ਤਰਨਤਾਰਨ: ਪੱਟੀ 'ਚ ਸ਼ਰੇਆਮ ਕਾਰ ਸਵਾਰ ਦੋ ਨੌਜਵਾਨਾਂ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਾਰ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਇੱਕ ਨੌਜ਼ਵਾਨ ਗੰਭੀਰ ਰੁਪ 'ਚ ਜ਼ਖ਼ਮੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਸਰਹਾਲੀ ਚੁੰਗੀ ਪੱਟੀ ਦੇ ਨੇੜੇ ਅਣਪਛਾਤੇ ਵਿਅਕਤੀ ਵਲੋਂ ਦੋ ਨੌਜਵਾਨਾਂ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਖਾਲ੍ਹ ’ਚ ਡੁਬੋ ਕੇ ਪਤਨੀ ਦਾ ਕਤਲ ਕਰਕੇ ਪਤੀ ਫਰਾਰ
ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਅਨਮੋਲਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਵਜੋਂ ਹੋਈ ਹੈ। ਉਕਤ ਦੋਵੇਂ ਨੌਜਵਾਨ ਯੂਥ ਕਾਂਗਰਸ ਦੇ ਆਗੂ ਸਨ। ਇਸ ਦੇ ਨਾਲ ਹੀ ਜ਼ਖ਼ਮੀ ਨੌਜਵਾਨ ਗੁਰਸੇਵਕ ਸਿੰਘ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
ਇਸ ਮਾਮਲੇ ਸਬੰਧੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤੱਕ ਕਿਸੇ ਵੀ ਪੁਲਿਸ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਘਟਨਾ ਤੋਂ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਘਟਨਾ 'ਚ ਮਰਨ ਵਾਲਿਆਂ 'ਚ ਜਗਦੀਪ ਸਿੰਘ ਉਰਫ ਮੰਨਾ ਯੂਥ ਕਾਂਗਰਸ ਜ਼ਿਲ੍ਹਾ ਤਰਨਤਾਰਨ ਦਾ ਬੁਲਾਰਾ ਸੀ, ਜਦਕਿ ਅਨਮੋਲਪ੍ਰੀਤ ਸਿੰਘ ਯੂਥ ਕਾਂਗਰਸ ਦਾ ਵਰਕਰ ਸੀ।
ਇਹ ਵੀ ਪੜ੍ਹੋ : ਪੰਜਾਬ ਵਿੱਚ ‘ਆਪ’ ਦੀਆਂ ਖਾਹਿਸ਼ਾਂ ਦਾ ਗਲਾ ਨਾ ਘੁੱਟ ਦੇਵੇ ਪਰਾਲੀ ਦਾ ਧੂੰਆਂ