ਤਰਨ ਤਾਰਨ: ਜੰਮੂ ਕਸ਼ਮੀਰ ਵਿਖੇ ਵਾਪਰੇ ਬੱਸ ਹਾਦਸੇ ਵਿੱਚ ਆਈ ਟੀ ਬੀ ਪੀ ਦੇ ਛੇ ਜਵਾਨ ਸ਼ਹੀਦ (ITBP bus accident in Jammu and Kashmir) ਹੋ ਗਏ ਹਨ ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਤਰਨਤਾਰਨ ਦੇ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਮਨਿਆਲਾ ਜੈ ਸਿੰਘ ਵਾਲਾ ਦਾ ਰਹਿਣ ਵਾਲਾ (A jawan of Punjab also martyred in an ITBP bus accident) ਹੈ। ਸ਼ਹੀਦ ਜਵਾਨ ਦੀ ਪਹਿਚਾਣ ਦੁੱਲਾ ਸਿੰਘ ਪੁੱਤਰ ਬੂਟਾ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ੰਮੂ ਬੱਸ ਹਾਦਸੇ ਵਿਚ ਸ਼ਹੀਦ ਹੋਏ ਦੁੱਲਾ ਸਿੰਘ ਦੇ ਭਰਾ ਜਸਵੰਤ ਸਿੰਘ ਨੇ ਦੱਸਿਆ ਕਿ ਦੁੱਲਾ ਸਿੰਘ 1993 ਵਿੱਚ ਆਈ ਟੀ ਬੀ ਪੀ ਵਿੱਚ ਭਰਤੀ ਹੋਏ ਸਨ ਅਤੇ ਉਦੋਂ ਤੋਂ ਹੀ ਉਹ ਜੰਮੂ ਕਸ਼ਮੀਰ ਵਿਖੇ ਡਿਊਟੀ ਕਰਦੇ ਆ ਸਨ ਤੇ ਕੁਝ ਦਿਨ ਪਹਿਲਾਂ ਹੀ ਉਹ ਅਮਰਨਾਥ ਵਿਖੇ ਡਿਊਟੀ ਕਰ ਰਹੇ ਸਨ।
ਸ਼ਹੀਦ ਦੇ ਭਰਾ ਨੇ ਕਿਹਾ ਕਿ ਉੱਥੋਂ ਵਾਪਸ ਪਰਤਦੇ ਸਮੇਂ ਇਹ ਬੱਸ ਹਾਦਸਾ ਵਾਪਰਿਆ ਹੈ। ਜਸਵੰਤ ਸਿੰਘ ਨੇ ਦੱਸਿਆ ਕਿ ਦੁੱਲਾ ਸਿੰਘ ਦੇ ਤਿੰਨ ਬੱਚੇ ਹਨ ਜਿੰਨ੍ਹਾਂ ਵਿੱਚੋਂ ਦੋ ਲੜਕੀਆਂ ਅਤੇ ਇੱਕ ਲੜਕਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਅਜੇ ਤੱਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਉਨ੍ਹਾਂ ਕੋਲ ਨਹੀਂ ਪਹੁੰਚਿਆ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੁੱਲਾ ਸਿੰਘ ਦੇ ਪਰਿਵਾਰ ਨੂੰ ਕੋਈ ਨਾ ਕੋਈ ਸਰਕਾਰੀ ਨੌਕਰੀ ਜ਼ਰੂਰ ਦਿੱਤੀ ਜਾਵੇ ਤਾਂ ਜੋ ਇੰਨ੍ਹਾਂ ਦੇ ਘਰ ਦਾ ਗੁਜ਼ਾਰਾ ਚੱਲ ਸਕੇ।
ਇਹ ਵੀ ਪੜ੍ਹੋ: ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮ ਦੀ ਗੱਡੀ ਹੇਠੋਂ ਬੰਬਨੁਮਾ ਚੀਜ਼ ਬਰਾਮਦ