ਤਰਨ ਤਾਰਨ: ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਵੀ ਆਪਣੀ ਆਪਣੀ ਰਾਗ ਅਲਾਪ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਤਰਨ ਤਾਰਨ ਦਾਣਾ ਮੰਡੀ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀ ਕੀਤੀ ਗਈ।
ਇਸ ਮੌਕੇ ਆਪ ਆਗੂ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਮੋਦੀ ਸਰਕਾਰ ਕਿਸਾਨਾਂ ਨੂੰ ਪੂੰਜੀਪਤੀਆਂ ਦੇ ਹੱਥ ਵਿੱਚ ਵੇਚਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਬਾਕੀ ਸਿਆਸੀ ਪਾਰਟੀਆਂ ਦੀ ਮਿਲੀਭੁਗਤ ਨਾਲ ਹੀ ਇਹ ਕਾਲੇ ਕਾਨੂੰਨ ਪਾਸ ਹੋਏ ਹਨ। ਉਨ੍ਹਾਂ ਕਿਹਾ ਹੁਣ ਇਹ ਪਾਰਟੀਆਂ ਸਿਰਫ ਰਾਜਨੀਤੀ ਕਰ ਰਹੀਆਂ ਹਨ।
ਇਸ ਮੌਕੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਉਹ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਆਏ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਅਤੇ ਖੇਤੀ ਲਈ ਹਾਨੀਕਾਰਨ ਹੈ। ਉਨ੍ਹਾਂ ਕਿਹਾ ਕਿ ਮਾਝੇ ਦੇ ਵਰਕਰਾਂ ਨੂੰ ਇਸ ਰੈਲੀ ਰਾਹੀਂ ਇਨ੍ਹਾਂ ਕਾਨੂੰਨਾਂ ਵਿਰੁੱਧ ਲਾਮਬੰਦ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦਾ ਪੰਜਾਬ 'ਤੇ ਬਹੁਤ ਮਾੜਾ ਅਸਰ ਭਵਿੱਖ ਵਿੱਚ ਪਵੇਗਾ। ਉਨ੍ਹਾਂ ਕਿਹਾ ਬਾਕੀ ਸਿਆਸੀ ਪਾਰਟੀਆਂ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀੜੋ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।