ਤਰਨਤਾਰਨ: ਪੰਜਾਬ ਵਿੱਚ ਸਰਕਾਰ (Government in Punjab) ਬਦਲਣ ਤੋਂ ਬਾਅਦ ਵੀ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸ ਦੀਆਂ ਤਾਜ਼ਾ ਤਸਵੀਰਾਂ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਠੱਠਾ (Village Thatta) ਤੋਂ ਸਾਹਮਣੇ ਆਈਆਂ ਹਨ। ਜਿੱਥੇ ਇੱਕੋਂ ਰਾਤ ਵਿੱਚ ਚੋਰਾਂ ਨੇ 16 ਖੇਤਾਂ ਦੀਆਂ ਮੋਟਰਾਂ ਦੀਆਂ ਤਾਰਾ ਅਤੇ ਟਰਾਂਸਫਾਰਮਰਾਂ ਵਿੱਚੋਂ ਤੇਲ ਦੀ ਚੋਰੀ ਕੀਤੀ ਹੈ। ਜਿਸ ਤੋਂ ਬਾਅਦ ਪੀੜਤ ਕਿਸਾਨਾਂ (Farmers) ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ (Farmers) ਪਰਮਜੀਤ ਸਿੰਘ ਅਜੀਤ ਸਿੰਘ ਕਾਰਜ ਸਿੰਘ ਅਵਤਾਰ ਸਿੰਘ ਸਰਪੰਚ ਸੁਖਬੀਰ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੋਟਰਾਂ ਤੋਂ ਲਗਾਤਾਰ ਤਾਰਾ ਅਤੇ ਟਰਾਂਸਫਾਰਮਰਾਂ ਵਿੱਚੋਂ ਤੇਲ ਅਤੇ ਸਟਾਰਟਰ ਚੋਰੀ ਕੀਤੇ ਜਾ ਰਹੇ ਹਨ, ਪਰ ਪੁਲਿਸ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਰ-ਬਾਰ ਉਨ੍ਹਾਂ ਦੀਆਂ ਚੋਰੀਆਂ ਹੋਣ ਤੋਂ ਬਾਅਦ ਵੀ ਪੁਲਿਸ ਕੋਈ ਵੀ ਕਾਰਵਾਈ ਨਹੀਂ ਕਰ ਰਹੀ।
ਪੀੜਤ ਕਿਸਾਨਾਂ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਬਾਰੇ ਕਿਸਾਨਾਂ ਨੇ ਪਹਿਲਾਂ ਵੀ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ, ਪਰ ਪੁਲਿਸ ਵੱਲੋਂ ਹੁਣ ਤੱਕ ਇੱਕ ਵੀ ਮੁਲਜ਼ਮ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਦਰਖਾਸਤ ਵੀ ਦਿੱਤੀ ਜਾਂਦੀਆ, ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਰਕੇ ਚੋਰਾਂ ਦੇ ਹੋਰ ਹੌਂਸਲੇ ਬੁਲੰਦ ਹੋਣ ਕਰਕੇ ਚੋਰੀ ਦੀਆਂ ਵਾਰਦਾਤਾਂ ਹੋਰ ਵੱਧ ਗਈਆਂ ਹਨ।
ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਮੀਡੀਆ ਨਾਲ ਗੱਲਬਾਤ ਦੌਰਾਨ ਜਾਂਚ ਅਫ਼ਸਰ ਨੇ ਦੱਸਿਆ ਕਿ ਪੀੜਤ ਕਿਸਾਨਾਂ ਦੇ ਬਿਆਨ ਦਰਜ ਕੀਤੇ ਗਏ ਹਨ, ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ:ਕਾਰ ਚਾਲਕ ਤੇ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਹੋਈ ਝੜਪ, ਦੇਖੋ ਵੀਡੀਓ