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਸਬ ਡਵੀਜ਼ਨ ਅਧੀਨ ਆਉਂਦੇ ਇਲਾਕੇ ਵਿੱਚ ਸਰਗਰਮ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਬੀਤੀ 16 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋਂ ਪੁਛਗਿੱਛ ਦੌਰਾਨ ਇਸ ਚੋਰ ਗਿਰੋਹ ਦੇ ਸਰਗਨਾ ਨੂੰ ਕਾਬੂ ਕੀਤਾ ਗਿਆ ਹੈ।

ਚੋਰੀ ਦੇ 10  ਮੋਟਰਸਾਈਕਲ ਅਤੇ ਇੱਕ ਟ੍ਰੈਕਟਰ ਬਰਾਮਦ

author img

By

Published : Feb 28, 2021, 5:54 PM IST

ਤਰਨਤਾਰਨ: ਬੀਤੇ ਦਿਨੀਂ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਫੜੇ ਗਏ ਵਾਹਨ ਚੋਰ ਗਿਰੋਹ ਦੇ ਮੈਬਰਾਂ ਕੋਲੋਂ ਵੱਡੇ ਪੱਧਰ ਤੇ ਚੋਰੀ ਕੀਤੇ ਵਾਹਨਾਂ ਦੀ ਬਰਾਮਦਗੀ ਹੋਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐਸਪੀ ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਸਬ ਡਵੀਜ਼ਨ ਅਧੀਨ ਆਉਂਦੇ ਇਲਾਕੇ ਵਿੱਚ ਸਰਗਰਮ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਬੀਤੀ 16 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਕੋਲੋਂ ਪੁਛਗਿੱਛ ਦੌਰਾਨ ਇਸ ਚੋਰ ਗਿਰੋਹ ਦੇ ਸਰਗਨਾ ਨੂੰ ਕਾਬੂ ਕੀਤਾ ਗਿਆ ਹੈ। ਜਿਸ ਕੋਲੋਂ ਪੁਲਿਸ ਨੇ ਟ੍ਰੈਕਟਰ ਸਮੇਤ 10 ਹੀਰੋ ਕੰਪਨੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ।

ਚੋਰੀ ਦੇ 10 ਮੋਟਰਸਾਈਕਲ ਅਤੇ ਇੱਕ ਟ੍ਰੈਕਟਰ ਬਰਾਮਦ

ਡੀਐਸਪੀ ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਬਰਾਮਦ ਕੀਤੇ ਵਾਹਨਾਂ ਦੀ ਕੀਮਤ 9 ਲੱਖ ਰੁਪਏ ਦੇ ਕਰੀਬ ਬਣਦੀ ਹੈ। ਇਸ ਚੋਰ ਗਿਰੋਹ ਨੂੰ ਜਰਮਨਜੀਤ ਸਿੰਘ ਚੋਪੜੀ ਨਾਂ ਦਾ ਵਿਅਕਤੀ ਚਲਾਉਂਦਾ ਸੀ ਜੋ ਮੋਟਰਸਾਈਕਲ ਚੋਰੀ ਕਰਨ ਵਿੱਚ ਸਭ ਤੋਂ ਵੱਧ ਮਾਹਰ ਸੀ। ਇਸ ਮਾਮਲੇ ਵਿੱਚ ਕੁੱਲ ਚਾਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ 'ਚ ਸੇਵਾਮੁਕਤ ਫੌਜੀ ਵੀ ਸ਼ਾਮਲ ਹੈ। ਪੁਲਿਸ ਨੇ ਥਾਣਾ ਗੋਇੰਦਵਾਲ ਸਾਹਿਬ 'ਚ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ: ਸ਼੍ਰੀਲੰਕਾ ਵਿੱਚ ਸਸਕਾਰ ਨੀਤੀ ਨੂੰ ਬਦਲਿਆ, ਲਾਗੂ ਕਰਨ ਵਿੱਚ ਲੱਗੇਗਾ ਸਮਾਂ

ETV Bharat Logo

Copyright © 2025 Ushodaya Enterprises Pvt. Ltd., All Rights Reserved.