ਤਰਨ ਤਾਰਨ: ਗੁਰਦੁਆਰਾ ਜਨਮ ਅਸਥਾਨ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪਹੂਵਿੰਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਦਲਿਤ ਭਾਈਚਾਰੇ ਵਿੱਚ ਜਗ੍ਹਾ ਨੂੰ ਲੈ ਕੇ ਵਿਵਾਦ ਛਿੜਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਲਿਤ ਭਾਈਚਾਰੇ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਰੂੜੀ ਵਾਲੀ ਜਗ੍ਹਾ 'ਤੇ ਕਬਜ਼ਾ ਕਰਨ ਦੇ ਇਲਜ਼ਾਮ ਲਗਾਏ ਹਨ। ਮਾਮਲੇ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਸ ਜਗ੍ਹਾ ਉੱਪਰ ਰੂੜੀ ਲਗਾਉਂਦੇ ਆ ਰਹੇ ਹਨ ਪਰੰਤੂ ਹੁਣ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਜਗ੍ਹਾ 'ਤੇ ਕਬਜ਼ਾ ਕਰਕੇ ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਦਲਿਤ ਭਾਈਚਾਰੇ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਕੀਤਾ ਜਾਵੇਗਾ: ਉੱਥੇ ਹੀ ਮੌਕੇ 'ਤੇ ਪਹੁੰਚੇ ਥਾਣਾ ਭਿੱਖੀਵਿੰਡ ਦੇ ਐਸਐਚਓ ਗੁਰਚਰਨ ਸਿੰਘ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਦਲਿਤ ਭਾਈਚਾਰੇ ਨੂੰ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਵੀ ਕੋਈ ਧੱਕਾ ਨਹੀਂ ਕੀਤਾ ਜਾਵੇਗਾ।ਕਾਨੂੰਨ ਅਨੁਸਾਰ ਜਿਸ ਦੀ ਵੀ ਜਗ੍ਹਾ ਬਣਦੀ ਹੋਵੇਗੀ ਉਹਨਾਂ ਨੂੰ ਦਿੱਤੀ ਜਾਵੇਗੀ। ਉਧਰ ਮੌਕੇ 'ਤੇ ਮੌਜੂਦ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਪ੍ਰਭਜੋਤ ਸਿੰਘ ਅਤੇ ਕੈਪਟਨ ਬਲਵੰਤ ਸਿੰਘ ਪਹੂਵਿੰਡ ਨੇ ਦੱਸਿਆ ਕਿ ਇਹ ਜਗ੍ਹਾ ਜੋ ਕਿ ਕਰੀਬ ਪੰਜ ਕਨਾਲ ਕੁਝ ਮਰਲੇ ਹੈ ਇਹ ਜਗ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੈ ਅਤੇ ਇਸ ਜਗ੍ਹਾ 'ਤੇ ਉਹ ਕੁਸ਼ਤੀ ਦਾ ਅਖਾੜਾ ਤੇ ਪਾਰਕ ਬਣਾ ਰਹੇ ਹਨ ਪ੍ਰੰਤੂ ਉਕਤ ਦਲਿਤ ਭਾਈਚਾਰਾ ਇਸ ਜਗ੍ਹਾ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇੱਥੇ ਰੂੜੀ ਸੁੱਟ ਰਿਹਾ ਹੈ। ਜੋ ਕਿ ਸਰਾਸਰ ਨਾਇਨਸਾਫੀ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਅਤੇ ਇਲਾਕੇ ਦੇ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਅਤੇ ਥਾਣਾ ਮੁਖੀ ਨੂੰ ਅਪੀਲ ਕੀਤੀ ਕਿ ਬਣਦਾ ਇਨਸਾਫ ਕੀਤਾ ਜਾਵੇ।(Baba Deep singh ji Birth place)
ਰੂੜੀ ਵਾਲੀ ਜਗ੍ਹਾ 'ਤੇ ਕਬਜ਼ਾ ਕਰਨ ਦੇ ਇਲਜ਼ਾਮ : ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਲਿਤ ਭਾਈਚਾਰੇ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਰੂੜੀ ਵਾਲੀ ਜਗ੍ਹਾ 'ਤੇ ਕਬਜ਼ਾ ਕਰਨ ਦੇ ਇਲਜ਼ਾਮ ਲਗਾਏ ਹਨ। ਮਾਮਲੇ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਸ ਜਗ੍ਹਾ ਉੱਪਰ ਰੂੜੀ ਲਗਾਉਂਦੇ ਆ ਰਹੇ ਹਨ। ਪਰੰਤੂ ਹੁਣ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਜਗ੍ਹਾ ਤੇ ਕਬਜ਼ਾ ਕਰਕੇ ਉਹਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ।