ਤਰਨਤਾਰਨ:ਪੱਟੀ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਤੋਂ ਹੈਰੋਈਨ ਅਤੇ ਡਰੱਗ ਮਨੀ ਬਰਾਮਦ ਕੀਤੀ। ਇਸ ਵਿਚ ਇੱਕ ਲੱਖ ਦੱਸ ਹਜ਼ਾਰ ਰੁਪਏ ਡਰੱਗ ਮਨੀ ਅਤੇ 75 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੱਚਾ ਪੱਕਾ ਦੇ ਐਸਐਚਓ ਝਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਏ ਐੱਸ ਆਈ ਗੁਰਜੀਤ ਸਿੰਘ ਨੇ ਪੱਟੀ ਰੋਡ ਕੱਚਾ ਪੱਕਾ ਸੂਏ ਪੁਲ ਤੇ ਨਾਕਾ ਲਾਇਆ ਹੋਇਆ ਸੀ।
ਵਾਹਨਾਂ ਦੀ ਚੈਕਿੰਗ ਦੌਰਾਨ ਪੱਟੀ ਵੱਲੋਂ ਆਉਂਦੀ ਚਿੱਟੇ ਰੰਗ ਦੀ ਆਈ ਟਵੰਟੀ ਕਾਰ ਦਿਖਾਈ ਦਿੱਤੀ ਜਿਸ ਵਿਚ ਦੋ ਵਿਅਕਤੀ ਸਵਾਰ ਸਨ। ਉਨ੍ਹਾਂ ਨੂੰ ਰੋਕ ਕੇ ਗੱਡੀ ਦੀ ਚੈਕਿੰਗ ਕੀਤੀ ਗਈ ਤਾਂ ਕਾਰ ਦੇ ਡੈਸ਼ ਬੋਰਡ ਦੇ ਬਕਸੇ ਵਿੱਚੋਂ 75 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਦਸ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।
ਇਹ ਵੀ ਪੜ੍ਹੋ: ਗੁਰਦਾਸਪੁਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕੀਤੀ ਛਾਪੇਮਾਰੀ
ਉਕਤ ਵਿਅਕਤੀਆਂ ਨੇ ਪੁੱਛਗਿਛ ਦੌਰਾਨ ਆਪਣਾ ਨਾਂਅ ਹਰਪ੍ਰੀਤ ਸਿੰਘ ਉਰਫ਼ ਕਾਲੂ ਅਤੇ ਦੂਜੇ ਵਿਅਕਤੀ ਨੇ ਆਪਣਾ ਨਾਂਅ ਵਿਸ਼ਾਲ ਸਿੰਘ ਦੱਸਿਆ। ਐੱਸਐੱਚਓ ਝਿਰਮਲ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।