ETV Bharat / state

Death Due to Drugs: ਤਰਨਤਾਰਨ 'ਚ ਨਸ਼ੇ ਦਾ ਟੀਕਾ ਲਗਾਉਣ ਨਾਲ 45 ਸਾਲ ਦੇ ਵਿਅਕਤੀ ਦੀ ਮੌਤ

ਤਰਨਤਾਰਨ ਦੇ ਭਿੱਖੀਵਿੰਡ ਦੇ ਲਾਗੇ ਪਿੰਡ ਪੂਹਲਾ ਵਿਚ ਨਸ਼ੇ ਦਾ ਟੀਕਾ ਲਗਾਉਣ ਨਾਲ 45 ਸਾਲਾਂ ਵਿਅਕਤੀ ਦੀ ਮੌਤ ਹੋ ਗਈ ਹੈ। ਪਿੰਡ ਵਾਸੀਆਂ ਨੇ ਪਿੰਡ ਵਿਚ ਨਸ਼ਾ ਵਿਕਣ ਦੇ ਇਲਜ਼ਾਮ ਲਗਾਏ ਹਨ।

A person died after injecting drugs in Tarntar
Death Due to Drugs : ਤਰਨਤਾਰਨ 'ਚ ਨਸ਼ੇ ਦਾ ਟੀਕਾ ਲਗਾਉਣ ਨਾਲ ਵਿਅਕਤੀ ਦੀ ਮੌਤ
author img

By

Published : Mar 6, 2023, 5:47 PM IST

Death Due to Drugs : ਤਰਨਤਾਰਨ 'ਚ ਨਸ਼ੇ ਦਾ ਟੀਕਾ ਲਗਾਉਣ ਨਾਲ ਵਿਅਕਤੀ ਦੀ ਮੌਤ

ਤਰਨਤਾਰਨ : ਨਸ਼ਿਆਂ ਦਾ ਦੈਂਤ ਲਗਾਤਾਰ ਪੰਜਾਬ ਦੀ ਜਵਾਨੀ ਨੂੰ ਖਾਂਦਾ ਜਾ ਰਿਹਾ ਹੈ। ਲਗਾਤਾਰ ਨਸ਼ੇ ਕਾਰਨ ਮੌਤਾਂ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਸਰਕਾਰ ਦਾਅਵਾ ਕਰ ਰਹੀ ਹੈ ਕਿ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਈ ਜਾ ਰਹੀ ਹੈ। ਪਰ ਹਾਲਾਤ ਕੁੱਝ ਹੋਰ ਹੀ ਬਿਆਨ ਦੇ ਰਹੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਖੇਮਕਰਨ ਹਲਕੇ ਦੇ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਪੂਹਲਾ ਵਿਚੋਂ ਸਾਹਮਣੇ ਆਇਆ ਹੈ, ਜਿੱਥੇ 45 ਸਾਲਾਂ ਰਵੇਲ ਸਿੰਘ ਪੁੱਤਰ ਸ਼ੇਰ ਸਿੰਘ ਨੇ ਨਸ਼ੇ ਦਾ ਟੀਕਾ ਲਗਾ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪਰਿਵਾਰ ਨੇ ਕਿਹਾ ਹੈ ਕਿ ਜਾਨ ਗਵਾਉਣ ਵਾਲਾ ਵਿਅਕਤੀ ਨਸ਼ੇ ਦਾ ਆਦੀ ਸੀ। ਇਸਦਾ ਵਿਆਹ ਵੀ ਹੋ ਚੁੱਕਾ ਹੈ ਅਤੇ 2 ਬੱਚੇ ਵੀ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਸਹੁਰੇ ਪਿੰਡ ਬੋਹੜੁ ਵਿਖੇ ਕੰਮਕਾਰ ਕਰਦਾ ਸੀ ਅਤੇ ਅੱਜ ਉਹ ਆਪਣੇ ਪਿੰਡ ਪੂਹਲਾ ਵਿਖੇ ਆਇਆ ਹੋਇਆ ਸੀ। ਇਥੇ ਉਸਨੇ ਨਸ਼ੇ ਦਾ ਟੀਕਾ ਲਗਾ ਲਿਆ, ਜਿਸ ਕਰਕੇ ਉਸਦੀ ਉਥੇ ਹੀ ਮੌਤ ਹੋ ਗਈ ਹੈ।

