ETV Bharat / state

ਵਜ਼ੀਫਾ ਘੁਟਾਲੇ ਨੂੰ ਲੈ ਕੇ ਆਪ ਆਗੂਆਂ ਨੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਪ ਆਗੂ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਆਪ ਆਗੂਆਂ ਨੇ ਸਾਧੂ ਸਿੰਘ ਧਰਮਸੋਤ ਵਿਰੁੱਧ ਕਾਰਵਾਈ ਦੀ ਮੰਗ ਕੀਤੀ।

ਫ਼ੋਟੋ
ਫ਼ੋਟੋ
author img

By

Published : Sep 3, 2020, 9:16 PM IST

ਤਰਨ ਤਾਰਨ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਪ ਆਗੂ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਸੂਬਾ ਸਰਕਾਰ ਤੇ ਧਰਮਸੋਤ ਦਾ ਪੁਤਲਾ ਫੂਕਿਆ।

ਵੀਡੀਓ

ਆਪ ਆਗੂ ਬਲਦੇਵ ਸਿੰਘ ਨੇ ਕਿਹਾ ਕਿ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਐਸਸੀ ਵਿਦਿਆਰਥੀਆਂ ਦੇ ਵਜ਼ੀਫੇ ਵਿੱਚ ਫਰਜ਼ੀ ਦੇਣਦਾਰੀਆਂ ਦਿਖਾ ਕੇ 64 ਕਰੋੜ ਰੁਪਏ ਦਾ ਘਪਲਾ ਕੀਤਾ ਹੈ। ਜੋ ਕਿ ਉਨ੍ਹਾਂ ਦੇ ਹੀ ਵਿਭਾਗ ਦੇ ਉੱਚ ਅਧਿਕਾਰੀ ਵੱਲੋਂ ਮਾਮਲਾ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕੈਪਟਨ ਸਰਕਾਰ ਦਲਿਤਾਂ ਵਰਗ ਦੇ ਲੋਕਾਂ ਨੂੰ ਉੱਪਰ ਚੁੱਕਣ ਦੀ ਗੱਲ ਕਹਿ ਰਹੀ ਹੈ ਤੇ ਦੂਜੇ ਪਾਸੇ ਕੈਬਿਨੇਟ ਮੰਤਰੀ ਧਰਮਸੋਤ ਉਨ੍ਹਾਂ ਲੋਕਾਂ ਦੇ ਹੱਕ ਦੇ ਪੈਸੇ ਹੜਪ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਧਰਮਸੋਤ ਨੂੰ ਇਸ ਘੁਟਾਲੇ ਵਿੱਚ ਬਚਾਉਣ ਦੀ ਕੋਸ਼ਿਸ ਕਰ ਰਹੇ ਹਨ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਧਰਮਸੋਤ ਨੇ ਜਿਹੜਾ 64 ਕਰੋੜ ਦਾ ਘੁਟਾਲਾ ਕੀਤਾ ਹੈ ਉਸ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤੇ ਧਰਮਸੋਤ ਨੂੰ ਅਹੁੱਦੇ ਤੋਂ ਵੀ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਐਸਸੀ ਵਿਦਿਆਰਥੀਆਂ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਕਰਦੀ ਰਹੇਗੀ।

ਇਹ ਵੀ ਪੜ੍ਹੋ:ਫ਼ੀਸ ਮਾਮਲੇ ਨੂੰ ਲੈ ਕੇ ਸਕੂਲ ਦੇ ਖਿਲਾਫ ਵਿਦਿਆਰਥੀਆਂ ਦੇ ਮਾਪਿਆਂ ਨੇ ਕੀਤਾ ਰੋਸ ਪ੍ਰਦਰਸ਼ਨ

ETV Bharat Logo

Copyright © 2024 Ushodaya Enterprises Pvt. Ltd., All Rights Reserved.