ETV Bharat / state

ਸਹੁਰੇ ਘਰ ਨਵ-ਵਿਆਹੁਤਾ ਦੀ ਮੌਤ, ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਲਾਏ ਇਲਜ਼ਾਮ - ਤਰਨਤਾਰਨ ਦੇ ਭਿੱਖੀਵਿੰਡ

ਤਰਨਤਾਰਨ ਦੇ ਭਿੱਖੀਵਿੰਡ ਵਿੱਚ ਇੱਕ 24 ਸਾਲਾ ਨਵ-ਵਿਆਹੁਤਾ ਦੀ ਆਪਣੇ ਸਹੁਰੇ ਘਰ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ 'ਤੇ ਗੰਭੀਰ ਦੋਸ਼ ਲਗਾਉਂਦੇ ਕਿਹਾ ਕਿ ਉਨ੍ਹਾਂ ਦੀ ਧੀ ਨੂੰ ਟੀਕਾ ਲਗਾ ਕੇ ਮਾਰਿਆ ਗਿਆ ਹੈ।

ਸਹੁਰੇ ਘਰ ਨਵ-ਵਿਆਹੁਤਾ ਦੀ ਮੌਤ, ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਲਾਏ ਇਲਜ਼ਾਮ

author img

By

Published : Aug 10, 2020, 4:33 AM IST

ਤਰਨਤਾਰਨ: ਭਿੱਖੀਵਿੰਡ ਵਿੱਚ ਇੱਕ 24 ਸਾਲਾ ਨਵ-ਵਿਆਹੁਤਾ ਦੀ ਆਪਣੇ ਸਹੁਰੇ ਘਰ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ 'ਤੇ ਗੰਭੀਰ ਦੋਸ਼ ਲਗਾਉਂਦੇ ਕਿਹਾ ਕਿ ਉਨ੍ਹਾਂ ਦੀ ਧੀ ਨੂੰ ਟੀਕਾ ਲਗਾ ਕੇ ਮਾਰਿਆ ਗਿਆ ਹੈ।

ਸਹੁਰੇ ਘਰ ਨਵ-ਵਿਆਹੁਤਾ ਦੀ ਮੌਤ, ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਲਾਏ ਇਲਜ਼ਾਮ

ਮ੍ਰਿਤਕ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਦੇ ਵਿਆਹ ਨੂੰ ਕਰੀਬ 40 ਦਿਨ ਹੀ ਹੋਏ ਸਨ ਕਿ ਉਸ ਦੀ ਸਹੁਰੇ ਘਰ ਵਿੱਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਨੈਂਸੀ ਦਾ ਵਿਆਹ ਸੁਰੇਸ਼ ਕੁਮਾਰ ਨਾਲ ਹੋਇਆ ਸੀ ਜੋ ਕਿ ਭਿੱਖੀਵਿੰਡ ਵਿੱਚ ਹੀ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਕੰਮ ਕਰਦਾ ਹੈ ਪਰ ਵਿਆਹ ਦੇ ਕੁਝ ਦਿਨ ਬਾਅਦ ਹੀ ਲੜਕੀ ਪਰਿਵਾਰ ਨੇ ਉਨ੍ਹਾਂ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਲੜਕੀ ਦੀ ਮੌਤ ਤੋਂ ਇੱਕ ਦਿਨ ਪਹਿਲਾਂ ਲੜਕੀ ਅਤੇ ਉਸਦੀ ਸੱਸ ਉਨ੍ਹਾਂ ਕੋਲ ਆਏ ਸਨ ਅਤੇ ਲੜਕੀ ਸਹੀ ਸਲਾਮਤ ਆਪਣੇ ਘਰ ਗਈ। ਰਾਤ ਨੂੰ ਵੀ ਉਸ ਨਾਲ ਫੋਨ 'ਤੇ ਗੱਲ ਹੋਈ ਪਰ ਅਗਲੀ ਸਵੇਰ ਲੜਕੀ ਦੇ ਸਹੁਰੇ ਪਰਿਵਾਰ ਨੇ ਫੋਨ 'ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਲੜਕੀ ਹਾਲਤ ਠੀਕ ਨਹੀਂ ਹੈ, ਜਦੋਂ ਲੜਕੀ ਦਾ ਭਰਾ ਉਨ੍ਹਾਂ ਦੇ ਘਰ ਪੁੱਜਾ ਤਾਂ ਲੜਕੀ ਮਰੀ ਹੋਈ ਸੀ ਅਤੇ ਉਸਦਾ ਸਰੀਰ ਵੀ ਅਕੜਿਆ ਹੋਇਆ, ਜਿਸ ਤੋਂ ਸਾਫ਼ ਜ਼ਾਹਿਰ ਸੀ ਕਿ ਲੜਕੀ ਦੀ ਮੌਤ ਕਾਫੀ ਘੰਟੇ ਪਹਿਲਾ ਹੋ ਚੁੱਕੀ ਸੀ।

ਇਸ ਮੌਕੇ ਲੜਕੀ ਦੇ ਭਰਾ ਨੇ ਸ਼ੱਕ ਜ਼ਾਹਿਰ ਕਰਦੇ ਕਿਹਾ ਕਿ ਲੜਕੀ ਦੀ ਮੌਤ ਨੂੰ ਉਸ ਦੇ ਸਹੁਰੇ ਪਰਿਵਾਰ ਵਾਲੇ ਹਾਰਟ ਅਟੈਕ ਨਾਲ ਹੋਈ ਦੱਸ ਰਹੇ ਹਨ। ਉਹ ਸੱਚ ਨਹੀਂ ਜਦੋਂ ਕਿ ਲੜਕੀ ਦਾ ਪੋਸਟਮਾਰਟਮ ਕਰਵਾਇਆ, ਜਿਸ ਵਿੱਚ ਪੁਸ਼ਟੀ ਹੋਈ ਹੈ ਕਿ ਲੜਕੀ ਦੀ ਮੌਤ ਜ਼ਹਿਰੀਲਾ ਟੀਕਾ ਲਗਾਉਣ ਕਰਕੇ ਹੋਈ ਹੈ ਕਿਉਂਕਿ ਉਸਦਾ ਪਤੀ ਡਾਕਟਰੀ ਪੇਸ਼ੇ ਵਿੱਚ ਕੰਮ ਕਰਦਾ ਹੈ। ਇਸ ਕਰਕੇ ਪਤਾ ਨਹੀਂ ਉਸ ਕਿਸ ਪ੍ਰਕਾਰ ਦੇ ਟੀਕੇ ਲਗਾਏ ਗਏ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਉਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ।

ਇਸ ਸੰਬੰਧੀ ਜਦੋਂ ਲੜਕੀ ਦੇ ਸਹੁਰੇ ਪਰਿਵਾਰ ਦਾ ਪੱਖ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੋਈ ਵੀ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮਾਮਲੇ 'ਤੇ ਪੁਲਿਸ ਅਧਿਕਾਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਲੜਕੀ ਦੇ ਮੌਤ ਹੋਣ 'ਤੇ ਹੀ ਲੜਕੀ ਪਰਿਵਾਰ ਨੇ ਲੜਕੀ ਦੇ ਸਹੁਰੇ ਪਰਿਵਾਰ 'ਤੇ ਦੋਸ਼ ਲਗਾਏ ਸਨ ਪਰ ਪੁਲਿਸ ਨੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ, ਹੁਣ ਉਸ ਦੀ ਮੈਡੀਕਲ ਦੀ ਰਿਪੋਰਟ ਆਉਣ 'ਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਧਾਰ 'ਤੇ ਕਾਰਵਾਈ ਕਰ ਦਿੱਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.