ETV Bharat / state

ਨਸ਼ੇ ਨੇ ਉਜਾੜਿਆ ਪਰਿਵਾਰ, ਪੱਟੀ 'ਚ ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ - drugs news

ਪੰਜਾਬ ਵਿਚ ਨਸ਼ਿਆਂ ਕਾਰਨ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਨਸ਼ੇ ਨਾਲ ਹੁਣ ਤਕ ਕਈ ਘਰ ਉਜੜ ਚੁੱਕੇ ਹਨ। ਨਸ਼ੇ ਨਾਲ ਪੱਟੀ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਪਤਾ ਹੈ ਕਿ ਨਸ਼ੇ ਦੇ ਸੌਦਾਗਰ ਹਨ ਅਸੀਂ ਨਾਮ ਵੀ ਪੁਲਿਸ ਨੂੰ ਦੱਸੇ ਹਨ ਪਰ ਬਾਵਜੂਦ ਇਸ ਦੇ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ।

Drug destroyed family, young man died of overdose in Patti, crying sister accused the police of suppressing the case
ਨਸ਼ੇ ਨੇ ਉਜਾੜਿਆ ਪਰਿਵਾਰ,ਪੱਟੀ 'ਚ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ,ਰੋਂਦੀ ਭੈਣ ਨੇ ਪੁਲਿਸ 'ਤੇ ਲਾਏ ਮਾਮਲੇ ਨੂੰ ਦੱਬਣ ਦੇ ਦੋਸ਼
author img

By

Published : Jun 19, 2023, 12:38 PM IST

ਤਰਨ ਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ

ਤਰਨ ਤਾਰਨ : ਪੰਜਾਬ ਵਿਚ ਵੱਧ ਰਿਹਾ ਨਸ਼ਾ ਲਗਾਤਾਰ ਲੋਕਾਂ ਦੀਆਂ ਚਿੰਤਾਵਾਂ ਵਧਾ ਰਿਹਾ ਹੈ। ਨਿੱਤ ਦਿਨ ਸਰਕਾਰ ਵੱਲੋਂ ਨਸ਼ੇ ਉੱਤੇ ਠੱਲ ਪਾਉਣ ਦੇ ਦਾਅਵੇ ਕੀਤੇ ਜਾਂਦੇ ਹਨ। ਪਰ ਬਾਵਜੂਦ ਇਸ ਦੇ ਨੌਜਵਾਨ ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਮਰ ਰਹੇ ਹਨ। ਤਾਜ਼ਾ ਮਾਮਲਾ ਤਰਨ ਤਾਰਨ ਦੇ ਹਲਕਾ ਪੱਟੀ ਤੋਂ ਸਾਹਮਣੇ ਆਇਆ ਹੈ। ਜਿਥੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਕੁਝ ਦਿਨ ਪਹਿਲਾਂ ਬੇਹੋਸ਼ ਹਾਲਤ ਵਿਚ ਮਿਲਿਆ ਅਤੇ ਹੁਣ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੱਟੀ ਵਿੱਚ ਸ਼ਰੇਆਮ ਵਿਕ ਰਿਹਾ ਹੈ ਨਸ਼ਾ : ਉਥੇ ਹੀ ਮੌਤ ਤੋਂ ਦੁਖੀ ਪਰਿਵਾਰ ਨੇ ਹੁਣ ਸਰਕਾਰ ਤੋਂ ਨਸ਼ਾ ਤਸਕਰਾਂ ਖਿਲਾਫ ਸਖਤੀ ਕਾਰਵਾਈ ਦੀ ਮੰਗ ਕੀਤੀ ਹੈ। ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਮ੍ਰਿਤਕ ਹਰਪ੍ਰੀਤ ਸਿੰਘ ਦੀ ਭੈਣ ਰੂਪਨਦੀਪ ਕੌਰ ਨੇ ਦੱਸਿਆ ਕਿ ਉਸਦਾ ਭਰਾ ਨਸ਼ੇ ਕਰਨ ਦਾ ਆਦੀ ਹੈ ਅਤੇ ਬੀਤੇ ਦਿਨੀ ਉਹ ਨਸ਼ੇ ਦੀ ਹਾਲਤ ਵਿਚ ਪੱਟੀ ਦੇ ਨਜ਼ਦੀਕ ਫਲਾਂ ਦੇ ਬਾਗ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਰਿਵਾਰ ਨੂੰ ਮਿਲਿਆ ਜਿਸਨੂੰ ਤਰੁੰਤ ਪੱਟੀ ਦੇ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ ਜਿਥੋਂ ਉਸਨੂੰ ਪੈਰਾਲਾਈਜ਼ ਦਾ ਅਟੈਕ ਆਉਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਉਸ ਨੂੰ ਬਚਾਇਆ ਨਹੀਂ ਗਿਆ। ਰੋਂਦੀ ਹੋਈ ਭੈਣ ਨੇ ਦੱਸਿਆ ਕਿ ਪੱਟੀ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਸੀਂ ਪੁਲਿਸ ਨੂੰ ਇਸ ਦੀ ਜਾਣਕਾਰੀ ਵੀ ਦਿਤੀ ਹੈ ਇਕ ਇਕ ਬੰਦੇ ਦਾ ਨਾਮ ਤੱਕ ਦੱਸਿਆ ਹੈ ਪਰ ਬਾਵਜੂਦ ਇਸ ਦੇ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਪੁਲਿਸ ਆਪ ਨਸ਼ਾ ਤਸਕਰਾਂ ਦੀ ਮਦਦ ਕਰਦੀ ਹੈ ਉਸਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਲੋਂ ਨਸ਼ਾ ਤਸਕਰਾਂ ਨੇ ਨਾਂਅ ਜਨਤਕ ਕੀਤੇ ਜਾਣ ਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਉਕਤ ਨਸ਼ਾ ਤਸਕਰਾਂ ਖਿਲਾਫ 302 ਧਾਰਾ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਭਰਾ ਦੀ ਮੌਤ ਤੋਂ ਬਾਅਦ ਹੁਣ ਉਸ ਦੀ ਪਤਨੀ ਅਤੇ 5 ਸਾਲ ਦਾ ਮਾਸੂਮ ਬੱਚਾ ਹੈ। ਉਨਾਂ ਦੀ ਜ਼ਿੰਦਗੀ ਲਈ ਕੋਈ ਹੀਲਾ ਕੀਤਾ ਜਾਵੇ।

