ਤਰਨਤਾਰਨ: ਪੰਜਾਬ ਵਿੱਚ ਨਸ਼ਾ ਤਸਕਰਾਂ (Drug smugglers in Punjab) ਖ਼ਿਲਾਫ਼ ਪੰਜਾਬ ਪੁਲਿਸ (Punjab Police) ਵੱਲੋਂ ਇੱਕ ਵੱਖਰੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਪੁਲਿਸ ਵੱਲੋਂ ਰੋਜ਼ਾਨਾਂ ਹੀ ਹਜਾਰਾਂ ਨਸ਼ਾ ਤਸਕਰਾਂ (Drug smugglers) ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਖੇਮਕਰਨ ਪੁਲਿਸ (Khemkaran police) ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 2 ਵੱਖ-ਵੱਖ ਮਾਮਲਿਆਂ ਵਿੱਚ 2 ਨਸ਼ਾ ਤਸਕਰ ਗ੍ਰਿਫ਼ਤਾਰ (2 drug smugglers arrested) ਕੀਤੇ ਗਏ ਹਨ। ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਤੋਂ 45 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਕੰਵਲਜੀਤ ਰਾਏ ਨੇ ਦੱਸਿਆ ਕਿ ਅਨਵਰ ਮਸੀਹ ਪੁੱਤਰ ਗੁਰਬਕਸ਼ ਸਿੰਘ ਵਾਰਡ ਨੰਬਰ 3 ਨੂੰ ਕਾਬੂ ਕਰਕੇ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਦਕਿ ਸੋਨਾ ਪੁੱਤਰ ਅਜੀਤ ਸਿੰਘ ਵਾਸੀ ਵਾਰਡ ਨੰਬਰ ਖੇਮਕਰਨ ਕੋਲੋ 35 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ:ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਵੱਲੋਂ ਦਫ਼ਤਰ ’ਚ ਖੁਦਕੁਸ਼ੀ, ਵੀਡੀਓ ਬਣਾ ਮੌਤ ਦਾ ਦੱਸਿਆ ਕਾਰਨ
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ 21/61/85 ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਜੋ ਹੋਰ ਵੀ ਦੋਸ਼ੀ ਹੋਣਗੇ ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਲਾਰੈਂਸ ਦੇ ਗੈਂਗ ਨਾਲ ਜੁੜੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ !