ETV Bharat / state

ਤਰਨਤਾਰਨ 'ਚ ਕਣਕ ਦੀ ਫਸਲ ਦੀ 525 ਕਰੋੜ 16 ਲੱਖ ਦੀ ਹੋਈ ਅਦਾਇਗੀ-ਡੀ.ਸੀ

ਪੰਜਾਬ ਸਰਕਾਰ ਵਲੋਂ ਫਸਲ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਤਹਿਤ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ 'ਚ ਕਣਕ ਦੀ ਜਿਥੇ ਖਰੀਦ ਸਚਾਰੂ ਢੰਗ ਨਾਲ ਚੱਲ ਰਹੀ ਹੈ, ਉਥੇ ਹੀ ਫਸਲ ਦੀ ਲਿਫਟਿੰਗ ਵੀ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਫਸਲ ਦੀ ਸਿੱਧੀ ਅਦਾਇਗੀ ਵੀ ਕੀਤੀ ਜਾ ਰਹੀ ਹੈ।

ਤਰਨਤਾਰਨ 'ਚ ਕਣਕ ਦੀ ਫਸਲ ਦੀ 525 ਕਰੋੜ 16 ਲੱਖ ਦੀ ਹੋਈ ਅਦਾਇਗੀ-ਡੀ.ਸੀ
ਤਰਨਤਾਰਨ 'ਚ ਕਣਕ ਦੀ ਫਸਲ ਦੀ 525 ਕਰੋੜ 16 ਲੱਖ ਦੀ ਹੋਈ ਅਦਾਇਗੀ-ਡੀ.ਸੀ
author img

By

Published : Apr 30, 2021, 2:04 PM IST

ਤਰਨਤਾਰਨ: ਪੰਜਾਬ ਸਰਕਾਰ ਵਲੋਂ ਫਸਲ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਤਹਿਤ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ 'ਚ ਕਣਕ ਦੀ ਜਿਥੇ ਖਰੀਦ ਸਚਾਰੂ ਢੰਗ ਨਾਲ ਚੱਲ ਰਹੀ ਹੈ, ਉਥੇ ਹੀ ਫਸਲ ਦੀ ਲਿਫਟਿੰਗ ਵੀ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਫਸਲ ਦੀ ਸਿੱਧੀ ਅਦਾਇਗੀ ਵੀ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡੀ.ਸੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਮੰਡੀਆਂ 'ਚ 5,11,810 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਜਿਸ 'ਚ 5,02,590 ਮੀਟ੍ਰਿਕ ਟਨ ਕਣਕ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 1,42,201 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,09,390 ਮੀਟ੍ਰਿਕ ਟਨ, ਪਨਸਪ ਵੱਲੋਂ 95690 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 75581 ਮੀਟ੍ਰਿਕ ਟਨ ਅਤੇ ਐੱਫ਼.ਸੀ.ਆਈ. ਵੱਲੋਂ 79728 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਦੇ ਨਾਲ ਹੀ ਜਾਣਕਾਰੀ ਦਿੰਦਿਆਂ ਡੀ.ਸੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਖਰੀਦ ਏਜੰਸੀਆਂ ਨੂੰ ਫਸਲ ਦੀ ਲਿਫਟਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ, ਜਿਸ ਦੇ ਤਹਿਤ 28 ਅਪ੍ਰੈਲ ਤੱਕ ਮੰਡੀਆਂ 'ਚੋਂ 1,12,463 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਕਣਕ ਦੀ ਲਿਫਟਿੰਗ ਵੀ ਜਲਦੀ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨੂੰ ਲੈਕੇ ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ 48 ਘੰਟਿਆਂ 'ਚ ਅਦਾਇਗੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ ਕਿਸਾਨਾਂ ਨੂੰ ਪਸਲ ਦੀ 525 ਕਰੋੜ 16 ਲੱਖ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਮੰਡੀ 'ਚ ਸੁੱਕੀ ਕਣਕ ਲੈਕੇ ਆਉਣ ਤਾਂ ਜੋ ਕਿਸੇ ਤਰ੍ਹਾਂ ਦੀ ਖ਼ਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ:ਆਕਸੀਜਨ ਸਿਲੰਡਰ ਨਾਲ ਲੈ ਕੇ ਡੀਸੀ ਦਫਤਰ ਪਹੁੰਚਿਆ ਮਰੀਜ਼, ਲਗਾਈ ਇਹ ਗੁਹਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.