ਤਰਨਤਾਰਨ: ਪੰਜਾਬ ਵਿੱਚ ਚੋਣ ਕੋਡ ਲੱਗਣ ਦਾ ਸਮਾਂ ਵੀ ਨੇੜੇ ਆ ਗਿਆ ਹੈ। ਜਿਸ ਤਹਿਤ ਵਿਰੋਧੀਆਂ ਪਾਰਟੀਆਂ ਵਿੱਚ ਵਰਕਰਾਂ ਦੇ ਆਉਣ ਜਾਣ ਦਾ ਦੌਰ ਵੀ ਲਗਾਤਾਰ ਜਾਰੀ ਹੈ। ਇਸੇ ਤਹਿਤ ਹੀ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਭਗਵਾਨਪੁਰਾ (Village Bhagwanpura under Halqa Khemkaran) ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ 28 ਪਰਿਵਾਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਗਏ।
ਦੱਸ ਦਈਏ ਹਲਕਾ ਖੇਮਕਰਨ ਤੋਂ ਲਗਾਤਾਰ ਕਾਂਗਰਸ ਪਾਰਟੀ ਨੂੰ ਵੱਡੇ ਝਟਕੇ ਲੱਗ ਰਹੇ ਹਨ, ਕਿਉਂਕਿ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਅੱਕ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਈ ਝੂਠੇ ਵਾਅਦਿਆਂ ਅਤੇ ਕੀਤੇ ਜਾ ਰਹੇ ਝੂਠੇ ਐਲਾਨਾਂ ਤੋਂ ਅੱਕੇ ਲੋਕ ਧੜਾ ਧੜ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨਾਲ ਜੋੜ ਰਹੇ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਪਿੰਡ ਭਗਵਾਨਪੁਰਾ ਵਿਖੇ ਕੱਟੜ ਕਾਂਗਰਸੀ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਕਰਨ ਉਪਰੰਤ ਕੀਤਾ। ਇਸ ਉਪਰੰਤ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ, ਹਰ ਇੱਕ ਵਰਕਰ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਹਰ ਮਾਣ ਸਨਮਾਨ ਸਮੇਂ ਸਿਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰ ਆਦਿ ਹਾਜ਼ਰ ਸਨ।
ਇਹ ਵੀ ਪੜੋ: ਸਿੱਧੂ ਮੂਸੇ ਵਾਲਾ ਦੇ ਖਿਲਾਫ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਦੀ ਰੈਲੀ