ਨਸ਼ਾ ਵੇਚਣ ਵਾਲੇ ਕੁਝ ਲੋਕਾਂ ਦੇ ਨਾਂ ਵੀ ਜਨਤਕ ਕੀਤੇ ਹਨ : ਉਧਰ ਦੂਜੇ ਪਾਸੇ ਐਂਟੀ ਡਰੱਗ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਮਾਨਾਵਾਂ ਨੇ ਦੱਸਿਆ ਕਿ ਨਸ਼ਾ ਤਸਕਰ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਹੀ ਇੰਨੀ ਵੱਡੀ ਮਾਤਰਾ ਵਿਚ ਨਸ਼ੇ ਦੀ ਵਿਕਰੀ ਹੋ ਰਹੀ ਹੈ। ਇਸ ਮੌਕੇ ਉਨ੍ਹਾਂ ਇਸ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਟੀ ਵਿਚ ਨਸ਼ਾ ਵੇਚਣ ਵਾਲੇ ਕੁਝ ਲੋਕਾਂ ਦੇ ਨਾਂ ਵੀ ਜਨਤਕ ਕੀਤੇ ਹਨ ਪਰ ਪੁਲਿਸ ਨੇ 8 ਦਿਨ ਬੀਤਣ ਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਉਲਟਾ ਉਕਤ ਨਸ਼ਾ ਤਸਕਰ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਪੁੱਛਿਆ ਕਿ ਕਿਥੇ ਹੈ ਤੁਹਾਡੀ ਸਰਕਾਰ ਜਾਂ ਤੁਹਾਡੀ ਪੁਲਿਸ ਜੋ ਨਸ਼ੇ ਦੇ ਖਾਤਮੇ ਦੇ ਦਾਅਵੇ ਕਰ ਰਹੀ ਹੈ। ਕਿ ਨਸ਼ਾ ਖਤਮ ਕੀਤਾ ਜਾਵੇਗਾ। ਪਰ ਹੁਣ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਨਸ਼ੇ ਦੀ ਵਿਕਰੀ ਵਿਚ ਹੋਰ ਵਾਧਾ ਹੋਇਆ ਹੈ। ਸੂਬਾ ਸਰਕਾਰ ਪਰਿਵਾਰ ਨੂੰ ਇਨਸਾਫ ਦੇਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.