ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਵਿੱਚ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਇਹ ਸਾਰੇ ਬੀਤੇ ਸ਼ਨੀਵਾਰ ਨੂੰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸਨ।
ਜਾਣਕਾਰੀ ਮੁਤਾਬਕ ਪਿੰਡ ਸੁਰਸਿੰਘ ਦੇ ਕਰੀਬ 35 ਪੁਰਸ਼ ਅਤੇ ਮਹਿਲਾਵਾਂ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਸਨ, ਜੋ ਕਿ ਸਰਕਾਰ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਬੀਤੀ 25 ਅਪ੍ਰੈਲ ਨੂੰ ਵਾਪਸ ਪਰਤੇ ਸਨ। ਜਿਸ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਦੇ ਸੈਂਪਲ ਲੈਬ ਵਿੱਚ ਜਾਂਚ ਲਈ ਭੇਜੇ ਗਏ ਸਨ।
ਅੱਜ ਇਨ੍ਹਾਂ 'ਚੋਂ 5 ਵਿਅਕਤੀਆਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪਿੰਡ ਨੂੰ ਸੀਲ ਕੀਤੇ ਜਾਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।