ਪਿੰਡ ਵਿੱਚ ਵਿਕ ਰਿਹਾ ਹੈ ਨਸ਼ਾ: ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰ ਰਿਹਾ ਸੀ, ਜਿਸ ਕਰਕੇ ਅੱਜ ਵੀ ਉਸਨੇ ਨਸ਼ੇ ਦਾ ਟੀਕਾ ਲਗਾਇਆ ਸੀ ਜੋ ਉਸਦੀ ਮੌਤ ਦਾ ਕਾਰਨ ਬਣ ਗਿਆ। ਉਨ੍ਹਾਂ ਕਿਹਾ ਕਿ ਪਿੰਡ ਵਿਚ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ ਪਰ ਪੁਲਿਸ ਨੂੰ ਪਤਾ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ ਹੈ। ਸਰਕਾਰਾਂ ਦੇ ਵਾਅਦੇ ਫੇਲ ਹੋ ਗਏ ਹਨ ਅਤੇ ਲੋਕਾਂ ਦੇ ਪੁੱਤ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਪੁੱਤ ਦੀ ਮੌਤ ਹੋਈ ਹੈ, ਉਸ ਤਰ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਵੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ

ਇਹ ਵੀ ਪੜ੍ਹੋ: Expectations From Punjab Budget: ਬਜਟ ਤੋਂ ਉਮੀਦਾਂ, ਹਜ਼ਾਰ ਰੁਪਏ ਦੇ ਨਾਲ-ਨਾਲ ਪੜ੍ਹੋ ਕੀ ਮੰਗ ਕਰ ਰਹੀਆਂ ਨੇ ਘਰੇਲੂ ਤੇ ਨੌਕਰੀਪੇਸ਼ਾ ਬੀਬੀਆਂ

ਇਸ ਸੰਬੰਧੀ ਥਾਣਾ ਭਿੱਖੀਵਿੰਡ ਦੇ ਐੱਸਐੱਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਸੀਤਾ ਦੇ ਬਿਆਨਾਂ ਉੱਤੇ 174 ਦੀ ਕਾਰਵਾਈ ਕੀਤੀ ਗਈ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਜੇਕਰ ਪੋਸਟਮਾਰਟਮ ਦੌਰਾਨ ਕੋਈ ਨਸ਼ੇ ਵਾਲੀ ਗੱਲ ਸਾਹਮਣੇ ਆਉਂਦੀ ਹੈ ਤਾਂ ਜੁਰਮ ਵਿਚ ਵਾਧਾ ਕਰ ਬਣਦੀ ਕਾਰਵਾਈ ਕੀਤੀ ਜਾਵੇਗੀ। ਪਿੰਡ ਵਿਚ ਨਸ਼ੇ ਸ਼ਰ੍ਹੇਆਮ ਵਿਕਣ ਦੇ ਸਵਾਲ ਉੱਤੇ ਉਨ੍ਹਾਂ ਕਿਹਾ ਕਿ ਪੁਲਿਸ ਅਜਿਹੇ ਲੋਕਾਂ ਖਿਲਾਫ ਲਗਾਤਾਰ ਕਾਰਵਾਈਆਂ ਕਰ ਰਹੀ ਜੋ ਨਸ਼ੇ ਦਾ ਧੰਦਾ ਕਰਦੇ ਹਨ ਉਹਨਾਂ ਖਿਲਾਫ ਮਾਮਲੇ ਵੀ ਦਰਜ ਕੀਤੇ ਜਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.